Share on Facebook

Main News Page

✅ #ਗੁਰਬਾਣੀ ਅਨੁਸਾਰ "#ਉਦਾਸੀ" ਕੌਣ? ❓
-: ਸੰਪਾਦਕ ਖ਼ਾਲਸਾ ਨਿਊਜ਼
01.08.2025
#KhalsaNews #udaasi #SRICHAND #gurpreetcalifornia

📛 ਗੁਰੂ ਤੋਂ ਆਕੀ #ਸ਼੍ਰੀਚੰਦ ਵੱਲੋਂ ਕਥਿਤ #ਉਦਾਸੀ ਪ੍ਰੰਪਰਾ ਦਾ ਵੱਡਾ ਉਪਾਸਕ ਬਣ RSS ਦਾ ਕਰਿੰਦਾ ਸਿਰਫਿਰਾ ਗੁਰਪ੍ਰੀਤ (ਅਸਲ ਵਿੱਚ #ਦੁਸ਼ਟਪ੍ਰੇਤ ਹੈ) ਕੈਲੀਫੋਰਨੀਆ ਵਾਲਾ ਜਿਸਨੇ ਸਿੱਖੀ ਵਿੱਚ ਘੁਸਪੈਠ ਕਰਕੇ, ਜੋ ਵੱਖ ਵੱਖ ਤਰ੍ਹਾਂ ਦੇ ਭੇਖ ਬਣਾ ਕੇ ਵਿਚਰਿਆ, ਹੁਣ ਭਗਵਾਂ, ਗੇਰੂਆ ਬਸਤ੍ਰ ਪਾ ਪਖੰਡ ਫੈਲਾ ਰਿਹਾ ਹੈ। ਇਸ ਸ਼ਾਤਰ ਲੱਕੜਸਿਰੇ ਨੂੰ ਸ਼੍ਰੀਚੰਦ ਵਾਂਙ (ਜਿਸ ਤਰ੍ਹਾਂ ਤਸਵੀਰਾਂ ਬਣਾਈਆਂ ਜਾਂਦੀਆਂ ਹਨ) ਜਟਾਵਾਂ, ਪਿੰਡੇ 'ਤੇ ਸਵਾਹ ਮਲ਼ ਕੇ, ਲੰਗੋਟ ਧਾਰਣ ਕਰਨਾ ਚਾਹੀਦਾ ਹੈ, ਤਾਂ ਜੋ ਜਲੂਸ ਪੂਰਾ ਨਿਕਲ ਸਕੇ।

🚫 ਇਸ #ਲੂਣਹਰਾਮੀ ਦਾ ਕਹਿਣਾ ਹੈ ਕਿ ਗੁਰੂ ਨਾਨਕ ਸਾਹਿਬ ਪਹਿਲੇ ਉਦਾਸੀ ਸਨ। ਗੱਲ ਇੱਥੇ ਇਹ ਹੈ ਕਿ ਜਿਸ ਤਰ੍ਹਾਂ ਦਾ ਨੰਗ ਧੜੰਗ ਸ਼੍ਰੀਚੰਦ ਉਦਾਸੀ ਸੀ, ਕਿ ਉਸ ਤਰ੍ਹਾਂ ਦੇ ਉਦਾਸੀ ਗੁਰੂ ਨਾਨਕ ਸਨ? ਨਹੀਂ !!! ਬਿਲਕੁਲ ਨਹੀਂ।

🙏 ਗੁਰੂ ਨਾਨਕ ਸਾਹਿਬ ਅਨੁਸਾਰ ਉਦਾਸੀ ਕੌਣ ਹੈ, ਆਓ ਉਨ੍ਹਾਂ ਦੀ ਆਪਣੀ ਬਾਣੀ ਤੋਂ ਪਤਾ ਕਰੀਏ, ਗੁਰੂ ਸਾਹਿਬ ਆਖਦੇ ਹਨ...

