💥 ਕੀ #ਭਗਤ #ਨਾਮਦੇਵ ਜੀ #ਕ੍ਰਿਸ਼ਨ #ਭਗਤ ਸਨ ?❓
-: ਸੰਪਾਦਕ ਖ਼ਾਲਸਾ ਨਿਊਜ਼
13.11.2024
#KhalsaNews #bhagat #Namdev #akalpurakh #shabad #krishna
☝
ਜਦੋਂ ਵੀ ਅਸੀਂ #ਗੁਰਬਾਣੀ ਦੇ ਕਿਸੇ ਵੀ ਸ਼ਬਦ ਦੀ ਵਿਅਖਿਆ ਸਮਝਣੀ ਹੋਵੇ ਤਾਂ ਧੁਰਾ #ਮੰਗਲਾਚਰਣ
ਯਾਨਿ ਕਿ #ਮੂਲਮੰਤਰ...
"ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ॥"
... ਨੂੰ ਰੱਖ ਕੇ ਅਰਥ ਸੌਖਿਆਂ ਹੀ ਪਤਾ ਲੱਗ ਜਾਂਦੇ ਹਨ। ਅਸੀਂ ਟੱਪਲਾ ਉਦੋਂ ਖਾਂਦੇ ਹਾਂ
ਜਦੋਂ ਅਸੀਂ ਕਥਾ ਕਹਾਣੀਆਂ ਸਾਖੀਆਂ ਆਦਿ ਦੇ ਝਮੇਲੇ 'ਚ ਫਸਦੇ ਹਾਂ।
🙏ਭਗਤ ਨਾਮਦੇਵ ਜੀ ਨੂੰ ਕ੍ਰਿਸ਼ਨ ਭਗਤ ਸਮਝਣਾ, ਭਗਤ ਨਾਮਦੇਵ ਜੀ ਦੀ ਤੌਹੀਨ ਹੈ। ਜਦੋਂ ਉਹ
ਆਪ ਲਿੱਖ ਰਹੇ ਹੋਣ ਕਿ...
"ਹਉ ਤਉ ਏਕੁ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥1॥ ਰਹਾਉ ॥"
...ਤਾਂ ਕੋਈ ਸ਼ੱਕ ਨਹੀਂ ਰਹਿ ਜਾਣਾ ਚਾਹੀਦਾ।
💯 ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰਬਾਣੀ "ੴ ਤੋਂ ਲੈਕੇ... ਨਾਨਕ ਨਾਮੁ ਮਿਲੈ ਤਾਂ
ਜੀਵਾਂ ਤਨੁ ਮਨੁ ਥੀਵੈ ਹਰਿਆ ॥1॥" ਦਰਜ ਗੁਰਬਾਣੀ (ਰਾਗਮਾਲਾ ਗੁਰਬਾਣੀ ਨਹੀਂ) ਅੰਦਰ
ਸਿਰਫ ਇੱਕ ਅਕਾਲਪੁਰਖ ਦੀ ਗੱਲ ਹੈ।
☝ ਆਓ ਭਗਤ ਨਾਮਦੇਵ ਜੀ ਦੇ ਹੇਠਲੇ ਸ਼ਬਦ ਦੀ ਵਿਆਖਿਆ ਪ੍ਰੋ. ਸਾਹਿਬ ਸਿੰਘ ਜੀ ਦੇ ਟੀਕੇ
ਵਿੱਚੋਂ ਸਮਝਣ ਦਾ ਜਤਨ ਕਰੀਏ।
👉 ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥
ਚੰਦੀ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥
ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥ {ਪੰਨਾ 727}
