Share on Facebook

Main News Page

ਅਮਰੀਕੀ ਭਾਈਚਾਰੇ ’ਚ ਸਿੱਖਾਂ ਦਾ ਅਹਿਮ ਯੋਗਦਾਨ: ਓਬਾਮਾ

ਵਾਸ਼ਿੰਗਟਨ, 8 ਅਗੱਸਤ : ਅਮਰੀਕਾ ਦੇ ਵਿਸਕਾਨਸਨ ਸਥਿਤ ਗੁਰਦਵਾਰੇ ਵਿਚ ਵਾਪਰੇ ਗੋਲੀਕਾਂਡ ਬਾਰੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦਾ ਕਹਿਣਾ ਹੈ ਕਿ ਅਮਰੀਕਾ ਦੇ ਭਾਈਚਾਰੇ ’ਚ ਸਿੱਖਾਂ ਦੇ ਅਹਿਮ ਯੋਗਦਾਨ ਨੂੰ ਮਾਨਤਾ ਦਿਤੀ ਜਾਣੀ ਚਾਹੀਦੀ ਹੈ।

ਵਾਈਟ ਹਾਊਸ ਦੇ ਪ੍ਰੈਸ ਸਕੱਤਰ ਜੇ. ਕੈਰਨ ਨੇ ਅਮਰੀਕਾ ਦੇ ਰਾਸ਼ਟਰਪਤੀ ਦੇ ਹਵਾਲੇ ਨਾਲ ਕਿਹਾ ਕਿ ਵਿਸ਼ਾਲ ਅਮਰੀਕੀ ਭਾਈਚਾਰੇ ਵਿਚ ਸਿੱਖ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਇਸ ਗੋਲੀਕਾਂਡ ਨਾਲ ਸਬੰਧਤ ਮਾਮਲੇ ’ਚ ਕੋਈ ਟਿਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਅਜੇ ਪੜਤਾਲ ਚੱਲ ਰਹੀ ਹੈ। ਕੈਰਨ ਨੇ ਕਿਹਾ ਕਿ 9/11 ਦੇ ਹਮਲੇ ਤੋਂ ਬਾਅਦ ਸਿੱਖਾਂ ਨੂੰ ਕਈ ਥਾਵਾਂ ’ਤੇ ਨਿਸ਼ਾਨਾ ਬਣਾਇਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਕੁੱਝ ਅਨਸਰ ਮੁਸਲਮਾਨ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਹੈ, ਇਸ ਲਈ ਨਾ ਤਾਂ ਮੁਸਲਮਾਨਾਂ ਅਤੇ ਨਾ ਹੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਚਾਹੀਦਾ ਹੈ। ਨਸਲੀ ਹਿੰਸਾ ’ਤੇ ਕਾਬੂ ਪਾਉਣ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਕੈਰਨ ਨੇ ਕਿਹਾ ਕਿ ਰਾਸ਼ਟਰਪਤੀ ਦਾ ਇਹ ਵਿਸ਼ਵਾਸ ਹੈ ਕਿ ਦੇਸ਼ ਵਿਚ ਨਸਲੀ ਹਿੰਸਾ ਹੋ ਰਹੀ ਹੈ ਅਤੇ ਇਸ ਨੂੰ ਰੋਕਣਾ ਚਾਹੀਦਾ ਹੈ। (ਪੀ.ਟੀ.ਆਈ.)


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top