Share on Facebook

Main News Page

ਭਾਈ ਕੁਲਦੀਪ ਸਿੰਘ ਵਿਰੁੱਧ ਧਾਰਾ 295ਏ ਅਧੀਨ ਦਰਜ ਹੋਇਆ ਕੇਸ 10 ਸਤੰਬਰ ਤੱਕ ਵਾਪਸ ਲੈਣ ਲਈ ਸਰਕਾਰ ਨੂੰ ਦਿੱਤੀ ਚੇਤਾਵਨੀ

* 11 ਸਤੰਬਰ ਦੀ ਮੀਟਿੰਗ ਵਿੱਚ ਪੰਥਕ ਜਥੇਬੰਦੀਆਂ ਲੈਣਗੀਆਂ ਅਗਲਾ ਫੈਸਲਾ
* ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਨੰਦਗੜ੍ਹ ਨੇ ਸਿੱਖ ਜਥੇਬੰਦੀਆਂ ਨਾਲ ਖੜ੍ਹਨ ਦਾ ਕੀਤਾ ਐਲਾਨ

ਬਠਿੰਡਾ, 4 ਸਤੰਬਰ (ਕਿਰਪਾਲ ਸਿੰਘ): ਸਥਾਨਕ ਬਾਬਾ ਫ਼ਰੀਦ ਨਗਰ ਦੇ ਗੁਰਦੁਆਰਾ ਸਾਹਿਬ ’ਚ ਸਿੱਖ ਜਥੇਬੰਦੀਆਂ ਦੀ ਅੱਜ ਹੋਈ ਇਕ ਮੀਟੰਗ ਵਿੱਚ ਪੰਜਾਬ ਸਰਕਾਰ ’ਤੇ ਇੱਕ ਪਾਸੜ ਕਾਰਵਾਈ ਕਰਨ ਦਾ ਦੋਸ਼ ਲਾਉਂਦਿਆਂ ਚੇਤਾਵਨੀ ਦਿੱਤੀ ਗਈ ਹੈ ਕਿ ਜੇ 10 ਸਤੰਬਰ ਤੱਕ ਭਾਈ ਕੁਲਦੀਪ ਸਿੰਘ ਸਖਤ ਵਿਰੁੱਧ ਧਾਰਾ 295ਏ ਅਧੀਨ ਦਰਜ ਕੀਤਾ ਗਿਆ ਝੂਠਾ ਕੇਸ ਪ੍ਰਸ਼ਾਸ਼ਨ ਨੇ ਵਾਪਸ ਨਾ ਲਿਆ ਤਾਂ ਸਿੱਖ ਜਥੇਬੰਦੀਆਂ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਹੋਣਗੀਆਂ ਜਿਸ ਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਵੇਗੀ, ਕਿਉਂਕਿ ਗ੍ਰਹਿ ਵਿਭਾਗ ਉਨ੍ਹਾਂ ਕੋਲ ਹੀ ਹੈ।

ਇਸ ਮੀਟਿੰਗ ਵਿੱਚ ਆਪਣੇ ਵੀਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਿਲ੍ਹਾ ਪ੍ਰਧਾਨ ਭਾਈ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਧਾਰਾ 295ਏ ਦੀ ਵਰਤੋਂ ਕੇਵਲ ਕਿਸੇ ਦੇ ਧਾਰਮਿਕ ਜ਼ਜ਼ਬਾਤਾਂ ਨੂੰ ਠੇਸ ਪਹੁੰਚਾਏ ਜਾਣ ਸਮੇਂ ਹੀ ਕੀਤੀ ਜਾ ਸਕਦੀ ਹੈ। ਪਰ ਸਿਰਸਾ ਡੇਰਾ ਪ੍ਰੇਮੀਆਂ ਦਾ ਕੋਈ ਧਰਮ ਹੀ ਨਹੀਂ ਹੈ; ਇਹ ਗੱਲ ਡੇਰਾ ਮੁਖੀ ਗੁਰਮੀਤ ਰਾਮ ਰਾਮ ਰਹੀਮ ਖ਼ੁਦ ਵੀ ਐਲਾਨੀਆਂ ਤੌਰ ’ਤੇ ਕਹਿੰਦਾ ਹੈ ਕਿ ਉਸ ਦਾ ਕੋਈ ਧਰਮ ਨਹੀਂ ਹੈ; ਇਸ ਲਈ ਉਸ ਵਿਰੁੱਧ ਕੀਤੀ ਗਈ ਕਿਸੇ ਟਿੱਪਣੀ ਨੂੰ ਅਧਾਰ ਬਣਾ ਕੇ ਧਾਰਾ 295ਏ ਅਧੀਨ ਕੇਸ ਦਰਜ ਕਰਨਾ ਸਿਰੇ ਤੋਂ ਗਲਤ ਹੈ। ਇਸ ਲਈ ਬਿਨਾ ਦੇਰੀ ਕੀਤੇ ਭਾਈ ਕੁਲਦੀਪ ਸਿੰਘ ਵਿਰੁੱਧ ਦਰਜ ਕੀਤਾ ਝੂਠਾ ਕੇਸ ਤੁਰੰਤ ਵਾਪਸ ਲਿਆ ਜਾਵੇ।

ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਧਾਰਾ 295ਏ ਦੀ ਦੁਰਵਰਤੋਂ ਕੇਵਲ ਸਿੱਖਾਂ ਵਿਰੁੱਧ ਕੀਤੀ ਜਾ ਰਹੀ ਹੈ ਜਦੋਂ ਕਿ ਗੁਰਮੀਤ ਰਾਮ ਰਹੀਮ ਵਿਰੁੱਧ ਇਸੇ ਸ਼ਹਿਰ ਦੇ ਥਾਣੇ ਵਿੱਚ 295ਏ ਅਧੀਨ ਕੇਸ ਦਰਜ ਹੋਏ ਨੂੰ 6 ਸਾਲ ਤੋਂ ਉਪਰ ਹੋ ਗਏ ਹਨ ਤਾਂ ਉਸ ਨੂੰ ਕਿਸੇ ਨੇ ਥਾਣੇ ਦਾ ਮੂੰਹ ਵੀ ਨਹੀਂ ਵਿਖਾਇਆ ਪਰ ਭਾਈ ਕੁਲਦੀਪ ਸਿੰਘ ਨੂੰ ਕੇਸ ਦਰਜ ਹੋਣ ਤੋਂ ਬਾਅਦ ਤੁਰੰਤ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਕਾਤਲ ਤੇ ਬਲਾਤਕਾਰੀ ਸਿਰਫ ਅਸੀਂ ਹੀ ਨਹੀਂ ਕਹਿੰਦੇ ਬਲਕਿ ਇਸ ਦੇਸ਼ ਦੀ ਸਭ ਤੋਂ ਉਚ ਪੜਤਾਲੀਆ ਏਜੰਸੀ ਸੀਬੀਆਈ ਨੇ ਅਦਾਲਤ ਵਿੱਚ ਪੇਸ਼ ਕੀਤੀ ਆਪਣੀ ਰੀਪੋਰਟ ਵਿੱਚ ਕਿਹਾ ਹੈ ਤੇ ਅਦਾਲਤ ਵਿੱਚ ਪੀੜਤਾਂ ਦੇ ਵਾਰਸ ਅਤੇ ਗਵਾਹ ਆਪਣੀਆਂ ਗਵਾਹੀਆਂ ਦਰਜ ਕਰਵਾ ਰਹੇ ਹਨ।

ਯੂਨਾਟਿਡ ਸਿੱਖ ਮੂਵਮੈਂਟ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਨੇ ਕਿਹਾ ਗੁਰਮੀਤ ਰਾਮ ਰਾਮ ਰਹੀਮ ਦਾ ਵਿਰੋਧ ਸਿਰਫ ਸਿੱਖ ਹੀ ਨਹੀਂ ਕਰਦੇ, ਬਲਕਿ ਹਰ ਧਰਮ ਦੇ ਇਨਸਾਫ ਪਸੰਦ ਲੋਕ, ਸਮਾਜਕ ਕਦਰਾਂ ਕੀਮਤਾਂ ਦੇ ਹਾਮੀ ਅਤੇ ਜਮਹੂਰੀ ਹੱਕਾਂ ਲਈ ਅਵਾਜ਼ ਉਠਾਉਣ ਵਾਲੇ ਕਰ ਰਹੇ ਹਨ ਤੇ ਕਰਨਾ ਵੀ ਚਾਹੀਦਾ ਹੈ।

