Share on Facebook

Main News Page

ਮੱਕੜ ਹਸਪਤਾਲ ਦਾਖਲ, ਹਾਲਤ ਖਤਰੇ ਤੋਂ ਬਾਹਰ

ਸ਼੍ਰੋਮਣੀ ਕਮੇਟੀ ਦੀ ਕਾਰਜਕਰਨੀ ਕਮੇਟੀ ਦੀ 11 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਕਰ ਸਕਦੀ ਹੈ ਕੋਈ ਵੱਡਾ ਧਮਾਕਾ

ਅੰਮ੍ਰਿਤਸਰ 8 ਸਤੰਬਰ (ਜਸਬੀਰ ਸਿੰਘ ਪੱਟੀ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਨੂੰ ਬੀਤੀ ਰਾਤ ਦਿਲ ਦੋ ਰੋਗ ਕਾਰਨ ਲੁਧਿਆਣਾ ਦੇ ਹੀਰੋ ਹਾਰਟ ਡੀ.ਐਮ.ਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਹਨਾਂ ਦੀ ਹਾਲਤ ਸਥਿਰ ਬਣੀ ਹੋਈ ਹੈ ਪਰ ਡਾਕਟਰਾਂ ਦਾ ਕਹਿਣਾ ਹੈ ਕਿ ਸ੍ਰੀ ਮੱਕੜ ਦੀ ਹਾਲਤ ਖਤਰੇ ਤੋਂ ਬਾਹਰ ਪਰ ਉਹਨਾਂ ਦੇ ਦਿਲ ਦਿਮਾਗ ਤੇ ਹਾਲੇ ਵੀ ਕਿਸੇ ਪਰੇਸ਼ਾਨੀ ਦੇ ਚਿੰਨ ਨਜਰ ਆ ਰਹੇ ਜਿਸ ਕਾਰਨ ਇਹ ਸਥਿਤੀ ਪੈਦਾ ਹੋਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸ੍ਰੀ ਮੱਕੜ ਨੇ ਆਪਣੀ ਛਾਤੀ ਵਿੱਚ ਦਰਦ ਮਹਿਸੂਸ ਕੀਤੀ ਤਾਂ ਉਹਨਾਂ ਨੇ ਬੇਟੇ ਇੰਦਰਜੀਤ ਸਿੰਘ ਨੇ ਤੁਰੰਤ ਮਾਹਿਰ ਡਾਕਟਰਾਂ ਨੂੰ ਬੁਲਾਇਆ ਤੇ ਡਾਕਟਰਾਂ ਨੇ ਸ੍ਰੀ ਮੱਕੜ ਨੂੰ ਹਸਪਤਾਲ ਵਿੱਚ ਦਾਖਲ ਕਰਾਉਣ ਦੀ ਸਲਾਹ ਦਿੱਤੀ। ਡਾਕਟਰਾਂ ਦੀ ਸਲਾਹ ਅਨੁਸਾਰ ਸ੍ਰੀ ਮੱਕੜ ਨੂੰ ਤੁਰੰਤ ਹਸਪਤਾਲ ਵਿੱਚ ਲਿਜਾਇਆ ਗਿਆ ਜਿਥੇ ਡਾਕਟਰਾਂ ਦੀ ਇੱਕ ਟੀਮ ਉਹਨਾਂ ਦੇ ਇਲਾਜ ਲਈ ਉਸੇ ਵੇਲੇ ਜੰਗੀ ਪੱਧਰ ਤੇ ਜੁੱਟ ਗਈ। ਡਾਕਟਰੀ ਰੀਪੋਰਟਾਂ ਮੁਤਾਬਕ ਸ੍ਰੀ ਮੱਕੜ ਈ.ਸੀ.ਜੀ ਤੇ ਹੋਰ ਬਹੁਤ ਸਾਰੇ ਟੈਸਟ ਕੀਤੇ ਗਏ ਪਰ ਸਭ ਕੁਝ ਨਾਰਮਲ ਸਥਿਤੀ ਵਿੱਚ ਪਾਇਆ ਗਿਆ ਪਰ ਉਹ ਇਸ ਵੇਲੇ ਵੀ ਕਿਸੇ ਪਰੋਸ਼ਾਨੀ ਵਿੱਚ ਹਨ ਜਿਸ ਕਰਕੇ ਉਹਨਾਂ ਦਾ ਧਿਆਨ ਰੱਖਣ ਦੀ ਬਹੁਤ ਸਖਤ ਲੋੜ ਹੈ।

