Share on Facebook

Main News Page

ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰਹੇਗਾ
-: ਭਾਈ ਗੁਰਪ੍ਰੀਤ ਸਿੰਘ ਗੁਰੀ ਹਾਂਸ

ਅਹਿਮਦਗੜ੍ਹ, (ਤਲਵਿੰਦਰ ਬੰਟੀ): ਇਹ ਭਾਰਤੀ ਸੰਵਿਧਾਨ ਦਾ ਦੋਗਲਾਪਨ ਹੀ ਕਿਹਾ ਜਾ ਸਕਦਾ ਹੈ, ਕਿ ਅੱਤਵਾਦੀਆਂ ਨਾਲ ਸਬੰਧਾਂ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ਾਂ ਵਿੱਚ ਸਜ਼ਾ ਭੁਗਤ ਰਹੇ ਫਿਲਮੀ ਅਦਾਕਾਰ ਸੰਜੇ ਦੱਤ ਨੂੰ ਵਾਰ-ਵਾਰ ਪੈਰੋਲ 'ਤੇ ਰਿਹਾ ਕੀਤਾ ਜਾ ਰਿਹਾ ਹੈ, ਤੇ ਦੂਜੇ ਪਾਸੇ ਭਾਰਤੀ ਸੰਵਿਧਾਨ ਦੇ ਨਾਂ ਹੇਠ ਜਿਆਦਤੀਆਂ ਦਾ ਵਿਰੋਧ ਕਰਨ ਵਲੇ ਸਿੱਖਾਂ ਨੂੰ ਐਲਾਨੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ । ਇਸ ਲਈ ਸਿੱਖ ਹਸਤੀਆਂ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤਾਂ ਬਾਅਦ ਵੀ ਰਿਹਾਅ ਨਾ ਕਰਨ ਵਾਲੇ ਅਜਿਹੇ ਬੰਦੀ ਸਿੱਖਾਂ ਦੀ ਅਜ਼ਾਦੀ ਲਈ ਭੁੱਖ ਹੜਤਾਲਾਂ 'ਤੇ ਬੈਠਣਾ ਪੈ ਰਿਹਾ ਹੈ ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੌਮਾਂਤਰੀ ਕਬੱਡੀ ਕੱਪ ਦੌਰਾਨ ਸਟੇਜ 'ਤੇ ਚੜ ਕੇ ਗਾਇਕਾ ਜਸਪਿੰਦਰ ਨਰੂਲਾ ਦਾ ਮਾਈਕ ਖੋਹ ਕੇ ਸਿੱਧੇ ਪ੍ਰਸਾਰਣ ਰਾਂਹੀ ਪੂਰੀ ਦੂਨੀਆਂ ਵਿੱਚ ਵਸਦੇ ਸਿੱਖਾਂ ਨੂੰ ਭਾਈ ਗੁਰਬਖਸ਼ ਸਿੰਘ ਜੀ ਖਾਲਸਾ ਦੇ ਸਮਰਥਨ ਲਈ ਜਗਾਉਣ ਵਾਲੇ ਭਾਈ ਗੁਰਪ੍ਰੀਤ ਸਿੰਘ ਗੁਰੀ ਕਿਲਾਹਾਂਸ ਵਲੋਂ ਕੀਤਾ ਗਿਆ ।

ਉਹਨਾਂ ਇਸ ਮੌਕੇ ਭਾਈ ਗੁਰਬਖਸ਼ ਸਿੰਘ ਜੀ ਖਾਲਸਾ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਕੀਤੀ ਗਈ ਭੁੱਖ ਹੜਤਾਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹਨਾ ਨੇ ਆਪਣੀ ਭੁੱਖ ਹੜਤਾਲ ਰਾਂਹੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀ ਇਸ ਜਿਆਦਤੀ ਪ੍ਰਤੀ ਪੂਰੀ ਦੂਨੀਆਂ ਦਾ ਧਿਆਨ ਖਿੱਚਣ ਵਿੱਚ ਸਫਲ ਰਹੇ ਹਨ, ਤੇ ਇਸੇ ਕਾਰਨ ਹੀ ਅਜਿਹੇ ਕੁਝ ਸਿੱਖ ਬੰਦੀਆਂ ਦੀ ਰਿਹਾਈ ਸੰਭਵ ਹੋ ਸਕੀ ।ਭਾਈ ਗੁਰਪ੍ਰੀਤ ਸਿੰਘ ਗੁਰੀ ਨੇ ਕਿਹਾ ਕਿ ਬਾਕੀ ਬਚੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰਹੇਗਾ ।

ਉਹਨਾਂ ਸਿੱਖ ਕੌਮ ਦੀ ਨੌਜਵਾਨ ਪੀੜੀ ਅਤੇ ਸਮੂਹ ਸਿੱਖ ਕੌਮ ਨੂੰ ਇਹਨਾਂ ਬੰਦੀ ਸਿੱਖਾਂ ਦੀ ਰਿਹਾਈ ਲਈ ਵੱਧ ਚੜ ਕੇ ਸਮਰਥੱਨ ਕਰਨ ਦੀ ਅਪੀਲ ਕੀਤੀ ਅਤੇ ਸੱਚੀ ਖਬਰ ਲਗਾਉਣ ਵਾਲੇ ਪੱਤਰਕਾਰਾਂ ਅਤੇ ਅਖਬਾਰਾਂ ਦਾ ਧੰਨਵਾਦ ਕੀਤਾ ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top