ਇੰਟਰਨੈਸ਼ਨਲ ਸਿੱਖ ਮਿਸ਼ਨਰੀ ਗਿਆਨੀ ਜਗਤਾਰ ਸਿੰਘ ਜਾਚਕ ਨੇ ਕਿਹਾ ਗੱਲ ਸਿਰਫ ਭਾਈ ਕੁਲਦੀਪ ਸਿੰਘ ਦੀ ਨਹੀਂ ਹੈ ਬਲਕਿ ਧਾਰਾ 295ਏ ਦੀ ਸਰਕਾਰ ਵੱਲੋਂ ਦੁਰਵਰਤੋਂ ਕਰਨ ਦੀ ਹੈ ਕਿਉਂਕਿ ਸਰਕਾਰ ਵੋਟਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖ ਕੇ ਹਮੇਸ਼ਾਂ ਹੀ ਘੱਟ ਗਿਣਤੀਆਂ ਨੂੰ ਦਬਾਉਣ ਲਈ ਇਸ ਦੀ ਦੁਰਵਰਤੋਂ ਕਰ ਰਹੀ ਹੈ, ਜਦੋਂ ਕਿ ਘੱਟ ਗਿਣਤੀ ਦੀਆਂ ਅਜੇਹੀਆਂ ਸ਼ਿਕਾਇਤਾਂ ਤੇ ਸਰਕਾਰ ਜਾਂ ਪੁਲਿਸ ਪ੍ਰਸ਼ਾਸ਼ਨ ਕਦੀ ਵੀ ਕਾਰਵਾਈ ਨਹੀਂ ਕਰਦੀ ਜਾਂ ਟਾਲ ਮਟੋਲ ਕਰਦੀ ਰਹਿੰਦੀ ਹੈ। ਇਸੇ ਤਰ੍ਹਾਂ ਦੇ ਵੀਚਾਰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰੋ: ਹਰਜਿੰਦਰ ਸਿੰਘ ਸਭਰਾ, ਗੁਰਦੇਵ ਸਿੰਘ ਬਟਾਲਵੀ ਤੇ ਕਿਰਪਾਲ ਸਿੰਘ ਬਠਿੰਡਾ ਨੇ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਹਿਸਾਬ ਨਾਲ ਤਾਂ ਕੱਲ੍ਹ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਅਨੇਕਾਂ ਸ਼ਬਦਾਂ ਦੀ ਵਿਆਖਿਆ ਕਰਨ ’ਤੇ ਵੀ ਧਾਰਾ 295ਏ ਲੱਗ ਸਕਦੀ ਹੈ ਕਿਉਂਕਿ ਇਨ੍ਹਾਂ ਸ਼ਬਦਾਂ ਵਿੱਚ ਤਕਰੀਬਨ ਸਾਰੇ ਧਰਮਾਂ ਦੇ ਪੁਜਾਰੀ ਵਰਗ ਦੇ ਕੁਕਰਮਾਂ ਤੇ ਪਾਖੰਡਵਾਦ ਦਾ ਖੁੱਲ੍ਹ ਕੇ ਵਿਰੋਧ ਕੀਤਾ ਗਿਆ ਹੈ।

ਮੀਟਿੰਗ ਵਿੱਚ ਹਾਜਰੀਨ ਹੋਰ ਸਭਨਾ ਦੇ ਵੀਚਾਰ ਜਾਨਣ ਉਪ੍ਰੰਤ ਇਹ ਫੈਸਲਾ ਹੋਇਆ ਕਿ ਜੇ 10 ਸਤੰਬਰ ਤੱਕ ਭਾਈ ਕੁਲਦੀਪ ਸਿੰਘ ਸਖਤ ਵਿਰੁੱਧ ਧਾਰਾ 295ਏ ਅਧੀਨ ਦਰਜ ਕੀਤਾ ਗਿਆ ਝੂਠਾ ਕੇਸ ਪ੍ਰਸ਼ਾਸ਼ਨ ਨੇ ਵਾਪਸ ਨਾ ਲਿਆ ਤਾਂ 11 ਸਤੰਬਰ ਨੂੰ ਖ਼ਾਲਸਾ ਦੀਵਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਬਠਿੰਡਾ ਵਿਖੇ ਸਿੱਖ ਜਥੇਬੰਦੀਆਂ ਦਾ ਇੱਕ ਭਾਰੀ ਇਕੱਠ ਕਰਕੇ ਅਗਲੀ ਸਖਤ ਕਾਰਵਾਈ ਕਰਨ ਲਈ ਵਿਉਂਤਵੰਦੀ ਕੀਤੀ ਜਾਵੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸ਼ਬਦ ਗੁਰੂ ਨੂੰ ਮੰਨਣ ਵਾਲੀਆਂ ਜਿਹੜੀਆਂ ਜਥੇਬੰਦੀਆਂ ਅੱਜ ਸ਼ਾਮਲ ਨਹੀ ਹੋ ਸਕੀਆਂ ਉਨ੍ਹਾਂ ਨੂੰ 11 ਸਤੰਬਰ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਨਿਜੀ ਤੌਰ ’ਤੇ ਸੱਦਾ ਦਿੱਤਾ ਜਾਵੇਗਾ।

