Share on Facebook

Main News Page

ਅਕਾਲੀ ਦਲ ਪੰਚ ਪਰਧਾਨੀ ਸਰਕਾਰੀ ਦਮਨਕਾਰੀ ਨੀਤੀਆਂ ਵਿਰੁੱਧ ਜੂਝਦਾ ਰਹੇਗਾ
-: ਅਕਾਲੀ ਦਲ ਪੰਚ ਪਰਧਾਨੀ

ਲੁਧਿਆਣਾ, 14 ਸਿਤੰਬਰ 2013 (ਸਟਾਫ ਰਿਪੋਰਟਰ)- ਅਕਾਲੀ ਦਲ ਪੰਚ ਪਰਧਾਨੀ ਵਲੋਂ ਆਪਣੇ ਲੁਧਿਆਣਾ ਸਥਿਤ ਪਰਸਾਸ਼ਕੀ ਦਫਤਰ ਵਿਚ ਕੀਤੀ ਕੇਂਦਰੀ ਕਾਰਜਕਾਰਣੀ ਦੀ ਅਹਿਮ ਮੀਟਿੰਗ ਵਿਚ ਫੈਸਲਾ ਕੀਤਾ ਕਿ ਦਲ, ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਸਿੱਖ ਤੇ ਪੰਜਾਬ ਦਮਨਕਾਰੀ ਨੀਤੀਆਂ ਦਾ ਡਟਵਾਂ ਵਿਰੋਧ ਕਰਦੇ ਹੋਏ ਜੂਝਦਾ ਰਹੇਗਾ ਅਤੇ ਆਪਣੀ ਸਮੱਰਥਾ ਮੁਤਾਬਕ ਲੋਕ-ਲਹਿਰ ਦੀ ਉਸਾਰੀ ਲਈ ਕਾਰਜ ਕਰਨੇ ਜਾਰੀ ਰੱਖੇ ਜਾਣਗੇ।

ਦਲ ਦੀ ਕੇਂਦਰੀ ਕਾਰਜਕਾਰਨੀ ਦੀ ਮੀਟਿੰਗ ਦੀ ਪਰਧਾਨਗੀ ਦਲ ਦੇ ਕਾਰਜਕਾਰੀ ਮੁਖੀ ਭਾਈ ਹਰਪਾਲ ਸਿੰਘ ਚੀਮਾ ਨੇ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਅਮਰੀਕ ਸਿੰਘ ਈਸੜੂ, ਮੀਤ ਪਰਧਾਨ ਭਾਈ ਬਲਦੇਵ ਸਿੰਘ ਸਿਰਸਾ, ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਸਕੱਤਰ ਜਨਰਲ ਭਾਈ ਮਨਧੀਰ ਸਿੰਘ, ਜਨਰਲ ਸਕੱਤਰ ਭਾਈ ਜਰਨੈਲ ਸਿੰਘ ਹੁਸੈਨਪੁਰ, ਭਾਈ ਦਲਜੀਤ ਸਿੰਘ ਮੋਲਾ, ਡਾ. ਜਸਬੀਰ ਸਿੰਘ ਡਾਂਗੋ, ਭਾਈ ਸਤਨਾਮ ਸਿੰਘ ਨਥਾਣਾ, ਭਾਈ ਸੁਲਤਾਨ ਸਿੰਘ ਸੋਢੀ, ਭਾਈ ਪਲਵਿੰਦਰ ਸਿੰਘ ਸ਼ੁਤਰਾਣਾ, ਭਾਈ ਆਤਮਾ ਸਿੰਘ, ਭਾਈ ਗੁਰਦੀਪ ਸਿੰਘ ਮੂੰਡੀਆਂ ਕਲਾਂ ਆਦਿ ਵੀ ਹਾਜ਼ਰ ਸਨ।