ਇਸੇ ਤਰ੍ਹਾਂ ਸ੍ਰੀ ਮੱਕੜ ਨੇ ਜਿਥੇ ਆਪਣੇ ਦਸ ਦਿਨਾਂ ਦੇ ਸਾਰੇ ਪ੍ਰੋਗਰਾਮ ਮਨਸੂਖ ਕਰ ਦਿੱਤੇ ਹਨ ਉਥੇ 11 ਸਤੰਬਰ ਨੂੰ ਦੇਗਸਰ ਕਟਾਣਾਂ(ਲੁਧਿਆਣਾ) ਵਿਖੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਸ੍ਰੀ ਮੱਕੜ ਦੀ ਪ੍ਰਧਾਨਗੀ ਦੇ ਸੰਕਟ ਦੇ ਬੱਦਲ ਮੰਡਰਾਉਣ ਦੀਆ ਚਰਚਾਵਾਂ ਪਾਈਆ ਜਾ ਰਹੀਆ ਹਨ ਕਿਉਕਿ ਸ਼੍ਰੋਮਣੀ ਕਮੇਟੀ ਦੇ ਪਿਛਲੇ ਸਮੇਂ ਦੇ ਕਾਰਜਕਾਰ ਦਾ ਜਦੋ ਲੇਖਾ ਜੋਖਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ ਤਾਂ ਬਹੁਤ ਕੁਝ ਵਿਵਾਦਤ ਪਾਇਆ ਗਿਆ ਜਿਸ ਕਰਕੇ ਸ੍ਰੀ ਸੁਖਬੀਰ ਸਿੰਘ ਬਾਦਲ ਤਾਂ ਸ੍ਰੀ ਮੱਕੜ ਨੂੰ ਪਹਿਲਾਂ ਹੀ ਸਿਹਤ ਦਾ ਬਹਾਨਾ ਲਗਾ ਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਆਹੁਦੇ ਤੋਂ ਲਾਂਭੇ ਕਰਨ ਦੀ ਵਿਊਤਬੰਦੀ ਕਰ ਰਹੇ ਸਨ ਅਤੇ ਸੁਖਬੀਰ ਬਾਦਲ ਦੀ ਸਕੀਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਸ੍ਰੀ ਮੱਕੜ ਕੁਦਰਤੀ ਤੌਰ ‘ਤੇ ਬੀਮਾਰ ਹੋ ਗਏ। ਇਸ ਲਈ 11 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ੍ਰੀ ਮੱਕੜ ਦੀ ਵਿਗੜੀ ਸਿਹਤ ਨੂੰ ਲੈ ਕੇ ਉਹਨਾਂ ਦੀ ਥਾਂ ਪ੍ਰਧਾਨਗੀ ਦੇ ਸਾਰੇ ਅਧਿਕਾਰ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਘੂਜੀਤ ਸਿੰਘ ਵਿਰਕ ਨੂੰ ਦਿੱਤੇ ਜਾ ਸਕਦੇ ਹਨ ਅਤੇ ਮੱਕੜ ਦੇ ਮੱਥੇ ਸਿਰਫ ਪ੍ਰਧਾਨਗੀ ਦਾ ਤਿਲਕ ਹੀ ਲੱਗਾ ਰਹਿ ਜਾਵੇਗਾ। ਬਾਕੀ ਦੀ ਜਿੰਦਗੀ ਉਹ ਆਪਣੇ ਲੁਧਿਆਣੇ ਵਿਚਲੇ ਘਰ ਵਿੱਚ ਬੜੇ ਹੀ ਆਰਾਮ ਨਾਲ ਬਤੀਤ ਕਰ ਸਕਣਗੇ।