ਅਗਲੀ ਕਾਰਵਾਈ ਕਰਨ ਲਈ ਇੱਕ ਤਾਲਮੇਲ ਕਮੇਟੀ ਬਣਾਈ ਗਈ ਵਿੱਚ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਗਿਆਨੀ ਜਗਤਾਰ ਸਿੰਘ ਜਾਚਕ, ਯੂਨਾਟਿਡ ਸਿੱਖ ਮੂਵਮੈਂਟ ਦੇ ਭਾਈ ਗੁਰਦੀਪ ਸਿੰਘ, ਗੁਰਜੰਟ ਸਿੰਘ, ਲੋਕ ਜਨ ਸ਼ਕਤੀ ਪੰਜਾਬ ਦੇ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੀਨੀਅਰ ਉਪ ਪ੍ਰਧਾਨ ਬਾਬਾ ਹਰਦੀਪ ਸਿੰਘ, ਸ਼੍ਰੋ:ਅ:ਦ: (ਅ) ਜਿਲ੍ਹਾ ਬਠਿੰਡਾ ਪ੍ਰਧਾਨ ਪਰਮਿੰਦਰ ਸਿੰਘ, ਬਠਿੰਡਾ ਸ਼ਹਿਰੀ ਦੇ ਪ੍ਰਧਾਨ ਹਰਫੂਲ ਸਿੰਘ, ਰੇਸ਼ਮ ਸਿੰਘ ਮਹਿਮਾ ਬਲਾਹੜ, ਬਾਬਾ ਕੁਲਦੀਪ ਸਿੰਘ ਸਹਿਣਾ, ਬਾਬਾ ਸੁਖਦੇਵ ਸਿੰਘ ਜੋਗਾਨੰਦ, ਕਿਰਪਾਲ ਸਿੰਘ ਬਠਿੰਡਾ, ਏਕਸ ਕੇ ਬਾਰਕ ਜਥੇਬੰਦੀ ਬਠਿੰਡਾ ਇਕਾਈ ਦੇ ਪ੍ਰਧਾਨ ਮਹਿੰਦਰ ਸਿੰਘ ਖ਼ਾਲਸਾ, ਥਰਮਲ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਅਤੇ ਪਿੰਡ ਨਰੂਆਣਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੱਥਾ ਸਿੰਘ ਨੂੰ ਸ਼ਾਮਲ ਕੀਤਾ ਗਿਆ। ਇਹ ਵੀ ਕਿਹਾ ਗਿਆ ਕਿ ਇਹ ਸੂਚੀ ਕੋਈ ਅੰਤਿਮ ਨਹੀਂ ਹੋਰ ਜਥੇਬੰਦੀਆਂ ਦੇ ਨੁੰਮਾਇੰਦੇ ਜੋ ਅੱਜ ਸ਼ਾਮਲ ਨਹੀਂ ਹੋ ਸਕੇ ਅਗਲੀ ਮੀਟਿੰਗ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਮੀਟਿੰਗ ਉਪ੍ਰੰਤ ਤਾਲਮੇਲ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਬਠਿੰਡਾ, ਗਿਆਨੀ ਜਾਚਕ, ਪ੍ਰੋ: ਸਭਰਾ, ਗੁਰਦੇਵ ਸਿੰਘ ਬਟਾਲਵੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਬਲਜੀਤ ਸਿੰਘ ਬਰਾੜ; ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਮਿਲੇ, ਜਿਨ੍ਹਾਂ ਨੇ ਸਾਰੀ ਗੱਲਬਾਤ ਧਿਆਨ ਨਾਲ ਸੁਣਨ ਉਪ੍ਰੰਤ ਸਰਕਾਰ ਅਤੇ ਬਠਿੰਡਾ ਪੁਲਿਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਪੰਥਕ ਜਥੇਬੰਦੀਆਂ ਇਸ ਬੇਇਨਸਾਫੀ ਨੂੰ ਦੂਰ ਕਰਵਾਉਣ ਲਈ ਜਿਹੜਾ ਵੀ ਪ੍ਰੋਗਰਾਮ ਉਲੀਕਣਗੀਆਂ ਉਹ ਉਸ ਨੂੰ ਪੂਰਨ ਹਮਾਇਤ ਦੇਣਗੇ।