ਗੰਭੀਰ ਵਿਚਾਰਾਂ ਮਗਰੋਂ ਦਲ ਦੀ ਕਾਰਜਕਾਰਣੀ ਵਲੋਂ ਹੇਠ ਲਿਖੇ ਮਤੇ ਪਾਸ ਕੀਤੇ ਗਏ।

  1. ਦਲ ਨੇ ਦਿੱਲੀ ਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਦਲ ਦੇ ਮੁਖੀ ਤੇ ਸ਼ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਮੈਂਬਰ ਭਾਈ ਕੁਲਵੀਰ ਸਿੰਘ ਬੜਾਪਿੰਡ ਅਤੇ ਦਲ ਦੀ ਸੁਪਰੀਮ ਕੌਂਸਲ ਦੇ ਮੈਂਬਰ ਅਤੇ ਸਾਬਕਾ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਉੱਤੇ ਪਾਏ ਝੂਠੇ ਤੇ ਬੇ-ਬੁਨਿਆਦ ਕੇਸਾਂ ਦੀ ਨਿਖੇਧੀ ਕਰਦੇ ਹੋਏ ਅਦਾਲਤਾਂ ਵਲੋਂ ਵੀ ਸਿਆਸੀ ਦਬਾਅ ਅਧੀਨ ਜਮਾਨਤਾਂ ਨਾ ਦੇ ਕੇ ਕੇਸ ਲਮਕਾਉਂਣ ਦੀ ਪ੍ਰਕਿਰਿਆ ਦੀ ਅਲੋਚਨਾ ਕਰਦਿਆਂ ਕਿਹਾ ਕਿ ਦਲ ਦੇ ਸਭ ਆਗੂ ਤੇ ਵਰਕਰ ਸਰਕਾਰਾਂ ਦੀਆਂ ਦਮਨਕਾਰੀ ਨੀਤੀਆਂ ਅੱਗੇ ਨਹੀਂ ਝੁਕਣਗੇ ਅਤੇ ਵੱਖ-ਵੱਖ ਪੱਧਰਾਂ ਉਪਰ ਲੋਕ-ਲਹਿਰ ਉਸਾਰਣ ਲਈ ਕਾਰਜ ਕਰਦੇ ਰਹਿਣਗੇ।
  2. ਦਲ ਵਲੋਂ ਸਮੁੱਚੇ ਪੰਥ ਨੂੰ ਅਪੀਲ਼ ਕੀਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਮੇਤ ਹੋਰਨਾਂ ਗੁਰਧਾਮਾਂ ਉਪਰ ਕਹਿਰ ਵਰਤਾਉਂਣ ਵਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੇ ਕੀਤੇ ਦਾ ਫਲ਼ ਭੁਗਤਾਉਂਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਮਲੋਆ ਦਾ ਸ਼ਹੀਦੀ ਦਿਹਾੜਾ 31 ਅਕਤੂਬਰ 2013 ਨੂੰ ਸ੍ਰੀ ਅਕਾਲ ਸਾਹਿਬ ਵਿਖੇ ਖਾਲਸਈ ਜਾਹੋ-ਜਲਾਲ ਨਾਲ ਮਨਾਉਂਣ ਲਈ ਪੁੱਜਿਆ ਜਾਵੇ।