🔹 ਮਃ ੧ ॥ ਸੋ #ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥
ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥
ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥
{ਪੰਨਾ 952}

ਪਦ ਅਰਥ:
#ਉਦਾਸੀ = ਵਿਰਕਤ, ਮਾਇਆ ਤੋਂ ਉਪਰਾਮ।
#ਉਦਾਸੁ = ਮਾਇਆ ਤੋਂ ਉਪਰਾਮਤਾ।

👉 (ਅਸਲ) ਵਿਰਕਤ (ਉਦਾਸੀ) ਉਹ ਹੈ ਜੋ ਉਪਰਾਮਤਾ ਨੂੰ ਸਦਾ ਕਾਇਮ ਰੱਖਦਾ ਹੈ, ਹਰ ਥਾਂ ਮਾਇਆ-ਰਹਿਤ ਪ੍ਰਭੂ ਦਾ ਨਿਵਾਸ ਜਾਣਦਾ ਹੈ; (ਆਪਣੇ ਹਿਰਦੇ ਵਿਚ) ਸ਼ਾਂਤੀ ਤੇ ਗਿਆਨ ਦੋਹਾਂ ਨੂੰ ਇਕੱਠਾ ਕਰਦਾ ਹੈ; ਉਸ ਵਿਰਕਤ ਮਨੁੱਖ ਦਾ ਸਰੀਰ (ਵਿਕਾਰਾਂ ਵਿਚ) ਨਹੀਂ ਡਿੱਗਦਾ।

ਜੇ ਗੋਪੀ ਚੰਦ (ਭੀ ਇਸ ਉਦਾਸੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਪੀ ਚੰਦ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।4।

👆 ਇਸ ਰਚਨਾ ਵਿੱਚ ਗੋਪੀ ਚੰਦ ਇਕ ਜੋਗੀ ਦਾ ਨਾਮ ਹੈ, ਜਿਸ ਤਰ੍ਹਾਂ ਇਸ ਇਸ ਸ਼ਬਦ ਤੋਂ ਉਤਲੇ ਸ਼ਬਦਾਂ ਵਿੱਚ ਜੋਗੀ "ਇਸਰੁ", "ਗੋਰਖੁ"...

- ਬੋਲੈ #ਈਸਰੁ ਸਤਿ ਸਰੂਪੁ ॥ ਪਰਮ ਤਤ ਮਹਿ ਰੇਖ ਨ ਰੂਪੁ ॥੨॥ {ਪੰਨਾ 952}
- ਬੋਲੈ #ਗੋਰਖੁ ਸਤਿ ਸਰੂਪੁ ॥ ਪਰਮ ਤਤ ਮਹਿ ਰੇਖ ਨ ਰੂਪੁ ॥੩॥ {ਪੰਨਾ 952}
- ਬੋਲੈ #ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤਤ ਮਹਿ ਰੇਖ ਨ ਰੂਪੁ ॥੪॥ {ਪੰਨਾ 952}

...ਤੇ ਬਾਅਦ ਵਿਚ "ਚਰਪਟੁ" ਜੋਗੀ ਦਾ ਨਾਮ ਆਇਆ ਹੈ
- ਬੋਲੈ #ਚਰਪਟੁ ਸਤਿ ਸਰੂਪੁ ॥ ਪਰਮ ਤਤ ਮਹਿ ਰੇਖ ਨ ਰੂਪੁ ॥੫॥ {ਪੰਨਾ 952}

🙏 ਗੁਰੂ ਨਾਨਕ ਸਾਹਿਬ ਪੰਨਾਂ 992 ਉੱਤੇ ਲਿਖੀ ਰਚਨਾ ਵਿੱਚ ਆਖਦੇ ਹਨ
"ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥"
ਨਾਨਕ, ਗੁਰੂ ਦੇ ਦੱਸੇ ਰਸਤੇ 'ਤੇ ਤੁਰ ਕੇ, ਜਗਤ ਦੇ ਮੋਹ ਤੋਂ ਉਪਰਾਮ ਹੋ ਗਿਆ ਹੈ, (ਇਸ ਤਰ੍ਹਾਂ) ਆਪਣੇ ਅੰਦਰ ਤੇ ਸਾਰੇ ਜਗਤ ਵਿਚ ਇਕ ਪ੍ਰਭੂ ਨੂੰ ਹੀ ਵੇਖਦਾ ਹੈ।

🎯 ਹੁਣ ਇੱਥੇ ਦੇਖਿਆ ਜਾ ਸਕਦਾ ਹੈ ਕਿ ਗੁਰੂ ਨਾਨਕ ਸਾਹਿਬ ਦਾ "ਉਦਾਸੀ" ਤੇ ਸ਼੍ਰੀਚੰਦ ਦੀ "ਉਦਾਸੀ" ਵਿੱਚ ਬਹੁਤ ਅੰਤਰ ਹੈ।

🙏ਭਗਤ ਤ੍ਰਿਲੋਚਨ ਜੀਉ ਕੇ ਪਦੇ ਤਾਂ ਹੋਰ ਖੋਲ ਕੇ ਐਸੇ ਭੇਖਧਾਰੀ ਉਦਾਸੀਆਂ ਦੇ ਪਰਖੱਚੇ ਉਡਾਉਂਦੇ ਹਨ...