ਵਿਸ਼ੇਸ਼ ਬੇਨਤ: ਖ਼ਾਲਸਾ ਨਿਊਜ਼ ਟੀਮ ਵਲੋਂ ਸਾਰੇ ਪਾਠਕਾਂ ਨੂੰ ਬੇਨਤੀ ਹੈ ਕਿ ਕਿਸੇ ਖਬਰ / ਲੇਖ / ਕਵਿਤਾ / ਵੀਡੀਓ ਦੇ ਥੱਲੇ ਜੇ ਕੁਮੈਂਟ ਕਰਨੇ ਹਨ ਤਾਂ, ਕਿਰਪਾ ਕਰਕੇ ਸਭਿਯਕ ਭਾਸ਼ਾ ਦੀ ਵਰਤੋਂ ਕੀਤੀ ਜਾਵੇ, ਭਾਂਵੇਂ ਉਹ ਵਿਰੋਧੀ ਵਿਚਾਰਧਾਰਾ ਵਾਲੇ ਹੋਣ ਜਾਂ ਪੱਖ ਵਿੱਚ ਹੋਣ। ਇਸ ਗੱਲ ਦਾ ਖਿਆਲ ਰੱਖਿਆ ਕਰੀਏ ਕਿ ਇਹ ਵੈਬ ਸਾਈਟ ਨੂੰ ਬਜ਼ੁਰਗ / ਨੌਜਵਾਨ / ਬੱਚੇ / ਬੀਬੀਆਂ ਵੀ ਪੜ੍ਹਦੀਆਂ / ਪੜ੍ਹਦੇ ਹਨ। ਫੇਕ ਆਈ.ਡੀ ਵਾਲੇ ਖਾਸ ਕਰਕੇ ਜੇ ਉਨ੍ਹਾਂ 'ਚ ਜ਼ਰਾ ਜਿੰਨੀ ਵੀ ਸ਼ਰਮ ਮੌਜੂਦ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਕਹੀ ਜਾਂਦੀ ਤਸਵੀਰ / ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ / ਸ. ਬਲਵੰਤ ਸਿੰਘ ਰਾਜੋਆਣਾ ਦੀ ਤਸਵੀਰ ਜਾਂ ਕਿਸੇ ਹੋਰ ਦੀ ਤਸਵੀਰ ਲਗਾ ਕੇ ਅਤਿ ਘਟੀਆ ਦਰਜੇ ਦੀ ਸ਼ਬਦਾਵਲੀ ਵਰਤਦੇ ਹਨ, ਉਨ੍ਹਾਂ ਅਗੇ ਵੀ ਅਤੇ ਜਿਹੜੇ ਮਿਸ਼ਨਰੀ ਸੋਚ ਨੂੰ ਸਹੀ ਸਮਝਦੇ ਹਨ ਉਹ ਵੀ, ਅਤੇ ਸਾਰੇ ਪਾਠਕਾਂ ਅੱਗੇ ਹੱਥ ਜੋੜ ਬੇਨਤੀ ਹੈ ਕਿ ਆਪਣਾ ਤੇ ਸਿੱਖਾਂ ਦਾ ਜਲੂਸ ਨਾ ਕੱਢੋ। ਜੇ ਕਿਸੇ ਦੀ ਗੱਲ ਚੰਗੀ ਨਹੀਂ ਲਗਦੀ, ਤਾਂ ਦਲੀਲ ਨਾਲ ਗੱਲ ਕਰੋ। ਸਾਨੂੰ ਸਭ ਨੂੰ ਇਸ ਗੱਲ 'ਤੇ ਸਭ ਤੋਂ ਪਹਿਲਾਂ ਸੋਚਣਾ ਪਵੇਗਾ ਕਿ, ਸਾਨੂੰ ਹਾਲੇ ਤੱਕ ਗੱਲ ਕਰਨ ਦੀ ਤਮੀਜ਼ ਹੀ ਨਹੀਂ ਆਈ। ਜੇ ਕੋਈ ਵਿਰੋਧੀ ਵਿਚਾਰਧਾਰਾ ਵੀ ਹੈ, ਤਾਂ ਇਸ ਦਾ ਮਤਲਬ ਇਹ ਤਾਂ ਨਹੀਂ ਕਿ ਗਾਲੀ ਗਲੌਚ, ਨੀਚ ਪੱਧਰ 'ਤੇ ਉਤਰਿਆ ਜਾਵੇ। ਆਸ ਹੈ, ਬੇਨਤੀ ਪ੍ਰਵਾਨ ਕਰੋਗੇ।

ਜੇ ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।

Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top