🔹 ਪਦਅਰਥ:
▪ ਹਲੇ ਯਾਰਾਂ = ਹੇ ਮਿੱਤਰ! ਹੇ ਸੱਜਣ! ▪ ਖੁਸਿ = ਖੁਸ਼ੀ ਦੇਣ ਵਾਲੀ, ਠੰਢ ਪਾਣ ਵਾਲੀ।
▪ ਖਬਰੀ = ਤੇਰੀ ਖ਼ਬਰ, ਤੇਰੀ ਸੋਇ {ਜਿਵੇਂ, "ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ"}।
▪ ਬਲਿ ਬਲਿ = ਸਦਕੇ ਜਾਂਦਾ ਹਾਂ। ▪ ਹਉ = ਮੈਂ। ▪ ਨੀਕੀ = ਸੋਹਣੀ, ਚੰਗੀ, ਪਿਆਰੀ।
▪ ਬਿਗਾਰੀ = ਵਿਗਾਰ, ਕਿਸੇ ਹੋਰ ਵਾਸਤੇ ਕੀਤਾ ਹੋਇਆ ਕੰਮ
(ਨੋਟ: ਦੁਨੀਆ ਦੇ ਸਾਰੇ ਧੰਧੇ ਅਸੀਂ ਇਸ ਸਰੀਰ ਦੀ ਖ਼ਾਤਰ ਤੇ ਪੁੱਤਰ ਇਸਤ੍ਰੀ ਆਦਿਕ
ਸੰਬੰਧੀਆਂ ਦੀ ਖ਼ਾਤਰ ਕਰਦੇ ਹਾਂ; ਪਰ ਸਮਾਂ ਆਉਂਦਾ ਹੈ ਜਦੋਂ ਨਾ ਇਹ ਸਰੀਰ ਸਾਥ
ਨਿਬਾਹੁੰਦਾ ਹੈ ਤੇ ਨਾ ਹੀ ਸੰਬੰਧੀ। ਸੋ, ਸਾਰੀ ਉਮਰ ਵਿਗਾਰ ਹੀ ਕਰਦੇ ਰਹਿੰਦੇ ਹਾਂ) ।
▪ ਤੇਰੀ ਬਿਗਾਰੀ = ਇਹ ਰੋਜ਼ੀ ਆਦਿਕ ਕਮਾਉਣ ਦਾ ਕੰਮ ਜਿਸ ਵਿਚ ਤੂੰ ਅਸਾਨੂੰ ਲਾਇਆ ਹੋਇਆ
ਹੈ।
▪ ਆਲੇ = ਆਹਲਾ, ਉੱਚਾ, ਵੱਡਾ, ਸਭ ਤੋਂ ਪਿਆਰਾ।੧।ਰਹਾਉ।
▪ ਕੁਜਾ = (ਅਜ਼) ਕੁਜਾ, ਕਿੱਥੋਂ। ▪ ਆਮਦ = ਆਮਦੀ, ਤੂੰ ਆਇਆ।
▪ ਕੁਜਾ = ਕਿੱਥੇ। ▪ ਰਫਤੀ = ਤੂੰ ਗਿਆ ਸੈਂ।
▪ ਮੇ ਰਵੀ = ਤੂੰ ਜਾ ਰਿਹਾ ਹੈਂ। ਕੁਜਾ.......ਮੇ ਰਵੀ = ਤੂੰ ਕਿੱਥੋਂ ਆਇਆ? ਤੂੰ ਕਿਥੇ
ਗਿਆ? ਤੂੰ ਕਿੱਥੇ ਜਾ ਰਿਹਾ ਹੈਂ? (ਭਾਵ, ਨਾ ਤੂੰ ਕਿਤੋਂ ਆਇਆ, ਨਾ ਤੂੰ ਕਿਤੇ ਕਦੇ ਗਿਆ,
ਅਤੇ ਨਾ ਤੂੰ ਕਿਤੇ ਜਾ ਰਿਹਾ ਹੈਂ; ਤੂੰ ਸਦਾ ਅਟੱਲ ਹੈਂ) ।
▪ ਰਾਸਿ = {Skt. रास: A kind of dance practised by Krishna and the
cowherds but particularly the gopis or cowherdesses of Vrindavana, 2.