  3. ਦਲ ਨੇ ਸਾਬਕਾ ਡੀ.ਜੀ.ਪੀ (ਜੇਲਾਂ) ਸ੍ਰੀ ਸਸ਼ੀ ਕਾਂਤ ਵਲੋਂ ਪੰਜਾਬ ਵਿਚ ਨਸ਼ਿਆਂ ਲਈ ਜਿੰਮੇਵਾਰ ਸਿਆਸੀ ਤੇ ਪੁਲਿਸ ਅਫਸਰਾਂ ਦਾ ਭਾਂਡਾ ਚੌਰਾਹੇ ਵਿਚ ਭੰਨਣ ਨੂੰ ਦਲੇਰਾਨਾ ਕਦਮ ਦੱਸਦਿਆਂ ਕਿਹਾ ਗਿਆ ਕਿ ਸ੍ਰੀ ਸਸ਼ੀ ਕਾਂਤ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਲਹਿਰ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਇਸ ਲਹਿਰ ਨੂੰ ਪਿੰਡ-ਪਿੰਡ, ਸ਼ਹਿਰ-ਸ਼ਹਿਰ, ਗਲੀ-ਮਹੱਲਿਆਂ ਤੱਕ ਲਿਜਾਇਆ ਜਾਵੇਗਾ।
  4. ਦਲ ਨੇ ਪੰਜਾਬ ਵਿਚ ਪੁਲਿਸ ਵਲੋਂ ਸਿੱਖ ਨੌਜਵਾਨਾਂ ਦੀ ਧੜ-ਪਕੜ ਦੀ ਨਿਖੇਧੀ ਕਰਦਿਆ ਕਿਹਾ ਗਿਆ ਕਿ ਪੰਜਾਬ ਪੁਲਿਸ ਸਿੱਖ ਨੌਜਵਾਨਾਂ ਵਿਚ ਦਹਿਸ਼ਤ ਦਾ ਮਾਹੌਲ ਬਣਾ ਕੇ ਰੱਖਣ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ ਅਤੇ ਅੱਤਵਾਦ ਨੇ ਨਾਮ ਹੇਠ ਸਿੱਖ ਨੌਜਵਾਨਾਂ ਉਪਰ ਟਾਡਾ-ਪੋਟਾ ਦੀ ਤਰਜ਼ ਉਪਰ ਤਿਆਰ ਕੀਤੇ ਕਾਲੇ ਕਾਨੂੰਨ ਯੂ.ਏ.ਪੀ ਐਕਟ ਅਧੀਨ ਕੇਸ ਦਰਜ਼ ਕਰ ਹੀ ਹੈ ਤਾਂ ਜੋ ਉਹਨਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿਚ ਰੱਖਿਆ ਜਾ ਸਕੇ।
  5. ਦਲ ਨੇ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਰਾਹੀਂ ਖਾਲੀ ਕੀਤੇ ਸਰਕਾਰੀ ਖਜ਼ਾਨੇ ਨੂੰ ਭਰਨ ਲਈ ਆਮ ਜਨਤਾ ਉਪਰ ਟੈਕਸ ਲਾ ਕੇ ਪਾਏ ਜਾ ਰਹੇ ਬੋਝ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੰਤਰੀਆਂ ਦੀਆਂ ਜਾਇਦਾਦਾਂ ਵਿਚ ਹੋਏ ਬੇ-ਹਤਾਸ਼ਾ ਵਾਧੇ ਦਾ ਕਾਰਨ ਭ੍ਰਿਸ਼ਟਾਚਾਰ, ਨਸ਼ਿਆਂ ਦਾ ਵਪਾਰ ਅਤੇ ਭੁ-ਮਾਫੀਆ, ਰੇਤ-ਮਾਫੀਆ, ਟਰਾਂਸਪੋਰਟ-ਮਾਫੀਆ ਤੇ ਕੇਬਲ-ਮਾਫੀਆ ਆਦਿ ਹੈ।

