Share on Facebook

Main News Page

ਘੱਟ ਗਿਣਤੀਆਂ ਨਾਲ ਵਧੀਕੀਆਂ ਕਰਵਾ ਕੇ, ਸਰਕਾਰ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀ ਹੈ
-: ਬਲਦੇਵ ਸਿੰਘ ਸਿਰਸਾ

ਅੰਮ੍ਰਿਤਸਰ 10 ਸਤੰਬਰ (ਜਸਬੀਰ ਸਿੰਘ) ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੀਤ ਪ੍ਰਧਾਨ ਸ੍ਰੀ ਬਲਦੇਵ ਸਿੰਘ ਸਿਰਸਾ ਨੇ ਉ¤ਤਰ ਪ੍ਰਦੇਸ਼ ਦੇ ਸ਼ਹਿਰ ਮੁਜੱਫਰਨਗਰ ਵਿੱਚ ਦੋ ਸੰਪਰਦਾਵਾਂ ਵਿੱਚ ਹੋਈਆਂ ਫਿਰਕੂ ਖੂਨੀ ਝੜਪਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਿਆਂਸੀ ਆਂਗੂ ਚੋਣਾਂ ਦਾ ਲਾਹਾ ਲੈਣ ਲਈ ਹੀ ਅਜਿਹੀਆਂ ਸਮਾਜ ਵਿਰੋਧੀ ਹਰਕਤਾਂ ਅੰਜਾਮ ਦਿੰਦੇ ਹਨ।

ਜਾਰੀ ਇੱਕ ਬਿਆਨ ਰਾਹੀਂ ਸ੍ਰ. ਸਿਰਸਾ ਨੇ ਕਿਹਾ, ਕਿ ਦੇਸ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਜਿਥੇ ਮਨੁੱਖਤਾ ਲਈ ਹਾਨੀਕਾਰਕ ਹਨ, ਉਥੇ ਸਮਾਜ ਵਿੱਚ ਵੀ ਅਸਾਵਾਂਪਨ ਪੈਦਾ ਕਰਦੀਆਂ ਹਨ। ਉਹਨਾਂ ਕਿਹਾ ਕਿ ਇੱਕ ਮਾਮੂਲੀ ਝਗੜੇ ਨੂੰ ਦੋ ਧਰਮਾਂ ਦੇ ਲੋਕਾਂ ਦਾ ਮਾਮਲਾ ਬਣਾ ਕੇ ਪੇਸ਼ ਕਰਨਾ ਸਾਬਤ ਕਰਦਾ ਹੈ, ਕਿ ਯੂ.ਪੀ ਸਰਕਾਰ ਵੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਗੰਭੀਰ ਨਹੀਂ ਹੈ। ਉਹਨਾਂ ਕਿਹਾ ਕਿ ਜਦੋਂ ਸੂਬਾ ਤੇ ਕੇਂਦਰ ਸਰਕਾਰ ਨੂੰ ਪਤਾ ਹੈ ਕਿ ਮੁਜੱਫਰਨਗਰ ਵਿੱਚ ਦੋ ਧਿਰਾਂ ਹਿੰਦੂ ਤੇ ਮੁਸਲਮਾਨਾਂ ਵਿੱਚ ਦੰਗੇ ਹੁੰਦੇ ਰਹਿੰਦੇ ਹਨ, ਤਾਂ ਫਿਰ ਸਰਕਾਰ ਤੇ ਜਿਲ੍ਵਾ ਪ੍ਰਸ਼ਾਸ਼ਨ ਨੇ ਚੰਗਿਆੜੀ ਸੁਲਗਣ ਤੋਂ ਪਹਿਲਾਂ ਹੀ ਲੋੜੀਦੀ ਕਾਰਵਾਈ ਕਰਕੇ ਮਾਮਲੇ ਨੂੰ ਠੱਪ ਕਰਨਾ ਚਾਹੀਦਾ ਸੀ।

