Share on Facebook

Main News Page

ਮੂਲ਼ ਨਾਨਕਸ਼ਾਹੀ ਕੈਲੰਡਰ ਬਾਰੇ ਤੀਸਰਾ ਸੈਮੀਨਾਰ ਫਰਿਜ਼ਨੋ ਵਿਖੇ 9 ਨਵੰਬਰ ਨੂੰ, ਭਾਈ ਪੰਥਪ੍ਰੀਤ ਸਿੰਘ ਹੋਣਗੇ ਮੁੱਖ ਬੁਲਾਰੇ !!

ਸੈਨਹੋਜ਼ੇ (ਤਰਲੋਚਨ ਸਿੰਘ ਦੁਪਾਲ ਪੁਰ) - ਮੂਲ਼ ਨਾਨਕਸ਼ਾਹੀ ਕੈਲੰਡਰ ਦੀ ਮੁੜ ਬਹਾਲੀ ਸਬੰਧੀ ਸਿਆਟਲ ਵਿਖੇ ਹੋਏ ਸੈਮੀਨਾਰ ਦੀ ਬੇਹੱਦ ਸਫਲਤਾ ਤੋਂ ਬਾਅਦ ਉਤਰੀ ਅਮਰੀਕਾ ਵਿਚ ਇਸੇ ਵਿਸ਼ੇ 'ਤੇ ਤੀਸਰਾ ਸੈਮੀਨਾਰ ਕੈਲੇਫੋਰਨੀਆ ਪ੍ਰਾਂਤ ਦੇ ਫਰਿਜ਼ਨੋ ਸ਼ਹਿਰ ਵਿਚ ਗੁਰਦੁਆਰਾ ਸਿੰਘ ਸਭਾ ਵਿਖੇ 9 ਨਵੰਬਰ ਦਿਨ ਸ਼ਨੀਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤਕ ਹੋਣ ਵਾਲ਼ੇ ਇਸ ਸਮਾਗਮ ਦੇ ਮੁਖ ਬੁਲਾਰੇ ਪ੍ਰਸਿੱਧ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਹੋਣਗੇ, ਜੋ ਇਨ੍ਹੀ ਦਿਨੀ ਅਮਰੀਕਾ ਦੇ ਪ੍ਰਚਾਰ ਦੌਰੇ 'ਤੇ ਪਹੁੰਚੇ ਹੋਏ ਹਨ।

ਅਮੈਰਿਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਭਰਵੇਂ ਸਹਿਯੋਗ ਨਾਲ ਵਰਲਡ ਸਿਖ ਫੈਡਰੇਸ਼ਨ ਵਲੋਂ ਕਰਵਾਏ ਜਾ ਰਹੇ ਇਸ ਪੰਥਕ ਕਾਜ਼ ਲਈ ਸਥਾਨਕ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਭਾਈ ਹਰਮਿੰਦਰ ਸਿੰਘ ਸੇਖਾ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਮੌਕੇ ਨਵੇਂ ਵਰ੍ਹੇ 2014 ਵਾਸਤੇ ਛਾਪਿਆ ਗਿਆ ਅਸਲ ਨਾਨਕਸ਼ਾਹੀ ਕੈਲੰਡਰ ਵੀ ਸੰਗਤਾਂ ਵਿਚ ਵੰਡਿਆ ਜਾਵੇ ਗਾ।ਯਾਦ ਰਹੇ ਸਿਆਟਲ ਵਾਲ਼ੇ ਸੈਮੀਨਾਰ ਦੀ ਕਾਮਯਾਬੀ ਤੋਂ ਬਾਅਦ ਕੈਲੰਡਰ ਬਾਰੇ ਦੁਬਿਧਾ ਵਿੱਚ ਪਈਆਂ ਹੋਈਆਂ ਅਮਰੀਕਾ-ਕੈਨੇਡਾ ਦੀਆਂ ਕੁਝ ਗੁਰਦੁਆਰਾ ਕਮੇਟੀਆਂ ਨੇ ਵੀ ਕਥਿਤ ‘ਸੋਧੇ ਹੋਏ’ ਮਿਲ਼ਗੋਭਾ ਕੈਲੰਡਰ ਨੂੰ ਰੱਦ ਕਰਕੇ ਅਸਲ ਨਾਨਕਸ਼ਾਹੀ ਕੈਲੰਡਰ ਨੂੰ ਪੂਰਨ ਮਾਨਤਾ ਦੇ ਦਿੱਤੀ ਹੈ।

ਇਨ੍ਹਾਂ ਗੁਰਦੁਆਰਾ ਕਮੇਟੀਆਂ ਤੋਂ ਇਲਾਵਾ ਹੋਰ ਧਾਰਮਿਕ ਸਭਾ ਸੋਸਾਇਟੀਆ ਅਤੇ ਪ੍ਰਵਾਸੀ ਸਿਖ ਆਗੂਆਂ ਵਲੋਂ ਅਸਲ ਨਾਨਕਸ਼ਾਹੀ ਕੈਲੰਡਰ ਨੂੰ ਅਪਨਾਉਣ ਬਾਰੇ ਪ੍ਰਣ-ਪੱਤਰ ਭਰ ਕੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਭੇਜੇ ਜਾਣ ਦੀ ਵੀ ਸੂਚਨਾ ਮਿਲ਼ੀ ਹੈ।ਫਰਿਜ਼ਨੋ ਵਾਲ਼ੇ ਉਕਤ ਸੈਮੀਨਾਰ ਸਬੰਧੀ ਕਿਸੇ ਤਰਾਂ ਦੀ ਜਾਣਕਾਰੀ ਲੈਣ ਲਈ ਗੁਰਪ੍ਰੀਤ ਸਿੰਘ ਇੰਜਨੀਅਰ ਨਾਲ 559-779-2286 ਜਾਂ ਭਾਈ ਗੁਰਨੇਕ ਸਿੰਘ ਨਾਲ਼ 559-916-6953 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top