ਜਾਰੀ ਕਰਤਾ:
ਜਸਪਾਲ ਸਿੰਘ ਮੰਝਪੁਰ
ਪ੍ਰੈਸ ਸਕੱਤਰ
ਅਕਾਲੀ ਦਲ ਪੰਚ ਪਰਧਾਨੀ
98554-01843


ਵਿਸ਼ੇਸ਼ ਬੇਨਤ: ਖ਼ਾਲਸਾ ਨਿਊਜ਼ ਟੀਮ ਵਲੋਂ ਸਾਰੇ ਪਾਠਕਾਂ ਨੂੰ ਬੇਨਤੀ ਹੈ ਕਿ ਕਿਸੇ ਖਬਰ / ਲੇਖ / ਕਵਿਤਾ / ਵੀਡੀਓ ਦੇ ਥੱਲੇ ਜੇ ਕੁਮੈਂਟ ਕਰਨੇ ਹਨ ਤਾਂ, ਕਿਰਪਾ ਕਰਕੇ ਸਭਿਯਕ ਭਾਸ਼ਾ ਦੀ ਵਰਤੋਂ ਕੀਤੀ ਜਾਵੇ, ਭਾਂਵੇਂ ਉਹ ਵਿਰੋਧੀ ਵਿਚਾਰਧਾਰਾ ਵਾਲੇ ਹੋਣ ਜਾਂ ਪੱਖ ਵਿੱਚ ਹੋਣ। ਇਸ ਗੱਲ ਦਾ ਖਿਆਲ ਰੱਖਿਆ ਕਰੀਏ ਕਿ ਇਹ ਵੈਬ ਸਾਈਟ ਨੂੰ ਬਜ਼ੁਰਗ / ਨੌਜਵਾਨ / ਬੱਚੇ / ਬੀਬੀਆਂ ਵੀ ਪੜ੍ਹਦੀਆਂ / ਪੜ੍ਹਦੇ ਹਨ। ਫੇਕ ਆਈ.ਡੀ ਵਾਲੇ ਖਾਸ ਕਰਕੇ ਜੇ ਉਨ੍ਹਾਂ 'ਚ ਜ਼ਰਾ ਜਿੰਨੀ ਵੀ ਸ਼ਰਮ ਮੌਜੂਦ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਕਹੀ ਜਾਂਦੀ ਤਸਵੀਰ / ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ / ਸ. ਬਲਵੰਤ ਸਿੰਘ ਰਾਜੋਆਣਾ ਦੀ ਤਸਵੀਰ ਜਾਂ ਕਿਸੇ ਹੋਰ ਦੀ ਤਸਵੀਰ ਲਗਾ ਕੇ ਅਤਿ ਘਟੀਆ ਦਰਜੇ ਦੀ ਸ਼ਬਦਾਵਲੀ ਵਰਤਦੇ ਹਨ, ਉਨ੍ਹਾਂ ਅਗੇ ਵੀ ਅਤੇ ਜਿਹੜੇ ਮਿਸ਼ਨਰੀ ਸੋਚ ਨੂੰ ਸਹੀ ਸਮਝਦੇ ਹਨ ਉਹ ਵੀ, ਅਤੇ ਸਾਰੇ ਪਾਠਕਾਂ ਅੱਗੇ ਹੱਥ ਜੋੜ ਬੇਨਤੀ ਹੈ ਕਿ ਆਪਣਾ ਤੇ ਸਿੱਖਾਂ ਦਾ ਜਲੂਸ ਨਾ ਕੱਢੋ। ਜੇ ਕਿਸੇ ਦੀ ਗੱਲ ਚੰਗੀ ਨਹੀਂ ਲਗਦੀ, ਤਾਂ ਦਲੀਲ ਨਾਲ ਗੱਲ ਕਰੋ। ਸਾਨੂੰ ਸਭ ਨੂੰ ਇਸ ਗੱਲ 'ਤੇ ਸਭ ਤੋਂ ਪਹਿਲਾਂ ਸੋਚਣਾ ਪਵੇਗਾ ਕਿ, ਸਾਨੂੰ ਹਾਲੇ ਤੱਕ ਗੱਲ ਕਰਨ ਦੀ ਤਮੀਜ਼ ਹੀ ਨਹੀਂ ਆਈ। ਜੇ ਕੋਈ ਵਿਰੋਧੀ ਵਿਚਾਰਧਾਰਾ ਵੀ ਹੈ, ਤਾਂ ਇਸ ਦਾ ਮਤਲਬ ਇਹ ਤਾਂ ਨਹੀਂ ਕਿ ਗਾਲੀ ਗਲੌਚ, ਨੀਚ ਪੱਧਰ 'ਤੇ ਉਤਰਿਆ ਜਾਵੇ। ਆਸ ਹੈ, ਬੇਨਤੀ ਪ੍ਰਵਾਨ ਕਰੋਗੇ।

 ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top