Share on Facebook

Main News Page

ਸਿੱਖ ਦੀ ਦਸਤਾਰ ਤੋਂ ਬਾਅਦ ਹੁਣ ਸਿੱਖ ਦੀ ਦਾੜ੍ਹੀ ਨੂੰ ਵੀ ਹੱਥ ਪੈਣ ਲੱਗ ਪਏ... ਸ਼ਾਬਾਸ਼ ਅਕਾਲੀਓ

ਟਿੱਪਣੀ: ਸਿੱਖੋ, ਹਾਲੇ ਵੀ ਤੁਹਾਡੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚੀ?

ਗੁਰਦੀਪ ਦੀਪਾ ਇੱਕ ਨੇਤਰਹੀਨ ਸਿੱਖ ਦੀ ਦਾਹੜੀ ਪੁੱਟਦਾ ਹੋਇਆ। ਇਹ ਨੇਤਰਹੀਨ ਵਿਅਕਤੀ ਬਾਕੀ ਅਪਾਹਿਜ ਵਿਅਕਤੀਆਂ ਨਾਲ ਐਮ ਐਲ ਏ ਨੂੰ ਮਿਲਣ ਆਇਆ ਸੀ ਪਰ ਐਮ ਐਲ ਏ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਤੇ ਇਹ ਅਪਾਹਿਜ਼ ਵਿਅਕਤੀ ਓੱਥੇ ਹੀ ਧਰਨੇ ਤੇ ਬੈਠ ਗਏ । ਗੁਰਦੀਪ ਦੀਪਾ ਨੇ ਹੋਰ ਤਾਂ ਕਿਸੇ ਨੂੰ ਕੁਝ ਨਹੀਂ ਕਿਹਾ ਪਰ ਸਿੱਖ ਵਿਅਕਤੀ ਦੀ ਦਾਹੜੀ ਨੂੰ ਹੱਥ ਪਾ ਲਿਆ ਤੇ ਗੰਦੀਆਂ ਗਾਹਲਾਂ ਕਢੀਆਂ ਤੇ ਕਿਹਾ ਕੇ ਤੇਰੀ ਦਾਹੜੀ ਪੁੱਟ ਕੇ ਤੇਰੇ ਪਿੱਛੇ ਦੇ ਦੇਵਾਂਗਾਂ ।

ਸਿਤਮ ਦੀ ਗੱਲ ਇਹ ਕਿ ਉਪਰੋਕਤ ਭਾਣਾ ਅਖੌਤੀ ਪੰਥਕ ਸਰਕਾਰ ਦੇ ਭਾਈਵਲ ਪਾਰਟੀ ਦੇ ਐਮ.ਐਲ.ਏ. ਸੋਮ ਪ੍ਰਕਾਸ਼ ਦੇ ਘਰ ਦੇ ਬਾਹਰ ਹੀ ਇਹ ਵਾਪਰਿਆ, ਜਿੱਥੇ ਕਿ ਇਹ ਨੇਤਰਹੀਨ ਆਪਣੀਆਂ ਮੰਗਾਂ ਲਈ ਆਏ ਹੋਏ ਸਨ।


ਵਿਸ਼ੇਸ਼ ਬੇਨਤ: ਖ਼ਾਲਸਾ ਨਿਊਜ਼ ਟੀਮ ਵਲੋਂ ਸਾਰੇ ਪਾਠਕਾਂ ਨੂੰ ਬੇਨਤੀ ਹੈ ਕਿ ਕਿਸੇ ਖਬਰ / ਲੇਖ / ਕਵਿਤਾ / ਵੀਡੀਓ ਦੇ ਥੱਲੇ ਜੇ ਕੁਮੈਂਟ ਕਰਨੇ ਹਨ ਤਾਂ, ਕਿਰਪਾ ਕਰਕੇ ਸਭਿਯਕ ਭਾਸ਼ਾ ਦੀ ਵਰਤੋਂ ਕੀਤੀ ਜਾਵੇ, ਭਾਂਵੇਂ ਉਹ ਵਿਰੋਧੀ ਵਿਚਾਰਧਾਰਾ ਵਾਲੇ ਹੋਣ ਜਾਂ ਪੱਖ ਵਿੱਚ ਹੋਣ। ਇਸ ਗੱਲ ਦਾ ਖਿਆਲ ਰੱਖਿਆ ਕਰੀਏ ਕਿ ਇਹ ਵੈਬ ਸਾਈਟ ਨੂੰ ਬਜ਼ੁਰਗ / ਨੌਜਵਾਨ / ਬੱਚੇ / ਬੀਬੀਆਂ ਵੀ ਪੜ੍ਹਦੀਆਂ / ਪੜ੍ਹਦੇ ਹਨ। ਫੇਕ ਆਈ.ਡੀ ਵਾਲੇ ਖਾਸ ਕਰਕੇ ਜੇ ਉਨ੍ਹਾਂ 'ਚ ਜ਼ਰਾ ਜਿੰਨੀ ਵੀ ਸ਼ਰਮ ਮੌਜੂਦ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਕਹੀ ਜਾਂਦੀ ਤਸਵੀਰ / ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ / ਸ. ਬਲਵੰਤ ਸਿੰਘ ਰਾਜੋਆਣਾ ਦੀ ਤਸਵੀਰ ਜਾਂ ਕਿਸੇ ਹੋਰ ਦੀ ਤਸਵੀਰ ਲਗਾ ਕੇ ਅਤਿ ਘਟੀਆ ਦਰਜੇ ਦੀ ਸ਼ਬਦਾਵਲੀ ਵਰਤਦੇ ਹਨ, ਉਨ੍ਹਾਂ ਅਗੇ ਵੀ ਅਤੇ ਜਿਹੜੇ ਮਿਸ਼ਨਰੀ ਸੋਚ ਨੂੰ ਸਹੀ ਸਮਝਦੇ ਹਨ ਉਹ ਵੀ, ਅਤੇ ਸਾਰੇ ਪਾਠਕਾਂ ਅੱਗੇ ਹੱਥ ਜੋੜ ਬੇਨਤੀ ਹੈ ਕਿ ਆਪਣਾ ਤੇ ਸਿੱਖਾਂ ਦਾ ਜਲੂਸ ਨਾ ਕੱਢੋ। ਜੇ ਕਿਸੇ ਦੀ ਗੱਲ ਚੰਗੀ ਨਹੀਂ ਲਗਦੀ, ਤਾਂ ਦਲੀਲ ਨਾਲ ਗੱਲ ਕਰੋ। ਸਾਨੂੰ ਸਭ ਨੂੰ ਇਸ ਗੱਲ 'ਤੇ ਸਭ ਤੋਂ ਪਹਿਲਾਂ ਸੋਚਣਾ ਪਵੇਗਾ ਕਿ, ਸਾਨੂੰ ਹਾਲੇ ਤੱਕ ਗੱਲ ਕਰਨ ਦੀ ਤਮੀਜ਼ ਹੀ ਨਹੀਂ ਆਈ। ਜੇ ਕੋਈ ਵਿਰੋਧੀ ਵਿਚਾਰਧਾਰਾ ਵੀ ਹੈ, ਤਾਂ ਇਸ ਦਾ ਮਤਲਬ ਇਹ ਤਾਂ ਨਹੀਂ ਕਿ ਗਾਲੀ ਗਲੌਚ, ਨੀਚ ਪੱਧਰ 'ਤੇ ਉਤਰਿਆ ਜਾਵੇ। ਆਸ ਹੈ, ਬੇਨਤੀ ਪ੍ਰਵਾਨ ਕਰੋਗੇ।

ਜੇ ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।

Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top