ਸ਼੍ਰੋਮਣੀ ਕਮੇਟੀ ਦੇ ਕੁਝ ਅਧਿਕਾਰੀਆ ਦਾ ਕਹਿਣਾ ਹੈ ਕਿ ਪ੍ਰਧਾਨ ਸਾਹਿਬ ਦੀ ਸਿਹਤ ਨਾ ਠੀਕ ਹੋਣ ਕਾਰਨ 11 ਸਤੰਬਰ ਦੀ ਮੀਟਿੰਗ ਮੁਲਤਵੀ ਹੋ ਸਕਦੀ ਹੈ ਪਰ ਹਾਲੇ ਤੱਕ ਉਹਨਾਂ ਨੂੰ ਕੋਈ ਆਦੇਸ਼ ਨਹੀ ਆਏ। ਇਸੇ ਤਰ੍ਹਾਂ ਜਦੋਂ ਸ਼੍ਰੋਮਣੀ ਕਮੇਟੀ ਦੀ ਕਾਰਜਕਰਨੀ ਦੇ ਇੱਕ ਸੀਨੀਅਰ ਤੇ ਪੁਰਾਣੇ ਮੈਂਬਰ ਨੂੰ ਜਦੋ ਪੁੱਛਿਆ ਗਿਆ ਤਾਂ ਉਹਨਾਂ ਦਾਅਵਾ ਕੀਤਾ ਕਿ ਉਹਨਾਂ ਨੇ ਪ੍ਰਧਾਨ ਸਾਹਿਬ ਨੂੰ ਟੈਲੀਫੂਨ ਤੋਂ ਹਾਲ ਚਾਲ ਪੁੱਛਿਆ ਹੈ ਤੇ ਉਹ ਚੜ੍ਹਦੀਕਲਾ ਵਿੱਚ ਹਨ।

ਉਹਨਾਂ ਕਿਹਾ ਕਿ 11 ਸਤੰਬਰ ਨੂੰ ਕਾਰਜਕਰਨੀ ਦੀ ਮੀਟਿੰਗ ਵਿੱਚ ਪਰਧਾਨ ਸਾਹਿਬ ਆਉਣਗੇ ਤੇ ਮੀਟਿੰਗ ਦੀ ਪ੍ਰਧਨਾਗੀ ਕਰਨਗੇ।ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਪ੍ਰਧਾਨ ਸਾਹਿਬ ਦੇ ਸਾਰੇ ਅਧਿਕਾਰ ਸੀਨੀਅਰ ਮੀਤ ਪ੍ਰਧਾਨ ਨੂੰ ਦਿੱਤੇ ਜਾਣ ਬਾਰੇ ਉਹਨਾਂ ਨੂੰ ਕੋਈ ਜਾਣਕਾਰੀ ਨਹੀ ਕਿਉਕਿ ਹੁਕਮ ਤਾਂ ਉਪਰੋ ਹੀ ਆਉਣੇ ਹਨ ਉਹ ਤਾਂ ਕਲਯੁਗੀ ਜਿਹਨਾਂ ਨੂੰ ਆਪਣਾ ਹੋਂਦ ਦੀ ਕੋਈ ਜਾਣਕਾਰੀ ਨਹੀ ਹੈ। ਇਸੇ ਤਰ੍ਹਾਂ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਮੰਗਲ ਸਿੰਘ ਨਾਲ ਜਦੋਂ ਰਾਬਤਾ ਕਾਇਮ ਕੀਤਾ ਤਾਂ ਉਹਨਾਂ ਕਿਹਾ ਕਿ ਉਹ ਪ੍ਰਧਾਨ ਸਾਹਿਬ ਦੀ ਤੰਦਰੁਸਤੀ ਲਈ ਅਰਦਾਸ ਕਰਨਗੇ ਕਿਉਕਿ ਅਜਿਹਾ ਪ੍ਰਧਾਨ ਮੁੜ ਸ਼੍ਰੋਮਣੀ ਕਮੇਟੀ ਨੂੰ ਨਹੀ ਮਿਲ ਸਕਦਾ।

