Share on Facebook

Main News Page

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ ਦਸ਼ਮੇਸ਼ ਪਿਤਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਦਸ਼ਮੇਸ਼ ਪਿਤਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਂਦਿਆਂ, ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ ਰਾਤ ਦੇ ਦੀਵਾਨ ਸਜਾਏ ਗਏ। ਇਸ ਵਕਤ ਸੋਦੁਰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਅਮਰੀਕ ਸਿੰਘ ਕਠਿਆਲੀ, ਭਾਈ ਸੰਦੀਪ ਸਿੰਘ ਖਾਲੜਾ, ਭਾਈ ਬਲਵਿੰਦਰ ਸਿੰਘ ਦੇ ਜਥੇ ਵੱਲੋਂ ਅੰਮ੍ਰਿਤਮਈ ਬਾਣੀ ਦਾ ਕੀਰਤਨ ਕੀਤਾ ਗਿਆ।

ਉਪਰੰਤ ਯੂ.ਕੇ. ਤੋਂ ਪਹੁੰਚੇ ਭਾਈ ਸੁਲੱਖਣ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਅਰਦਾਸ ਕਰਨ ਉਪਰੰਤ ਹੁਕਮਨਾਮਾ ਲੈ ਕੇ ਸੁੱਖ ਆਸਣ ਦੀ ਸੇਵਾ ਕੀਤੀ ਗਈ। ਇਸ ਵਕਤ ਪਰਬੰਧਕ ਕਮੇਟੀ ਪ੍ਰਧਾਨ ਸ੍ਰ: ਦਵਿੰਦਰ ਸਿੰਘ ਘਲੋਟੀ ਹੋਰਾਂ ਦਸਿਆ ਕੇ ਐਤਵਾਰ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਚ ਵਿਸ਼ੇਸ਼ ਦੀਵਾਨ ਸਜਣਗੇ। ਜਿਹਨਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਉਪਰੰਤ ਦੁਪਹਿਰ 1 ਵਜੇ ਤੋਂ 2.15 ਤੱਕ ਭਾਈ ਸੁਲੱਖਣ ਸਿੰਘ ਜੀ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜੇਗਾ ਅਤੇ ਇਸ ਵਕਤ ਸ਼ਹੀਦ ਭਾਈ ਬੇਅੰਤ ਸਿੰਘ ਅਤੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਸ਼ਹੀਦੀ ਜੀਵਨ ਉਪਰ ਵੀ ਇਤਿਹਾਸਕ ਵੀਚਾਰ ਹੋਵੇਗੀ।


Disclaimer: Khalsanews.org does not necessarily endorse the views and opinions voiced in the news । articles । audios । videos or any other contents published on www.khalsanews.org and cannot be held responsible for their views.  Read full details....

Go to Top