Share on Facebook

Main News Page

ਗੁਲਾਮੀ ਅਤੇ ਵਫਾਦਾਰੀ 'ਚ ਫਰਕ ਹੈ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ

ਦਸਮ ਗ੍ਰੰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਲਗਾਤਾਰ ਹਮਲਿਆਂ ਦੇ ਜਵਾਬ ਹਿੱਤ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਹਰ ਸ਼ਨਿਚਰਵਾਰ ਉਨ੍ਹਾਂ ਸ਼ਬਦਾਂ ਦਾ ਗਾਇਨ ਕੀਤਾ ਅਤੇ ਕਰਨਾ ਹੈ, ਜਿਨ੍ਹਾਂ 'ਤੇ ਅਕ੍ਰਿਤਘਣ ਦਸਮ ਗ੍ਰੰਥੀ ਸ਼ੱਕ ਕਰਦੇ ਹਨ। ਇਸੀ ਕੜ੍ਹੀ 'ਚ 21 ਸਿਤੰਬਰ 2013 ਵਾਲੇ ਦਿਨ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ

ਮਃ ੪ ॥ ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥ {ਪੰਨਾ 304}

ਦਾ ਗਾਇਨ ਅਤੇ ਵਿਆਖਿਆ ਕੀਤੀ।

ਉਨ੍ਹਾਂ ਕਿਹਾ ਕਿ ਸਿਰਫ ਇਕ ਪੰਕਤੀ ਨੂੰ ਫੜ੍ਹ ਕੇ ਇਹ ਪ੍ਰਚਾਰ ਕਰਨਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਵੀ ਇਸਤਰੀ ਬਾਰੇ ਗਲਤ ਪ੍ਰਚਾਰ ਕੀਤਾ ਗਿਆ ਹੈ, ਇਹ ਸਹੀ ਨਹੀਂ। ਅੱਜ ਦੇ ਸਮਾਗਮ 'ਚ ਲੁਧਿਆਣੇ ਤੋਂ ਆਏ ਸ. ਗੁਰਦੇਵ ਸਿੰਘ ਬਟਾਲਵੀ ਨੇ ਵੀ ਹਾਜ਼ਰੀ ਭਰੀ। ਸਮਾਗਮ ਦੇ ਅੰਤ 'ਚ ਉਨ੍ਹਾਂ ਨੇ ਵੀ ਸੰਗਤਾਂ ਨਾਲ ਵੀਚਾਰ ਸਾਂਝੇ ਕੀਤੇ।

ਪਾਠਕਾਂ ਅਤੇ ਖਾਸ ਕਰਕੇ ਦਸਮ ਗ੍ਰੰਥੀਆਂ ਨੂੰ ਇਹ ਸ਼ਬਦ ਜ਼ਰੂਰ ਸੁਣਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੇ ਆਪਣੇ ਹੀ ਗੁਰੂ ਪ੍ਰਤੀ ਸ਼ੱਕ ਤੋਂ ਨਿਵਰਤੀ ਹੋ ਸਕੇ।

ਗੁਲਾਮੀ ਅਤੇ ਵਫਾਦਾਰੀ 'ਚ ਫਰਕ ਕੀ ਹੈ, ਇਸ ਲਈ ਇਹ ਸ਼ਬਦ ਅਤੇ ਵਿਆਖਿਆ ਸਰਵਣ ਕਰੋ ਜੀ...

 


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top