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥
ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥
ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥
ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥
ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥
{ਪੰਨਾ 525-526}

♦️ਅਰਥ: ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ਼ ਨਹੀਂ ਕੀਤਾ, ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ, ਜੇ ਉਸ ਨੇ ਆਪਣੇ ਹਿਰਦੇ-ਰੂਪ ਕਉਲ ਨੂੰ ਨਹੀਂ ਪਰਖਿਆ, ਜੇ ਉਸ ਨੇ ਆਪਣੇ ਅੰਦਰ ਪਰਮਾਤਮਾ ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ।੧।

ਹੇ ਜੈ ਚੰਦ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ (ਕਿ ਨਿਰਾ ਫ਼ਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈ, ਪਰ ਇਹ ਗ਼ਲਤ ਹੈ, ਇਸ ਤਰ੍ਹਾਂ) ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ।੧।ਰਹਾਉ।

(ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ) ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੁੰਦ੍ਰਾਂ ਭੀ ਪਾ ਲਈਆਂ, (ਪਰ ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ) , ਮਸਾਣਾਂ ਦੀ ਧਰਤੀ ਦੀ ਸੁਆਹ ਭੀ (ਪਿੰਡੇ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ ਦੀ ਪ੍ਰਾਪਤੀ ਨਹੀਂ ਹੁੰਦੀ।੨।

(ਹੇ ਭਾਈ!) ਕਿਉਂ (ਗਿਣੇ ਮਿਥੇ) ਜਪ ਕਰਦੇ ਹੋ? ਕਿਉਂ ਤਪ ਸਾਧਦੇ ਹੋ? ਕਾਹਦੇ ਲਈ ਪਾਣੀ ਰਿੜਕਦੇ ਹੋ? (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ ਰਿੜਕਣ ਸਮਾਨ ਹਨ) ; ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ।੩।

ਹੇ ਕਾਪੜੀਏ! ਹੱਥ ਵਿਚ) ਖੱਪਰ ਫੜਨ ਦਾ ਕੋਈ ਲਾਭ ਨਹੀਂ। ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ। ਤ੍ਰਿਲੋਚਨ ਆਖਦਾ ਹੈ-ਹੇ ਬੰਦੇ! ਸੁਣ; ਜੇ (ਭਰੀਆਂ ਵਿਚ) ਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ।੪।੧।

💢 ਹੁਣ ਪਾਠਕ ਦੇਖ ਸਕਦੇ ਹਨ ਕਿ ਗੁਰਬਾਣੀ ਵਿੱਚ ਉਦਾਸੀ ਕੌਣ ਹੈ। ਪਰ ਸ਼੍ਰੀਚੰਦ ਦੇ ਉਪਾਸ਼ਕ ਜਿਹੜੇ ਕਿ ਆਪ ਵੀ ਸ਼੍ਰੀਚੰਦ ਵਾਂਙ ਗੁਰਮਤਿ ਤੋਂ ਦੂਰ ਹਨ, ਆਪਣੀ ਕਰਤੂਤਾਂ ਨੂੰ ਛੁਪਾਉਣ ਲਈ ਗੁਰੂ ਨਾਨਕ ਸਾਹਿਬ ਅਤੇ ਗੁਰਬਾਣੀ ਦੇ ਗ਼ਲਤ ਅਰਥ ਕਰਕੇ ਲੋਕਾਂ ਨੂੰ ਭਰਮਾ ਰਹੇ ਹਨ। ਇਸੇ ਲਈ ਕਹੀਦਾ ਹੈ ਕਿ ਸਿੱਖਾਂ ਨੂੰ ਗੁਰਬਾਣੀ ਗ੍ਰੰਥ ਨੂੰ ਮੱਥੇ ਟੇਕਣ ਤੋਂ ਇਲਾਵਾ, ਗ੍ਰੰਥ ਨੂੰ ਖੋਲ ਕੇ ਪੜ੍ਹ ਵਿਚਾਰ ਵੀ ਕਰ ਲੈਣੀ ਚਾਹੀਦੀ ਹੈ, ਤਾਂ ਕਿ ਦੁਸ਼ਟਪ੍ਰੇਤ ਵਰਗੇ ਬਹਿਰੂਪੀਏ ਕਿਸੇ ਨੂੰ ਵਰਗਲਾ ਤੇ ਭਰਮਾ ਨਾ ਸਕਣ।

ਗੁਰੂ ਭਲੀ ਕਰੇ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।

Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top