Speech} ਰਾਸਾਂ ਜਿੱਥੇ ਕ੍ਰਿਸ਼ਨ ਜੀ ਨਾਚ ਕਰਦੇ ਤੇ ਗੀਤ ਸੁਣਾਉਂਦੇ ਸਨ। (ਰਾਸਿ ਮੰਡਲੁ
ਕੀਨੋ ਆਖਾਰਾ। ਸਗਲੋ ਸਾਜਿ ਰਖਿਓ ਪਾਸਾਰਾ।੧।੨।੪੫। ਸੂਹੀ ਮਹਲਾ ੫)
▪ ਬੁਗੋਈ = ਤੂੰ (ਹੀ) ਆਖਦਾ ਹੈਂ।੧।
▪ ਖੂਬ = ਸੋਹਣੀ। ▪ ਦ੍ਵਾਰਿਕਾ ਨਗਰੀ......ਮਗੋਲ = ਕਾਹੇ ਕੇ ਦ੍ਵਾਰਿਕਾ ਨਗਰੀ, ਕਾਹੇ
ਕੇ ਮਗੋਲ; ਕਾਹਦੇ ਲਈ ਦੁਆਰਕਾ ਨਗਰੀ ਵਿਚ ਤੇ ਕਾਹਦੇ ਲਈ ਮੁਗਲ (-ਧਰਮ) ਦੇ ਨਗਰ ਵਿਚ?
ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ, ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ
ਵਿੱਚ ਹੈਂ।੨।
▪ ਚੰਦੀ ਹਜਾਰ = ਕਈ ਹਜ਼ਾਰਾਂ। ▪ ਆਲਮ = ਦੁਨੀਆ। ਏਕਲ = ਇਕੱਲਾ।
▪ ਖਾਨਾਂ = ਖਾਨ, ਮਾਲਕ। ▪ ਹਮ ਚਿਨੀ = ਇਸੇ ਹੀ ਤਰ੍ਹਾਂ ਦਾ। ਹਮ = ਭੀ।
▪ ਚਿਨੀ = ਐਸਾ, ਅਜਿਹਾ। ▪ ਸਾਂਵਲੇ ਬਰਨਾਂ = ਸਾਂਵਲੇ ਰੰਗ ਵਾਲਾ, ਕ੍ਰਿਸ਼ਨ।੩।
▪ ਅਸਪਤਿ = {अश्वपति = Lord of horses} ਸੂਰਜ ਦੇਵਤਾ।
▪ ਗਜਪਤਿ = ਇੰਦ੍ਰ ਦੇਵਤਾ। ▪ ਨਰਹ ਮਰਿੰਦ = ਨਰਾਂ ਦਾ ਰਾਜਾ, ਬ੍ਰਹਮਾ।
▪ ਮੁਕੰਦ = {ਸ਼ਕਟ. मुकुंद = मुकुं दाति इति} ਮੁਕਤੀ ਦੇਣ ਵਾਲਾ, ਵਿਸ਼ਨੂੰ ਤੇ
ਕ੍ਰਿਸ਼ਨ ਜੀ ਦਾ ਨਾਮ ਹੈ।੪।
🔶 ਅਰਥ:
ਹੇ ਸੱਜਣ! ਹੇ ਪਿਆਰੇ! ਤੇਰੀ ਸੋਇ ਠੰਢ ਪਾਣ ਵਾਲੀ ਹੈ (ਭਾਵ, ਤੇਰੀਆਂ ਕਥਾਂ ਕਹਾਣੀਆਂ
ਸੁਣ ਕੇ ਮੈਨੂੰ ਠੰਡ ਪੈਂਦੀ ਹੈ) ; ਮੈਂ ਤੈਥੋਂ ਸਦਾ ਸਦਕੇ ਹਾਂ, ਕੁਰਬਾਨ ਹਾਂ। (ਹੇ
ਮਿੱਤਰ!) ਤੇਰਾ ਨਾਮ (ਮੈਨੂੰ) ਸਭ ਤੋਂ ਵਧੀਕ ਪਿਆਰਾ (ਲੱਗਦਾ) ਹੈ, (ਇਸ ਨਾਮ ਦੀ ਬਰਕਤ
ਨਾਲ ਹੀ, ਦੁਨੀਆ ਦੀ ਕਿਰਤ ਵਾਲੀ) ਤੇਰੀ ਦਿੱਤੀ ਹੋਈ ਵਿਗਾਰ ਭੀ (ਮੈਨੂੰ) ਮਿੱਠੀ ਲੱਗਦੀ
ਹੈ।੧।ਰਹਾਉ।
▪ (ਹੇ ਸੱਜਣ!) ਨਾਹ ਤੂੰ ਕਿਤੋਂ ਆਇਆ, ਨਾਹ ਤੂੰ ਕਿਤੇ ਕਦੇ ਗਿਆ ਅਤੇ ਨਾਹ ਤੂੰ ਜਾ ਰਿਹਾ
ਹੈਂ (ਭਾਵ, ਤੂੰ ਸਦਾ ਅਟੱਲ ਹੈਂ) ਦੁਆਰਕਾ ਨਗਰੀ ਵਿਚ ਰਾਸ ਭੀ ਤੂੰ ਆਪ ਹੀ ਪਾਂਦਾ ਹੈਂ (ਭਾਵ,
ਕਿਸ਼ਨ ਭੀ ਤੂੰ ਆਪ ਹੀ ਹੈਂ) ।੧।
