Share on Facebook

Main News Page

ਘੜੇ ‘ਚੋਂ ਅੰਮ੍ਰਿਤ ਛਕਾਉਣ ਵਾਲੇ ਇਕ ਪਾਖੰਡੀ ਬਾਬੇ ਦਾ ਸਿੱਖ ਜੱਥੇਬੰਦੀਆਂ ਨੇ ਪਰਦਾਫਾਸ਼ ਕੀਤਾ

ਨਵਾਂਸ਼ਹਿਰ - ਘੜੇ ‘ਚੋਂ ਅੰਮ੍ਰਿਤ ਛਕਾਉਣ ਵਾਲੇ ਇਕ ਪਾਖੰਡੀ ਬਾਬੇ ਦਾ ਸਿੱਖ ਜੱਥੇਬੰਦੀਆਂ ਨੇ ਪਰਦਾਫਾਸ਼ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਉਟਾਲਾ ‘ਚਬੳਬੳ ਕਸ਼ਮੀਰ ਸਿੰਘ ਨਾਂ ਦੇ ਇਕ ਵਿਅਕਤੀ ਨੇ ਆਪਣੇ ਘਰ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰੂਪ ਅਤੇ ਪਾਵਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਰੱਖਿਆ ਹੋਇਆ ਸੀ, ਜਿਨ੍ਹਾਂ ਨਾਲ ਉਹ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਸੀ। ਉਸ ਨੇ ਇਕ ਘੜੇ ‘ਚ ਪਾਣੀ ਵੀ ਰੱਖਿਆ ਹੋਇਆ ਸੀ, ਜਿਸ ਨੂੰ ਉਹ ਅੰਮ੍ਰਿਤ ਕਹਿ ਕੇ ਲੋਕਾਂ ਨੂੰ ਪਿਆਉਂਦਾ ਸੀ।

ਇਸ ਦੀ ਜਾਣਕਾਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨਵਾਂਸ਼ਹਿਰ ਨੂੰ ਮਿਲੀ, ਤਾਂ ਉਹ ਪੁਲਸ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਵਾਂਸ਼ਹਿਰ ਦੇ ਮੈਂਬਰਾਂ ਨੂੰ ਨਾਲ ਲੈ ਕੇ ਇਸ ਪਾਖੰਡੀ ਬਾਬੇ ਦੇ ਘਰ ਪਹੁੰਚ ਗਏ। ਜਦੋਂ ਉਨ੍ਹਾਂ ਨੇ ਕਸ਼ਮੀਰ ਸਿੰਘ ਨੂੰ ਸਿੱਖ ਧਰਮ ਬਾਰੇ ਪੁੱਛਿਆ ਤਾਂ ਉਸ ਨੂੰ ਸਿੱਖ ਧਰਮ ਬਾਰੇ ਕੋਈ ਜਾਣਕਾਰੀ ਨਹੀਂ ਸੀ, ਜਿਸ ਤੋਂ ਬਾਅਦ ਸਤਿਕਾਰ ਕਮੇਟੀ ਨੇ ਗੁਰੂ ਸਾਹਿਬਾਨ ਦੇ ਸਰੂਪ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਪਾਲਕੀ ‘ਚ ਸੁਸ਼ੋਭਿਤ ਕਰਕੇ ਨਵਾਂਸ਼ਹਿਰ ਦੇ ਗੁਰਦੁਆਰਾ ਸਾਹਿਬ ਪਹੁੰਚਾ ਦਿੱਤਾ। ਪਾਖੰਡੀ ਬਾਬੇ ਦੇ ਘਰ ‘ਚ ਸਿੱਖ ਧਰਮ ਨਾਲ ਸੰਬੰਧਿਤ ਜੋ ਵੀ ਸਮਾਨ ਪਿਆ ਸੀ, ਉਸ ਨੂੰ ਵੀ ਕਮੇਟੀ ਨੇ ਆਪਣੇ ਕਬਜ਼ੇ ‘ਚ ਲੈ ਲਿਆ ਅਤੇ ਪੁਲਸ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਇਸ ਪਾਖੰਡੀ ਬਾਬੇ ਦੇ ਖਿਲਾਫ ਗਲਤ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਅਧੀਨ ਮਾਮਲਾ ਦਰਜ ਕੀਤਾ ਜਾਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top