Share on Facebook

Main News Page

ਕੀ ਵਾਕਈ ਅਸੀਂ ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਹਾਂ ?
-: ਆਤਮਜੀਤ ਸਿੰਘ, ਕਾਨਪੁਰ
300818

ਸਮੁੱਚਾ ਸਿੱਖ ਜਗਤ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ੧ ਸਿਤੰਬਰ ਨੂੰ "ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ" ਮਨਾ ਰਿਹਾ ਹੈ, ਉਨ੍ਹਾਂ ਵੀਰਾਂ ਅਤੇ ਭੈਣਾਂ ਲਈ ਇੱਕ ਹੋਕਾ ... "ਕੀ ਵਾਕਈ ਅਸੀਂ ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਤਿ ਹਾਂ"?

ਜੇ ਵਾਕਈ ਅਸੀਂ ਸਮਰਪਿਤ ਹਾਂ, ਤੇ ਅਸੀਂ ਗੁਰਦੁਆਰਿਆਂ ਵਿੱਚ ਇਹ ਪੜ੍ਹੀ ਜਾਣ ਵਾਲੀ ਕੱਚੀ ਰਚਨਾਵਾਂ ਅਤੇ ਹੋਰ ਕੂੜ ਪ੍ਰਚਾਰ 'ਤੇ ਰੋਕ ਕਿਉਂ ਨਹੀਂ ਲਾਉਂਦੇ ...

ਅਸ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ । ਸੈਫ ਸਰੋਹੀ ਸੈਹਥੀ ਯਹੈ ਹਮਾਰੈ ਪੀਰ । {ਅਖੌਤੀ ਦਸਮ ਗ੍ਰੰਥ}
ਦੇਹ ਸਿਵਾ ਬਰ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ । {ਅਖੌਤੀ ਦਸਮ ਗ੍ਰੰਥ}
ਤਹੀ ਪ੍ਰਕਾਸ ਹਮਾਰਾ ਭਯੋ । ਪਟਨਾ ਸਹਰ ਬਿਖੈ ਭਵ ਲਯੋ । {ਅਖੌਤੀ ਦਸਮ ਗ੍ਰੰਥ}
ਹੇਮ ਕੁੰਟ ਪਰਬਤ ਹੈ ਜਹਾਂ । ਸਪਤ ਸ੍ਰਿੰਗ ਸੋਭਿਤ ਹੈ ਤਹਾਂ । {ਅਖੌਤੀ ਦਸਮ ਗ੍ਰੰਥ}
ਗੁਰੁ ਸਿਮਰ ਮਨਾਈ ਕਾਲਕਾ ਖੰਡੇ ਕੀ ਵੇਲਾ । {ਭਾਈ ਗੁਰਦਾਸ ਦੂਜਾ}

ਜਦੋਂ ਤਕ ਅਸੀਂ ਗੁਰੂ ਹੁਕਮ ਨੂੰ ਨਹੀਂ ਪਛਾਣਦੇ ਤਦੋਂ ਤਕ ਸਾਡੇ ਗੁਰੂ ਘਰਾਂ ਵਿਚ ਕੱਚੀ ਰਚਨਾਵਾਂ ਪੜ੍ਹਦੀ ਜਾਣਦੀਆਂ ਰਹਿਣਗੀਆਂ ...

"ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ..."

ਅਤੇ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਹੁੰਦਾ ਅਖੌਤੀ ਦਸਮ ਗ੍ਰੰਥ ਦਾ ਹਨੇਰਾ {ਪ੍ਰਕਾਸ਼}, ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਲਿਆ ਅਤੇ ਲਿਖਿਆ ਜਾਂਦਾ ਹੁਕਮਨਾਮਾ 'ਕੀ ਇਹ ਸਾਬਿਤ ਨਹੀਂ ਕਰਦਾ ਅਸੀਂ ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਤਿ ਨਹੀਂ ਹਾਂ ?

ਭਲਿਓ "ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ" ਮਨਾਇਆ ਤਾਂ ਹੀ ਸਫਲ ਹੈ ਜਦੋਂ ਅਸੀਂ ਅਖੌਤੀ ਦਸਮ ਗ੍ਰੰਥ ਦੀ ਰਚਨਾਵਾਂ ਨੂੰ ਅਪਣੇ ਜੀਵਨ ਵਿਚੋਂ ਰੱਦ ਕਰਕੇ, ਗੁਰੂ ਗ੍ਰੰਥ ਸਾਹਿਬ ਜੀ ਬਾਣੀ ਦਾ ਡੂੰਘਾ ਅਧਿਐਨ ਕਰਕੇ ਉਸ ਅਨੁਸਾਰ ਜੀਵਨ ਜੀਊਣਾਂ ਅਤੇ ਮਨੁੱਖਤਾ ਦੀ ਭਲਾਈ ਲਈ ਹੋਰਨਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਗਿਆਨ ਵੰਡਣਾ ਹੈ ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top