Share on Facebook

Main News Page

ਗੁਰੂ ਗ੍ਰੰਥ ਸਾਹਿਬ ਅਕੈਡਮੀ ਵਿਖੇ ਭਾਈ ਪਰਮਜੀਤ ਸਿੰਘ ਜੀ ੳੱਤਰਾਖੰਡ ਅਤੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਨਿਹਾਲ ਕੀਤਾ

ਗੁਰੂ ਗ੍ਰੰਥ ਸਾਹਿਬ ਅਕੈਡਮੀ ਵਿਖੇ 13 ਅਪ੍ਰੈਲ 2013 ਨੂੰ ਖ਼ਾਲਸਾ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤਾ ਗਿਆ, ਜਿਸ ਵਿੱਚ ਵਿਖੇ  ਭਾਈ ਪਰਮਜੀਤ ਸਿੰਘ ਜੀ ੳੱਤਰਾਖੰਡ ਅਤੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਨਿਹਾਲ ਕੀਤਾ।

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਦੇ ਪਿਛੋਕੜ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ, ਕਿ ਕਿਸ ਤਰ੍ਹਾਂ ਭਾਈ ਪਰਮਜੀਤ ਸਿੰਘ ਨੇ ਦੋ ਸਾਲ ਪਹਿਲਾਂ ਤਖਤ ਪਟਨਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਇਕਬਾਲ ਸਿੰਘ ਦੀ ਭਰੀ ਸੰਗਤ 'ਚ ਵਿਰੋਧਤਾ ਕੀਤੀ। ਉਨ੍ਹਾਂ ਨੇ ਇਸ ਨੌਜਵਾਨ ਕਥਾਵਾਚਕ ਦੀ ਦਲੇਰੀ ਦੀ ਦਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦਲੇਰੀ ਨਾਲ ਕੌਮ ਨੂੰ ਜਗਾਉਣ ਲਈ ਪ੍ਰੇਰਣਾ ਦਿੱਤੀ। ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸਾਰੀ ਸੰਗਤ ਵਲੋਂ ਭਾਈ ਪਰਮਜੀਤ ਸਿੰਘ ਦਾ ਸਨਮਾਨ ਵੀ ਕੀਤਾ।

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਆਸਾ ਮਹਲਾ ੧ ॥ ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥ ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥ ਜਿਨ੍ਹ੍ਹ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥ ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥ ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥ {ਪੰਨਾ 351} ਦਾ ਕੀਰਤਨ ਅਤੇ ਵਿਆਖਿਆ ਕੀਤੀ।

 

 

 
ਪ੍ਰੋ. ਦਰਸ਼ਨ ਸਿੰਘ ਖ਼ਾਲਸਾ, ਭਾਈ ਪਰਮਜੀਤ ਸਿੰਘ ਜੀ ੳੱਤਰਾਖੰਡ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰੋ. ਦਰਸ਼ਨ ਸਿੰਘ ਖ਼ਾਲਸਾ, ਭਾਈ ਪਰਮਜੀਤ ਸਿੰਘ ਜੀ ੳੱਤਰਾਖੰਡ ਨੂੰ ਸਨਮਾਨਿਤ ਕਰਦੇ ਹੋਏ
 

Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top