ਉਹਨਾਂ ਕਿਹਾ ਕਿ ਫਿਰਕੂ ਦੰਗਿਆਂ ਦੀ ਇਸ ਖੇਡ ਨੂੰ ਜੇਕਰ ਤੁਰੰਤ ਰੋਕਿਆ ਨਾ ਗਿਆ ਤਾਂ ਇਹ ਅੱਗ ਸਾਰੇ ਦੇਸ ਵਿੱਚ ਵੀ ਭੜਕ ਸਕਦੀ ਹੈ। ਉਹਨਾਂ ਕਿਹਾ ਕਿ ਘੱਟ ਗਿਣਤੀ ਕੌਮਾਂ ਭਾਰਤ ਵਿੱਚ ਸੁਰੱਖਿਅਤ ਨਹੀਂ ਹਨ ਅਤੇ ਗੁਜਰਾਤ ਦੰਗੇ, ਨਵੰਬਰ 1984 ਵਿੱਚ ਸਿੱਖਾਂ ਦੀ ਕੀਤੀ ਗਈ ਨਸ਼ਲਕੁਸ਼ੀ ਅਤੇ ਉੜੀਸਾ ਵਿੱਚ ਇਸਾਈ ਮਿਸ਼ਨਰੀਆਂ ਦਾ ਕਤਲ ਕੀਤੇ ਜਾਣੇ ਸਾਬਤ ਕਰਦੇ ਹਨ, ਕਿ ਦੇਸ ਦੀ ਸੁਰੱਖਿਆਂ ਪੂਰੀ ਤਰ੍ਹਾਂ ਚਰਮਰਾ ਗਈ ਹੈ ਅਤੇ ਬਹੁ ਗਿਣਤੀ ਨੂੰ ਘੱਟ ਗਿਣਤੀਆਂ ਨਾਲ ਵਧੀਕੀਆਂ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਿਆਸੀ ਆਂਗੂਆਂ ਵੱਲੋਂ ਅਜਿਹਾ ਕੁਝ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਕੀਤਾ ਗਿਆ ਹੈ, ਜਿਸ ਨੂੰ ਮਨੁੱਖਤਾ ਤੇ ਇਖਲਾਕ ਤੋਂ ਗਿਰੀ ਹੋਈ ਕਾਰਵਾਈ ਹੀ ਕਿਹਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ਚੋਣਾਂ ਦੇ ਨੇੜੇ ਆਉਣ ਤੇ ਸਿਆਸੀ ਆਗੂਆਂ ਵੱਲੋਂ ਅਜਿਹੀਆਂ ਹੀ ਹਰਕਤਾਂ ਕੀਤੀਆਂ ਜਾਂਦੀਆਂ ਹਨ, ਜਿਹਨਾਂ ਨੂੰ ਮੰਦਭਾਗਾ ਹੀ ਕਿਹਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਬਠਿੰਡਾ ਵਿੱਚ ਇੱਕ ਕਥਾਵਾਚਕ ਦੇ ਵਿਰੁੱਧ ਧਾਰਾ 295 ਏ ਲਗਾ ਕੇ ਜੇਲ ਵਿੱਚ ਬੰਦ ਕਰਨਾ, ਥਾਣਾ ਕੱਥੂਨੰਗਲ ਵਿਖੇ ਬਾਬਾ ਰਾਮ ਸਿੰਘ ਦੀ ਦਾਹੜੀ ਕਤਰਨਾ ਤੇ ਪਾਰਲੀਮਾਨੀ ਸਕੱਤਰ ਸ੍ਰੀ ਸੋਮ ਪ੍ਰਕਾਸ਼ ਦੀ ਨੂੰ ਆਪਣਾ ਮੰਗ ਪੱਤਰ ਦੇਣ ਲਈ ਗਏ ਨੇਤਰਹੀਣਾਂ ਤੇ ਹੋਰ ਅਪਾਹਜ ਵਿਅਕਤੀਆਂ ਨਾਲ ਬਦਤਮੀਜੀ ਹੀ ਨਹੀਂ ਕੀਤੀ ਗਈ, ਸਗੋਂ ਇੱਕ ਅੰਮ੍ਰਿਤਧਾਰੀ ਨੇਤਰਹੀਣ ਵਿਅਕਤੀ ਦੀ ਵੀ ਦਾਹੜੀ ਪੁੱਟੀ ਜਾਣੀ, ਸਾਬਤ ਕਰਦੀ ਹੈ, ਕਿ ਹਾਕਮ ਧਿਰ ਦੇ ਇਸ਼ਾਰਿਆਂ 'ਤੇ ਹੀ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਜੇਕਰ ਪੰਜਾਬ ਦੇ ਮਾਹੌਲ ਨੂੰ ਵੀ ਵਿਗਾੜਨ ਦੀ ਕੋਸ਼ਿਸ਼ ਕੀਤੀ, ਤਾਂ ਇਸ ਦੇ ਭਿਆਂਨਕ ਸਿੱਟੇ ਨਿਕਲਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਘੱਟ ਗਿਣਤੀਆਂ ਨਾਲ ਵਧੀਕੀਆਂ ਕਰਵਾ ਕੇ ਪੰਜਾਬ ਸਰਕਾਰ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀ ਹੈ, ਜਿਸ ਲਈ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।

* ਇਹ ਨਸਲਵਾਦੀ ਦੰਗੇ ਕਿਉਂ ਭੜਕੇ, ਇਸ ਲਈ ਇੱਥੇ ਕਲਿੱਕ ਕਰਕੇ, ਜ਼ਰੂਰ ਪੜ੍ਹਨ ਦੀ ਕਿਰਪਾਲਤਾ ਕਰਨੀ ਜੀ।


