Share on Facebook

Main News Page

ਗੁਰੂ ਸਾਹਿਬ ਨੇ ਸਿੱਖਾਂ ਨੂੰ ਮਾਸ ਖਾਣ ਤੋਂ ਨਹੀਂ ਵਰਜਿਆ, ਸਗੋਂ ਖਾਣ ਜਾਂ ਨਾ ਖਾਣ ਦੇ ਭਰਮ ਵਿੱਚੋਂ ਕੱਢਿਆ
-: ਸਿਰਦਾਰ ਪ੍ਰਭਦੀਪ ਸਿੰਘ

👉 "ਮਾਸ ਸਬੰਧੀ" ਪਿਛਲੇ ਭਾਗ ਸੁਣਨ ਲਈ ਥੱਲੇ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਸੁਣਿਆ ਜਾ ਸਕਦਾ ਹੈ।
👉 To Listen to previous parts regarding "Concept of Meat in Sikhism", click on link below

http://www.khalsanews.org/SinghNaadRadio/2017/11%20Nov%2017/Meat%20sequel%20by%20PSTJUK.htm

ਸ਼ੁਕਰਵਾਰ 08 ਦਸੰਬਰ 2017 ਨੂੰ ਸਿੰਘਨਾਦ ਰੇਡੀਓ 'ਤੇ ਇੱਕ ਵਿਸੇਸ਼ ਲਾਈਵ ਪ੍ਰੋਗਰਾਮ ''ਤਬ ਜਾਨਹੁਗੇ ਜਬ ਉਘਰੈਗੋ ਪਾਜ'' ਉਲੀਕਿਆ ਗਿਆ ਹੈ, ਜਿਸ ਵਿੱਚ ਸਿਰਦਾਰ ਪ੍ਰਭਦੀਪ ਸਿੰਘ ਨੇ ਭਾਈ ਰਣਜੀਤ ਸਿੰਘ ਵੱਲੋਂ ਮਾਸ ਸਬੰਧੀ ਉਠਾਏ ਸ਼ੰਕਿਆਂ ਦਾ ਵਿਸ਼ਲੇਸ਼ਣ ਕੀਤਾ। ਨਾਲ ਹੀ ਉਨ੍ਹਾਂ ਨੇ ਸਾਫ ਕੀਤਾ ਕਿ ਇਹ ਇਕਲੇ ਭਾਈ ਰਣਜੀਤ ਸਿੰਘ ਨੂੰ ਜਵਾਬ ਨਹੀਂ, ਜੋ ਜੋ ਵੀ ਉਨ੍ਹਾਂ ਦੇ ਵੀਚਾਰਾਂ ਦੀ ਪ੍ਰੋੜਤਾ ਕਰਦਾ ਹੈ, ਇਹ ਉਨ੍ਹਾਂ ਸਾਰਿਆਂ ਲਈ ਗੁਰਮਤਿ ਮੁਤਾਬਿਕ ਜਵਾਬ ਹੈ।

ਉਨ੍ਹਾਂ ਥੱਲੇ ਦਿੱਤੇ ਸ਼ਬਦਾਂ ਦਾ ਗੁਰਮਤਿ ਆਸ਼ੇ ਅਨੁਸਾਰ ਆਪਣੀ ਬੁੱਧ ਮੁਤਾਬਿਕ ਜਵਾਬ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਗੁਰਬਾਣੀ ਦੀ ਇੱਕ ਤੁੱਕ ਦੇ ਆਧਾਰ 'ਤੇ ਕੋਈ ਸਿੱਟਾ ਨਹੀਂ ਕੱਢ ਸਕਦੇ, ਗੁਰੂ ਸਾਹਿਬ ਦੀ ਰਚਨਾਵਾਂ ਵਿੱਚ "ਰਹਾਉ" ਸਾਰੇ ਸ਼ਬਦ ਦਾ ਆਧਾਰ ਹੁੰਦਾ ਹੈ, ਤੇ ਕਬੀਰ ਸਾਹਿਬ ਦੇ ਸ਼ਬਦਾਂ ਵਿੱਚ ਰਹਾਉ ਮਿਲਦਾ ਹੈ, ਤੇ 5-6 ਸ਼ਲੋਕਾਂ ਦੀ ਲੜੀ ਨੂੰ ਸਮਝਣ ਨਾਲ ਉਨ੍ਹਾਂ ਦੀ ਸਹੀ ਵੀਚਾਰ ਦਾ ਪਤਾ ਲਗਦਾ ਹੈ।

- ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥ ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨਿ ਫੁਰਮਾਈ ਗਾਇ ॥197॥
- ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥ ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ ॥198॥
- ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥199॥
- ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ ॥200॥
- ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥ ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥201॥

- ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥1॥

ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥ ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥1॥ ਰਹਾਉ ॥

ੴ ਸਤਿਗੁਰ ਪ੍ਰਸਾਦਿ ॥
ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥1॥ ਰਹਾਉ ॥ ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥1॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥2॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥3॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥4॥1॥

ਪ੍ਰਭਾਤੀ ॥
ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ ਜਉ ਸਭ ਮਹਿ ਏਕੁ ਖੁਦਾਇ ਕਹਤਹਉ ਤਉ ਕਿਉ ਮੁਰਗੀ ਮਾਰੈ ॥1॥ ਮੁਲਾਂ ਕਹਹੁ ਨਿਆਉ ਖੁਦਾਈ ॥ ਤੇਰੇ ਮਨ ਕਾ ਭਰਮੁ ਨ ਜਾਈ ॥1॥ ਰਹਾਉ ॥ ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥2॥ ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥ ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥3॥ ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥4॥4॥


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top