▪ ਹੇ ਯਾਰ! ਸੋਹਣੀ ਤੇਰੀ ਪੱਗ ਹੈ (ਭਾਵ, ਸੋਹਣਾ ਤੇਰਾ ਸਰੂਪ ਹੈ) ਤੇ ਪਿਆਰੇ ਤੇਰੇ ਬਚਨ
ਹਨ, ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ
ਮੱਕੇ ਵਿਚ ਹੈਂ (ਭਾਵ, ਤੂੰ ਹਰ ਥਾਂ ਹੈਂ) ।੨।
▪ (ਸ੍ਰਿਸ਼ਟੀ ਦੇ) ਕਈ ਹਜ਼ਾਰਾਂ ਮੰਡਲਾਂ ਦਾ ਤੂੰ ਇਕੱਲਾ (ਆਪ ਹੀ) ਮਾਲਕ ਹੈਂ। ਹੇ
ਪਾਤਸ਼ਾਹ! ਇਹੋ ਜਿਹਾ ਹੀ ਸਾਉਲੇ ਰੰਗ ਵਾਲਾ ਕ੍ਰਿਸ਼ਨ ਹੈ (ਭਾਵ, ਕ੍ਰਿਸ਼ਨ ਭੀ ਤੂੰ ਆਪ
ਹੀ ਹੈਂ) ।੩।
▪ ਹੇ ਨਾਮਦੇਵ ਦੇ ਖਸਮ ਪ੍ਰਭੂ! ਤੂੰ ਆਪ ਹੀ ਮੀਰ ਹੈਂ, ਤੂੰ ਆਪ ਹੀ ਕ੍ਰਿਸ਼ਨ ਹੈਂ, ਤੂੰ
ਆਪ ਹੀ ਸੂਰਜ-ਦੇਵਤਾ ਹੈਂ, ਤੂੰ ਆਪ ਹੀ ਇੰਦ੍ਰ ਹੈਂ, ਤੇ ਤੂੰ ਆਪ ਹੀ ਬ੍ਰਹਮਾ
ਹੈਂ।੪।੨।੩।
🙏 ਆਸ ਹੈ ਵਿਆਖਿਆ ਪਕੜ ਵਿੱਚ ਆਈ ਹੋਵੇਗੀ। ਧੰਨਵਾਦ ਜੀ।
|
|
 |
ਜੇ
ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ। |
|
|
 |
ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ
ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ
ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ,
ਸੰਤ, ਬਾਬੇ,
ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ
ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ
ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ
ਅਤੇ ਸੱਚ 'ਤੇ ਪਹਿਰਾ ਦੇਣ ਦੀ
ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ
ਹਿੰਮਤ ਰੱਖਦਾ ਹੋਵੇ। |
|
|
Disclaimer: Khalsanews.org
does not necessarily endorse the views and opinions voiced in
the news / articles / audios / videos or any other contents
published on www.khalsanews.org and
cannot be held responsible for their views.
Read full
details.... |
 |
|