ਵਿਸ਼ੇਸ਼ ਬੇਨਤ: ਖ਼ਾਲਸਾ ਨਿਊਜ਼ ਟੀਮ ਵਲੋਂ ਸਾਰੇ ਪਾਠਕਾਂ ਨੂੰ ਬੇਨਤੀ ਹੈ ਕਿ ਕਿਸੇ ਖਬਰ / ਲੇਖ / ਕਵਿਤਾ / ਵੀਡੀਓ ਦੇ ਥੱਲੇ ਜੇ ਕੁਮੈਂਟ ਕਰਨੇ ਹਨ ਤਾਂ, ਕਿਰਪਾ ਕਰਕੇ ਸਭਿਯਕ ਭਾਸ਼ਾ ਦੀ ਵਰਤੋਂ ਕੀਤੀ ਜਾਵੇ, ਭਾਂਵੇਂ ਉਹ ਵਿਰੋਧੀ ਵਿਚਾਰਧਾਰਾ ਵਾਲੇ ਹੋਣ ਜਾਂ ਪੱਖ ਵਿੱਚ ਹੋਣ। ਇਸ ਗੱਲ ਦਾ ਖਿਆਲ ਰੱਖਿਆ ਕਰੀਏ ਕਿ ਇਹ ਵੈਬ ਸਾਈਟ ਨੂੰ ਬਜ਼ੁਰਗ / ਨੌਜਵਾਨ / ਬੱਚੇ / ਬੀਬੀਆਂ ਵੀ ਪੜ੍ਹਦੀਆਂ / ਪੜ੍ਹਦੇ ਹਨ। ਫੇਕ ਆਈ.ਡੀ ਵਾਲੇ ਖਾਸ ਕਰਕੇ ਜੇ ਉਨ੍ਹਾਂ 'ਚ ਜ਼ਰਾ ਜਿੰਨੀ ਵੀ ਸ਼ਰਮ ਮੌਜੂਦ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਕਹੀ ਜਾਂਦੀ ਤਸਵੀਰ / ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ / ਸ. ਬਲਵੰਤ ਸਿੰਘ ਰਾਜੋਆਣਾ ਦੀ ਤਸਵੀਰ ਜਾਂ ਕਿਸੇ ਹੋਰ ਦੀ ਤਸਵੀਰ ਲਗਾ ਕੇ ਅਤਿ ਘਟੀਆ ਦਰਜੇ ਦੀ ਸ਼ਬਦਾਵਲੀ ਵਰਤਦੇ ਹਨ, ਉਨ੍ਹਾਂ ਅਗੇ ਵੀ ਅਤੇ ਜਿਹੜੇ ਮਿਸ਼ਨਰੀ ਸੋਚ ਨੂੰ ਸਹੀ ਸਮਝਦੇ ਹਨ ਉਹ ਵੀ, ਅਤੇ ਸਾਰੇ ਪਾਠਕਾਂ ਅੱਗੇ ਹੱਥ ਜੋੜ ਬੇਨਤੀ ਹੈ ਕਿ ਆਪਣਾ ਤੇ ਸਿੱਖਾਂ ਦਾ ਜਲੂਸ ਨਾ ਕੱਢੋ। ਜੇ ਕਿਸੇ ਦੀ ਗੱਲ ਚੰਗੀ ਨਹੀਂ ਲਗਦੀ, ਤਾਂ ਦਲੀਲ ਨਾਲ ਗੱਲ ਕਰੋ। ਸਾਨੂੰ ਸਭ ਨੂੰ ਇਸ ਗੱਲ 'ਤੇ ਸਭ ਤੋਂ ਪਹਿਲਾਂ ਸੋਚਣਾ ਪਵੇਗਾ ਕਿ, ਸਾਨੂੰ ਹਾਲੇ ਤੱਕ ਗੱਲ ਕਰਨ ਦੀ ਤਮੀਜ਼ ਹੀ ਨਹੀਂ ਆਈ। ਜੇ ਕੋਈ ਵਿਰੋਧੀ ਵਿਚਾਰਧਾਰਾ ਵੀ ਹੈ, ਤਾਂ ਇਸ ਦਾ ਮਤਲਬ ਇਹ ਤਾਂ ਨਹੀਂ ਕਿ ਗਾਲੀ ਗਲੌਚ, ਨੀਚ ਪੱਧਰ 'ਤੇ ਉਤਰਿਆ ਜਾਵੇ। ਆਸ ਹੈ, ਬੇਨਤੀ ਪ੍ਰਵਾਨ ਕਰੋਗੇ।

 ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top