Share on Facebook

Main News Page

ਗੁਰੂ ਨਾਨਕ ਸਾਹਿਬ ਜੀ ਨੇ ਜਪੁਜੀ ਕਾ ਇਕੌਤ੍ਰ ਸੌ ਪਾਠ ਕਰਕੇ ਅੰਮ੍ਰਿਤਸਰ ਨੂੰ ਵਰ ਦਿੱਤਾ ਸੀ (ਸੌ ਸਾਖੀ)
-: ਸੰਪਾਦਕ ਖ਼ਾਲਸਾ ਨਿਊਜ਼

ਅੱਜ ਪੇਸ਼ ਹੈ "ਗੁਰੂ ਤੇਗ ਬਹਾਦਰ ਜੀ ਕੀ ਕਥਾ"

- ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਸਾਹਿਬ ਜੀ ਦੇ ਫੁੱਲ ਗੰਗਾ ਦੀ ਬਜਾਇ ਹਰ ਸਰ ਅੰਮ੍ਰਿਤਸਰ ਜੀ ਵਿਖੇ ਕੀਤਾ ਸੀ, ਜਿੱਥੇ ਗੁਰੂ ਨਾਨਕ ਸਾਹਿਬ ਜੀ ਨੇ ਜਪੁਜੀ ਕਾ ਇਕੌਤ੍ਰ ਸੌ ਪਾਠ ਕਰਕੇ ਵਰ ਦਿੱਤਾ ਸੀ...

- ਗੰਗਾ ਨੇ ਕਿਹਾ ਕਿ ਪਾਪੀ ਲੋਕ ਜੋ ਮੇਰੇ ਦਰਸ਼ਨ ਦੀ ਇਛਾ ਕਰੇ, ਇਸਨਾਨ ਖੂਹ ਪਰ, ਪੁਨ: ਸ੍ਰੀ ਅੰਮ੍ਰਿਤਸਰ ਸਰੋਵਰ ਹਰ ਸਰ ਮੇਂ ਸੁੱਧ ਮਨ ਸੇ ਕਰਕੇ ਫੇਰ ਜਪੁਜੀ ਸਾਹਿਬ ਦਾ ਇਕੌਤ੍ਰ ਸੌ ਪਾਠ ਕਰੇਗਾ ਤਿਨ ਕੋ ਪ੍ਰਤਖਯ ਮੈਂ ਦਰਸ਼ਨ ਦੇਵਾਂਗੀ...

ਜਿਹੜੇ ਗੁਰੂ ਨੇ ਉਸੇ ਜਪੁ ਦੀ ਬਾਣੀ 'ਚ ਗਿਣਤੀਆਂ ਮਿਣਤੀਆਂ ਦੀ ਨਿਖੇਧੀ ਕੀਤੀ

ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥

ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ, (ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖ਼ਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ)।

...ਉਸੇ ਗੁਰੂ ਨੂੰ ਇਨ੍ਹਾਂ ਬਾਹਮਣਾਂ ਨੇ ਗਿਣਤੀਆਂ ਮਿਣਤੀਆਂ ਵਿੱਚ ਪਾ ਦਿੱਤਾ...

ਪਿਛਲੇ ਅੰਕ: ਭਾਗ ਪਹਿਲਾ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top