ਉਹਨਾਂ ਕਿਹਾ ਕਿ ਉਹਨਾਂ ਦੀ ਗਿਣਤੀ ਘੱਟ ਹੋਣ ਕਾਰਨ ਮੀਟਿੰਗ ਵਿੱਚ ਵਿਰੋਧੀ ਧਿਰ ਦੀ ਕੋਈ ਸੁਣਵਾਈ ਨਹੀ ਹੁੰਦੀ। ਉਹਨਾਂ ਕਿਹਾ ਕਿ ਮੀਟਿੰਗ ਮੁਲਤਵੀ ਹੋਣ ਬਾਰੇ ਹਾਲੇ ਤੱਕ ਉਹਨਾਂ ਨੂੰ ਕੋਈ ਵੀ ਜਾਣਕਾਰੀ ਨਹੀ ਅਤੇ ਉਹ ਮੀਟਿੰਗ ਵਿੱਚ ਜਰੂਰ ਜਾਣਗੇ। ਸਿਆਸੀ ਪੰਡਤਾਂ ਦਾ ਮੰਨਣਾ ਹੈ ਕਿ ਸ੍ਰੀ ਮੱਕੜ ਤੇ ਪਿਛਲੇ ਥੋੜੇ ਜਿਹੇ ਸਮੇਂ ਉਹਨਾਂ ਦੇ ਸਲਾਹਕਾਰਾਂ ਵੱਲੋ ਕਰਵਾਏ ਗਏ ਗਲਤ ਕੰਮਾਂ ਦੀ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਕੋਲ ਸ਼ਕਾਇਤ ਪੁੱਜੀ ਹੈ ਜਿਹੜੀ ਸ੍ਰੀ ਮੱਕੜ ਦੀ ਗਲੇ ਦੀ ਹੱਡੀ ਬਣੀ ਹੋਈ ਹੈ। ਸ੍ਰੀ ਦਰਬਾਰ ਸਾਹਿਬ ਦੇ ਇੱਕ ਐਡੀਸ਼ਨਲ ਮਨੈਜਰ ਵੱਲੋ ਨਿਊ ਅੰਮ੍ਰਿਤਸਰ ਵਿਖੇ ਪਾਈ ਜਾ ਰਹੀ ਕਰੋੜਾਂ ਦੀ ਕੋਠੀ ਵੀ ਜੂਨੀਅਰ ਬਾਦਲ ਦੇ ਨੋਟਿਸ ਵਿੱਚ ਹੈ ਤੇ ਉਸ ਮੈਨੇਜਰ ਲਈ ਵੀ ਇਹ ਕੋਠੀ ਕਿਸੇ ਵੇਲੇ ਵੀ ‘ਜੀ ਜਾ ਜੰਜਾਲ’ ਬਣ ਸਕਦੀ ਹੈ।


