Share on Facebook

Main News Page

ਉਂਟਾਰੀਓ ਵਿਚ ਧਾਰਮਿਕ ਚਿੰਨ੍ਹ ਪਹਿਨਣ ‘ਤੇ ਕੋਈ ਰੋਕ ਨਹੀਂ

ਟੋਰਾਂਟੋ, 20 ਸਤੰਬਰ (ਸਤਪਾਲ ਸਿੰਘ ਜੌਹਲ)- ਕਨੇਡਾ ਵਿਚ ਧਾਰਮਿਕ ਚਿਨ੍ਹਾਂ ਦੇ ਮਸਲੇ ਸੰਬੰਧੀ ਅਜੀਤ ਵਿਚ ਛਪੀ ਰਿਪੋਰਟ ਅਨੁਸਾਰ- ਕੈਨੇਡਾ ਦੇ ਆਬਾਦੀ ਪੱਖੋਂ ਸਭ ਤੋਂ ਵੱਡੇ ਸੂਬੇ ਉਂਟਾਰੀਓ ਦੀ ਵਿਧਾਨ ਸਭਾ ਵਿਚ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਵਿਧਾਨਕਾਰਾਂ ਵਲੋਂ ਸਰਬਸੰਮਤੀ ਨਾਲ ਇਕ ਅਜਿਹਾ ਮਤਾ ਪਾਸ ਕੀਤਾ ਗਿਆ ਹੈ ਜੋ ਹਰੇਕ ਵਿਅਕਤੀ ਨੂੰ ਜਨਤਕ ਤੌਰ ‘ਤੇ ਧਾਰਮਿਕ ਆਜ਼ਾਦੀ ਦਾ ਨਿੱਘ ਮਾਣਨ ਦੀ ਖੁੱਲ੍ਹ ਦਿੰਦਾ ਹੈ ਅਤੇ ਭਵਿੱਖ ਵਿਚ ਸੂਬੇ ‘ਚ ਧਾਰਮਿਕ ਚਿੰਨ੍ਹ ਪਹਿਨਣ ‘ਤੇ ਰੋਕ ਨਹੀਂ ਲਗਾਈ ਜਾ ਸਕੇਗੀ | ਸੱਤਾਧਾਰੀ ਲਿਬਰਲ ਪਾਰਟੀ ਦੇ ਵਿਧਾਇਕ ਮੌਾਟੇ ਕਵਿੰਟਰ ਵੱਲੋਂ ਇਹ ਮਤਾ ਬੀਤੇ ਕੱਲ੍ਹ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਵਿਧਾਇਕਾਂ ਨੇ ਪਾਸ ਕਰ ਦਿੱਤਾ |

ਬੀਤੇ 28 ਸਾਲਾਂ ਤੋਂ ਵਿਧਾਇਕ ਚੁਣੇ ਜਾ ਰਹੇ ਸ੍ਰੀ ਕਵਿੰਟਰ ਨੇ ਇਸ ਮੌਕੇ ‘ਤੇ ਕਿਹਾ ਕਿ ਦੁਨੀਆ ਭਰ ਤੋਂ ਲੋਕ ਕੈਨੇਡਾ ‘ਚ ਆ ਕੇ ਉਂਟਾਰੀਓ ਵਿਚ ਵੱਸਣਾ ਲੋਚਦੇ ਹਨ, ਜਿਸ ਕਰਕੇ ਪ੍ਰਵਾਸੀ ਭਾਈਚਾਰਿਆਂ ਨੂੰ ਕਿਊਬਕ ਅਤੇ ਉਂਟਾਰੀਓ ਵਿਚ ਫਰਕ ਦੱਸਣ ਲਈ ਧਰਮ ਦੀ ਆਜ਼ਾਦੀ ਬਾਰੇ ਸਪੱਸ਼ਟ ਸੰਕੇਤ ਦੇਣਾ ਬਹੁਤ ਜ਼ਰੂਰੀ ਸੀ | 107 ਮੈਂਬਰੀ ਵਿਧਾਨ ਸਭਾ ‘ਚ ਇਕੋ-ਇਕ ਅੰਮਿ੍ਤਧਾਰੀ ਵਿਧਾਨਕਾਰ ਜਗਮੀਤ ਸਿੰਘ (ਐਨ. ਡੀ. ਪੀ.) ਨੇ ਇਸ ਮੁੱਦੇ ‘ਤੇ ਬੋਲਦਿਆਂ ਆਖਿਆ ਕਿ ਕਿਊਬਕ ਚਾਰਟਰ ਤੋਂ ਸਿੱਖ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋ ਰਹੇ ਹਨ, ਜਿਸ ਕਰਕੇ ਇਕ ਸਿੱਖ ਵਜੋਂ ਲੋਕਾਂ ਦੇ ਹੱਕਾਂ ਲਈ ਜੱਦੋ-ਜਹਿਦ ਕਰਨਾ ਉਨ੍ਹਾਂ ਦਾ ਫਰਜ਼ ਹੈ | ਉਨ੍ਹਾਂ ਨੇ ਉਂਟਾਰੀਓ ‘ਚ ਅੱਗ ਬੁਝਾੳਣ ਵਾਲੇ ਅਮਲੇ ਵਿਚ ਸਿੱਖਾਂ ਨੂੰ ਆਪਣੇ ਸਰੂਪ ਸਮੇਤ ਨੌਕਰੀ ਕਰਨ ਦੀ ਖੁੱਲ੍ਹ ਦੇਣ ਦੀ ਵੀ ਮੰਗ ਕੀਤੀ | ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਟਿਮ ਹੁਡਕ ਨੇ ਕਿਹਾ ਕਿ ਲੋਕਾਂ ਦੇ ਪਹਿਰਾਵੇ ਵਿਚ ਸਰਕਾਰ ਦਾ ਦਖਲ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ |


ਵਿਸ਼ੇਸ਼ ਬੇਨਤ: ਖ਼ਾਲਸਾ ਨਿਊਜ਼ ਟੀਮ ਵਲੋਂ ਸਾਰੇ ਪਾਠਕਾਂ ਨੂੰ ਬੇਨਤੀ ਹੈ ਕਿ ਕਿਸੇ ਖਬਰ / ਲੇਖ / ਕਵਿਤਾ / ਵੀਡੀਓ ਦੇ ਥੱਲੇ ਜੇ ਕੁਮੈਂਟ ਕਰਨੇ ਹਨ ਤਾਂ, ਕਿਰਪਾ ਕਰਕੇ ਸਭਿਯਕ ਭਾਸ਼ਾ ਦੀ ਵਰਤੋਂ ਕੀਤੀ ਜਾਵੇ, ਭਾਂਵੇਂ ਉਹ ਵਿਰੋਧੀ ਵਿਚਾਰਧਾਰਾ ਵਾਲੇ ਹੋਣ ਜਾਂ ਪੱਖ ਵਿੱਚ ਹੋਣ। ਇਸ ਗੱਲ ਦਾ ਖਿਆਲ ਰੱਖਿਆ ਕਰੀਏ ਕਿ ਇਹ ਵੈਬ ਸਾਈਟ ਨੂੰ ਬਜ਼ੁਰਗ / ਨੌਜਵਾਨ / ਬੱਚੇ / ਬੀਬੀਆਂ ਵੀ ਪੜ੍ਹਦੀਆਂ / ਪੜ੍ਹਦੇ ਹਨ। ਫੇਕ ਆਈ.ਡੀ ਵਾਲੇ ਖਾਸ ਕਰਕੇ ਜੇ ਉਨ੍ਹਾਂ 'ਚ ਜ਼ਰਾ ਜਿੰਨੀ ਵੀ ਸ਼ਰਮ ਮੌਜੂਦ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਕਹੀ ਜਾਂਦੀ ਤਸਵੀਰ / ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ / ਸ. ਬਲਵੰਤ ਸਿੰਘ ਰਾਜੋਆਣਾ ਦੀ ਤਸਵੀਰ ਜਾਂ ਕਿਸੇ ਹੋਰ ਦੀ ਤਸਵੀਰ ਲਗਾ ਕੇ ਅਤਿ ਘਟੀਆ ਦਰਜੇ ਦੀ ਸ਼ਬਦਾਵਲੀ ਵਰਤਦੇ ਹਨ, ਉਨ੍ਹਾਂ ਅਗੇ ਵੀ ਅਤੇ ਜਿਹੜੇ ਮਿਸ਼ਨਰੀ ਸੋਚ ਨੂੰ ਸਹੀ ਸਮਝਦੇ ਹਨ ਉਹ ਵੀ, ਅਤੇ ਸਾਰੇ ਪਾਠਕਾਂ ਅੱਗੇ ਹੱਥ ਜੋੜ ਬੇਨਤੀ ਹੈ ਕਿ ਆਪਣਾ ਤੇ ਸਿੱਖਾਂ ਦਾ ਜਲੂਸ ਨਾ ਕੱਢੋ। ਜੇ ਕਿਸੇ ਦੀ ਗੱਲ ਚੰਗੀ ਨਹੀਂ ਲਗਦੀ, ਤਾਂ ਦਲੀਲ ਨਾਲ ਗੱਲ ਕਰੋ। ਸਾਨੂੰ ਸਭ ਨੂੰ ਇਸ ਗੱਲ 'ਤੇ ਸਭ ਤੋਂ ਪਹਿਲਾਂ ਸੋਚਣਾ ਪਵੇਗਾ ਕਿ, ਸਾਨੂੰ ਹਾਲੇ ਤੱਕ ਗੱਲ ਕਰਨ ਦੀ ਤਮੀਜ਼ ਹੀ ਨਹੀਂ ਆਈ। ਜੇ ਕੋਈ ਵਿਰੋਧੀ ਵਿਚਾਰਧਾਰਾ ਵੀ ਹੈ, ਤਾਂ ਇਸ ਦਾ ਮਤਲਬ ਇਹ ਤਾਂ ਨਹੀਂ ਕਿ ਗਾਲੀ ਗਲੌਚ, ਨੀਚ ਪੱਧਰ 'ਤੇ ਉਤਰਿਆ ਜਾਵੇ। ਆਸ ਹੈ, ਬੇਨਤੀ ਪ੍ਰਵਾਨ ਕਰੋਗੇ।

 ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top