Share on Facebook

Main News Page

ਬਚਿੱਤਰ ਨਾਟਕ ਗ੍ਰੰਥ ਦੀ ਵਿਚਾਰਧਾਰਾ 'ਗੁਰੂ ਗ੍ਰੰਥ ਸਾਹਿਬ' ਜੀ ਦੀ ਵਿਚਾਰਧਾਰਾ ਨਾਲ ਉੱਕਾ ਹੀ ਮੇਲ ਨਹੀਂ ਖਾਂਦੀ
-: ਆਤਮਜੀਤ ਸਿੰਘ ਕਾਨਪੁਰ

ਬਚਿੱਤਰ ਨਾਟਕ ਗ੍ਰੰਥ ਦਾ ਲਿਖਾਰੀ "ਬਚਿਤਰ ਨਾਟਕ ਗ੍ਰੰਥ" ਵਿੱਚ ਲਿਖਦਾ ਹੈ 'ਕਿ ਭਗਤ ਰਾਮਾਨੰਦ ਜੀ ਨੇ 'ਪ੍ਰਭੂ' ਦੀ ਕ੍ਰਿਆ ਦੀ ਕੁਝ ਵੀ ਵਿਚਾਰ ਨਹੀਂ ਕੀਤੀ

ਪੁਨਿ ਹਰਿ ਰਾਮਾਨੰਦ ਕੋ ਕਰਾ ॥ ਭੇਸ ਬੈਰਾਗੀ ਕੋ ਜਿਨਿ ਧਰਾ ॥
ਕੰਠੀ ਕੰਠਿ ਕਾਠ ਕੀ ਡਾਰੀ ॥ ਪ੍ਰਭ ਕੀ ਕ੍ਰਿਆ ਨ ਕਛੂ ਬਿਚਾਰੀ ॥
੨੫॥ (ਦ.ਗ੍ਰੰ. ਪੰਨਾ 56)

ਦਰਅਸਲ ਬਚਿੱਤਰ ਨਾਟਕ ਗ੍ਰੰਥ ਦਾ ਲਿਖਾਰੀ ਸਿੱਖ ਸਿਧਾਂਤਾਂ 'ਤੇ ਹਮਲਾ ਕਰਨਾ ਚਾਹੁੰਦਾ ਹੈ । ਇਸ ਲਿਖਾਰੀ ਨੇ ਸਿੱਖ ਸਿਧਾਂਤਾਂ 'ਤੇ ਹਮਲਾ ਕਰਨ ਦਾ ਇੱਕ ਤਰੀਕਾ ਚੁਣਿਆ ਜਿਵੇਂ ਇਕ 'ਭੇਦੀ' ਚੁਣਦਾ ਹੈ । ਇਹ ਲਿਖਾਰੀ ਬਚਿੱਤਰ ਨਾਟਕ ਗ੍ਰੰਥ ਵਿਚ ਗੁਰਮਤਿ ਨਾਲ ਮਿਲਦੀ ਜੁਲਦੀਆਂ ਕੁੱਝ ਪੰਕਤੀਆਂ ਲਿਖਦਾ ਅਤੇ ਨਾਲ ਹੀ 'ਗੁਰੂ ਗ੍ਰੰਥ ਸਾਹਿਬ' ਜੀ ਦੀ ਪਾਵਨ ਬਾਣੀ ਦੇ ਸ਼੍ਰੋਤ 'ਤੇ ਹਮਲਾ ਭੀ ਕਰਦਾ ਹੈ ।

ਜਿਵੇਂ ਕੀ 'ਭਗਤ ਰਾਮਾਨੰਦ ਜੀ ਬਾਰੇ ਲਿਖੀ ਬਚਿੱਤਰ ਨਾਟਕ ਵਿੱਚ ਇੱਕ ਪੰਕਤੀ ਜੋ ਉਪਰ ਦਿਤੀ ਗਈ ਹੈ।

ਜਦ ਕੀ 'ਗੁਰੂ ਗ੍ਰੰਥ ਸਾਹਿਬ' ਜੀ ਵਿੱਚ ਦਰਜ 'ਭਗਤ ਰਾਮਾਨੰਦ ਜੀ ਦੇ ਸ਼ਬਦ ਨੇ ਬਿਲਕੁਲ ਸਪਸ਼ਟ ਕਰ ਦਿੱਤਾ ਕੀ ਉਹਨਾਂ ਨੇ ਸਿਰਫ 'ਪ੍ਰਭੂ' ਦੀ ਕ੍ਰਿਆ ਨੂੰ ਵਿਚਾਰਿਆ ਹੀ ਨਹੀਂ, ਸਗੋਂ ਇਹ ਵੀ ਦਸ ਦਿੱਤਾ 'ਕਿ ਉਹ ਮਾਲਕ ਪ੍ਰਭੂ ਹਰ ਥਾਂ ਮੌਜ਼ੂਦ ਹੈ ਅਤੇ ਹਿਰਦੇ ਵਿਚ ਵੱਸਦਾ ਹੈ

ਰਾਮਾਨੰਦ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥ ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥ ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨ ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥ ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥ ਪੰਨਾਂ 1195

ਕੀ ਹੁਣ ਬਚਿੱਤਰ ਨਾਟਕ ਨੂੰ ਮੰਨਣ ਵਾਲੇ ਇਹ ਕਹਿਣਾ ਚਾਹੁੰਦੇ ਹਨ ਕਿ 'ਗੁਰੂ ਗ੍ਰੰਥ ਸਾਹਿਬ' ਵਿਚ "ਪ੍ਰਭ ਕੀ ਕ੍ਰਿਆ ਨ ਕਛੂ ਬਿਚਾਰੀ" ਦਾ ਭਾਵ ਹੈ ?

ਓਇ ਭਲਿਓ ਆਪਣੀ ਮਤਿ 'ਤੇ ਹੱਥ ਮਾਰੋ, ਇਹੋ ਜਿਹੀ ਲਿਖਤ ਨੂੰ 'ਗੁਰੂ ਦੇ ਨਾਮ ਨਾਲ ਜੋੜਨ ਤੋਂ ਪਹਿਲਾਂ ਚੱਪਣੀ ਵਿਚ ਨੱਕ ਡੋਬ ਕੇ ਮਰ ਜਾਓ। ਇਹ ਲਿਖਤ ਗੁਰੂ ਗੋਬਿੰਦ ਸਿੰਘ ਜੀ ਦੀ ਨਹੀਂ ਹੋ ਸਕਦੀ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top