ਵਿਸ਼ੇਸ਼ ਬੇਨਤ: ਖ਼ਾਲਸਾ ਨਿਊਜ਼ ਟੀਮ ਵਲੋਂ ਸਾਰੇ ਪਾਠਕਾਂ ਨੂੰ ਬੇਨਤੀ ਹੈ ਕਿ ਕਿਸੇ ਖਬਰ / ਲੇਖ / ਕਵਿਤਾ / ਵੀਡੀਓ ਦੇ ਥੱਲੇ ਜੇ ਕੁਮੈਂਟ ਕਰਨੇ ਹਨ ਤਾਂ, ਕਿਰਪਾ ਕਰਕੇ ਸਭਿਯਕ ਭਾਸ਼ਾ ਦੀ ਵਰਤੋਂ ਕੀਤੀ ਜਾਵੇ, ਭਾਂਵੇਂ ਉਹ ਵਿਰੋਧੀ ਵਿਚਾਰਧਾਰਾ ਵਾਲੇ ਹੋਣ ਜਾਂ ਪੱਖ ਵਿੱਚ ਹੋਣ। ਇਸ ਗੱਲ ਦਾ ਖਿਆਲ ਰੱਖਿਆ ਕਰੀਏ ਕਿ ਇਹ ਵੈਬ ਸਾਈਟ ਨੂੰ ਬਜ਼ੁਰਗ / ਨੌਜਵਾਨ / ਬੱਚੇ / ਬੀਬੀਆਂ ਵੀ ਪੜ੍ਹਦੀਆਂ / ਪੜ੍ਹਦੇ ਹਨ। ਫੇਕ ਆਈ.ਡੀ ਵਾਲੇ ਖਾਸ ਕਰਕੇ ਜੇ ਉਨ੍ਹਾਂ 'ਚ ਜ਼ਰਾ ਜਿੰਨੀ ਵੀ ਸ਼ਰਮ ਮੌਜੂਦ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਕਹੀ ਜਾਂਦੀ ਤਸਵੀਰ / ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ / ਸ. ਬਲਵੰਤ ਸਿੰਘ ਰਾਜੋਆਣਾ ਦੀ ਤਸਵੀਰ ਜਾਂ ਕਿਸੇ ਹੋਰ ਦੀ ਤਸਵੀਰ ਲਗਾ ਕੇ ਅਤਿ ਘਟੀਆ ਦਰਜੇ ਦੀ ਸ਼ਬਦਾਵਲੀ ਵਰਤਦੇ ਹਨ, ਉਨ੍ਹਾਂ ਅਗੇ ਵੀ ਅਤੇ ਜਿਹੜੇ ਮਿਸ਼ਨਰੀ ਸੋਚ ਨੂੰ ਸਹੀ ਸਮਝਦੇ ਹਨ ਉਹ ਵੀ, ਅਤੇ ਸਾਰੇ ਪਾਠਕਾਂ ਅੱਗੇ ਹੱਥ ਜੋੜ ਬੇਨਤੀ ਹੈ ਕਿ ਆਪਣਾ ਤੇ ਸਿੱਖਾਂ ਦਾ ਜਲੂਸ ਨਾ ਕੱਢੋ। ਜੇ ਕਿਸੇ ਦੀ ਗੱਲ ਚੰਗੀ ਨਹੀਂ ਲਗਦੀ, ਤਾਂ ਦਲੀਲ ਨਾਲ ਗੱਲ ਕਰੋ। ਸਾਨੂੰ ਸਭ ਨੂੰ ਇਸ ਗੱਲ 'ਤੇ ਸਭ ਤੋਂ ਪਹਿਲਾਂ ਸੋਚਣਾ ਪਵੇਗਾ ਕਿ, ਸਾਨੂੰ ਹਾਲੇ ਤੱਕ ਗੱਲ ਕਰਨ ਦੀ ਤਮੀਜ਼ ਹੀ ਨਹੀਂ ਆਈ। ਜੇ ਕੋਈ ਵਿਰੋਧੀ ਵਿਚਾਰਧਾਰਾ ਵੀ ਹੈ, ਤਾਂ ਇਸ ਦਾ ਮਤਲਬ ਇਹ ਤਾਂ ਨਹੀਂ ਕਿ ਗਾਲੀ ਗਲੌਚ, ਨੀਚ ਪੱਧਰ 'ਤੇ ਉਤਰਿਆ ਜਾਵੇ। ਆਸ ਹੈ, ਬੇਨਤੀ ਪ੍ਰਵਾਨ ਕਰੋਗੇ।

ਜੇ ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।

Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top