ਲੁਧਿਆਣਾ ਵਿੱਚ ਸੈਕਸ ਸਕੈਂਡਲ, ਖਾਨਦਾਨੀ ਵੈਦ
ਬਲਵਿੰਦਰ ਸਿੰਘ ਵਾਲੀਆ ਸਮੇਤ 34 ਨਾਮਜ਼ਦ
ਲੁਧਿਆਣਾ
ਵਿਖੇ ਮਰਦਾਨਾ ਤਾਕਤ ਦੀਆਂ ਦਵਾਈਆਂ ਦਿੰਦੇ ਖਾਨਦਾਨੀ ਵੈਦ ਬਲਵਿੰਦਰ ਸਿੰਘ ਵਾਲੀਆ ਦੇ
ਹੋਟਲ ਡਾਇਮੰਡ ਵਿੱਚੋਂ ਪੁਲੀਸ ਸੈਕਸ ਸਕੈਂਡਲ ਚਲਾਉਣ ਦੇ ਦੋਸ਼ ਹੇਠ 18 ਜੋੜਿਆਂ ਨੂੰ
ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਜਿ਼ਆਦਾਤਰ ਫੈਸ਼ਨ
ਡਿਜ਼ਾਈਨਿੰਗ ਸੈਂਟਰ ਨਾਲ ਸਬੰਧਤ ਵਿਦਿਆਰਥੀ ਅਤੇ ਵਿਦਿਆਰਥਣਾਂ ਹਨ। ਪੁਲੀਸ ਮੁਤਾਬਿਕ ਇੱਥੇ
ਗਾਹਕਾਂ ਦੀ ਮੰਗ ਤੇ ਵਿਦਿਆਰਥਣਾਂ ਬੁਲਾਈਆਂ ਜਾਂਦੀਆਂ ਸਨ।
ਥਾਣਾ ਡਵੀਜ਼ਨ 5 ਦੀ ਪੁਲਸ ਨੇ ਇਸ ਸਬੰਧ ‘ਚ ਫੜੇ ਗਏ 18 ਜੋੜਿਆਂ
ਖਿਲਾਫ ਇਮੋਰਲ ਟਰੈਫਕਿੰਗ ਐਕਟ ਅਤੇ 5 ਆਈ। ਪੀ। ਸੀ। ਤਹਿਤ ਹੋਟਲ ਮਾਲਕ ਬਲਵਿੰਦਰ ਸਿੰਘ
ਅਤੇ ਮੈਨੇਜਰ ਰਾਮ ਨੈਨ ਪਾਂਡੇ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਕਿਉਂਕਿ ਇਹ ਹੋਟਲ ਇਕ
ਸਰਕਾਰੀ ਸਕੂਲ ਦੇ ਕੋਲ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਧਰਮਪਾਲ
ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਨੂੰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ, ਕਿ ਉਕਤ ਹੋਟਲ
‘ਚ ਦੇਹ ਵਪਾਰ ਦਾ ਧੰਦਾ ਸ਼ਰੇਆਮ ਚੱਲ ਰਿਹਾ ਹੈ, ਅੱਜ ਵੀ ਇਥੇ ਹੋਟਲ ਦੇ ਸਾਰੇ ਕਮਰੇ ਭਰੇ
ਹੋਏ ਸਨ, ਜਿਸ ‘ਤੇ ਸਾਰਾ ਮਾਮਲਾ ਉੱਚ ਅਧਿਕਾਰੀਆਂ ਦੇ ਨੋਟਿਸ ‘ਚ ਲਿਆਂਦਾ ਗਿਆ ਅਤੇ
ਏ.ਡੀ.ਸੀ.ਪੀ. ਜੋਗਿੰਦਰ ਸਿੰਘ ਅਤੇ ਏ.ਸੀ.ਪੀ. ਗੁਰਪ੍ਰੀਤ ਪੁਰੇਵਾਲ ਦੀ ਅਗਵਾਈ ‘ਚ ਹੋਟਲ
‘ਚ ਰੇਡ ਮਾਰੀ ਗਈ। ਉਥੇ ਪੁਲਸ ਨੇ 18 ਜੋੜਿਆਂ ਨੂੰ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਹੋਟਲ ਮੈਨੇਜਰ ਨੂੰ ਕਾਬੂ ਕਰ ਲਿਆ ਗਿਆ ਹੈ,
ਜਦਕਿ ਹੋਟਲ ਮਾਲਕ ਪੁਲਸ ਛਾਪੇ ਤੋਂ ਪਹਿਲਾਂ ਹੀ ਫਰਾਰ ਹੋ ਗਿਆ ਸੀ। ਧਰਮਪਾਲ ਦਾ ਕਹਿਣਾ
ਸੀ ਕਿ ਫੜੇ ਗਏ ਜੋੜਿਆਂ ‘ਚ ਜ਼ਿਆਦਾਤਰ ਕਾਲਜ ਵਿਦਿਆਰਥੀ ਅਤੇ ਵਿਦਿਆਰਥਣਾਂ ਹਨ। ਉਸ ਸਮੇਂ
ਹੋਟਲ ਦੇ ਹਰੇਕ ਕਮਰੇ ‘ਚ ਫੜੇ ਗਏ ਜੋੜੇ ਇਤਰਾਜ਼ਯੋਗ ਸਥਿਤੀ ‘ਚ ਮਿਲੇ ਸਨ। ਪੁਲਸ ਇਨ੍ਹਾਂ
ਸਾਰਿਆਂ ਦਾ ਰਿਮਾਂਡ ਲੈ ਕੇ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।
|
|
|
ਵਿਸ਼ੇਸ਼ ਬੇਨਤੀ:
ਖ਼ਾਲਸਾ ਨਿਊਜ਼ ਟੀਮ ਵਲੋਂ ਸਾਰੇ ਪਾਠਕਾਂ ਨੂੰ ਬੇਨਤੀ ਹੈ ਕਿ ਕਿਸੇ ਖਬਰ / ਲੇਖ /
ਕਵਿਤਾ / ਵੀਡੀਓ ਦੇ ਥੱਲੇ ਜੇ ਕੁਮੈਂਟ ਕਰਨੇ ਹਨ ਤਾਂ, ਕਿਰਪਾ ਕਰਕੇ ਸਭਿਯਕ ਭਾਸ਼ਾ
ਦੀ ਵਰਤੋਂ ਕੀਤੀ ਜਾਵੇ, ਭਾਂਵੇਂ ਉਹ ਵਿਰੋਧੀ ਵਿਚਾਰਧਾਰਾ ਵਾਲੇ ਹੋਣ ਜਾਂ ਪੱਖ ਵਿੱਚ
ਹੋਣ। ਇਸ ਗੱਲ ਦਾ ਖਿਆਲ ਰੱਖਿਆ ਕਰੀਏ ਕਿ ਇਹ ਵੈਬ ਸਾਈਟ ਨੂੰ ਬਜ਼ੁਰਗ / ਨੌਜਵਾਨ /
ਬੱਚੇ / ਬੀਬੀਆਂ ਵੀ ਪੜ੍ਹਦੀਆਂ / ਪੜ੍ਹਦੇ ਹਨ। ਫੇਕ ਆਈ.ਡੀ ਵਾਲੇ ਖਾਸ ਕਰਕੇ ਜੇ
ਉਨ੍ਹਾਂ 'ਚ ਜ਼ਰਾ ਜਿੰਨੀ ਵੀ ਸ਼ਰਮ ਮੌਜੂਦ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਕਹੀ
ਜਾਂਦੀ ਤਸਵੀਰ / ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ / ਸ. ਬਲਵੰਤ ਸਿੰਘ
ਰਾਜੋਆਣਾ ਦੀ ਤਸਵੀਰ ਜਾਂ ਕਿਸੇ ਹੋਰ ਦੀ ਤਸਵੀਰ ਲਗਾ ਕੇ ਅਤਿ ਘਟੀਆ ਦਰਜੇ ਦੀ
ਸ਼ਬਦਾਵਲੀ ਵਰਤਦੇ ਹਨ, ਉਨ੍ਹਾਂ ਅਗੇ ਵੀ ਅਤੇ ਜਿਹੜੇ ਮਿਸ਼ਨਰੀ ਸੋਚ ਨੂੰ ਸਹੀ ਸਮਝਦੇ
ਹਨ ਉਹ ਵੀ, ਅਤੇ ਸਾਰੇ ਪਾਠਕਾਂ ਅੱਗੇ ਹੱਥ ਜੋੜ ਬੇਨਤੀ ਹੈ ਕਿ ਆਪਣਾ ਤੇ ਸਿੱਖਾਂ ਦਾ
ਜਲੂਸ ਨਾ ਕੱਢੋ। ਜੇ ਕਿਸੇ ਦੀ ਗੱਲ ਚੰਗੀ ਨਹੀਂ ਲਗਦੀ, ਤਾਂ ਦਲੀਲ ਨਾਲ ਗੱਲ ਕਰੋ।
ਸਾਨੂੰ ਸਭ ਨੂੰ ਇਸ ਗੱਲ 'ਤੇ ਸਭ ਤੋਂ ਪਹਿਲਾਂ ਸੋਚਣਾ ਪਵੇਗਾ ਕਿ, ਸਾਨੂੰ ਹਾਲੇ ਤੱਕ
ਗੱਲ ਕਰਨ ਦੀ ਤਮੀਜ਼ ਹੀ ਨਹੀਂ ਆਈ। ਜੇ ਕੋਈ ਵਿਰੋਧੀ ਵਿਚਾਰਧਾਰਾ ਵੀ ਹੈ, ਤਾਂ ਇਸ ਦਾ
ਮਤਲਬ ਇਹ ਤਾਂ ਨਹੀਂ ਕਿ ਗਾਲੀ ਗਲੌਚ, ਨੀਚ ਪੱਧਰ 'ਤੇ ਉਤਰਿਆ ਜਾਵੇ। ਆਸ ਹੈ, ਬੇਨਤੀ
ਪ੍ਰਵਾਨ ਕਰੋਗੇ। |
ਜੇ ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ,
ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ
ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ
ਛਡਣਾ ਹੈ। ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ
ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ,
ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ
ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ
ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ
ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। |
|
|