Share on Facebook

Main News Page

5 ਜਨਵਰੀ 2014 ਨੂੰ ਦਿੱਲੀ ਵਿਖੇ ਸਿੱਖੀ ਅਵੇਅਰਨੈਸ ਏੰਡ ਵੈਲਫੇਅਰ ਸੋਸਾਇਟੀ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ 'ਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਕੀਰਤਨ ਕੀਤਾ

ਮਿਤੀ 5 ਜਨਵਰੀ 2014 ਦਿਨ ਐਤਵਾਰ ਨਾਨਕਸ਼ਾਹੀ ਕਲੰਡਰ ਅਨੁਸਾਰ 23 ਪੋਹ ਨੂੰ ਦਿੱਲੀ ਵਿਖੇ ਸਿੱਖੀ ਅਵੇਅਰਨੈਸ ਏੰਡ ਵੈਲਫੇਅਰ ਸੋਸਾਇਟੀ ਵੱਲੋਂ ਦਸਵੇਂ ਨਾਨਕ ਸਿੰਘ ਸਾਹਿਬ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਅਤੇ ਸਤਕਾਰ ਨਾਲ ਮਨਾਇਆ ਗਿਆ, ਜਿਸ ਵਿਚ ਦਿੱਲੀ ਦੀਆਂ ਵਖ ਵਖ ਜਥੇਬੰਦੀਆਂ ਨਾਲ ਸਬੰਧਤ ਅਹੁਦੇਦਾਰਾਂ ਅਤੇ ਹੋਰ ਆਮ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ 'ਚ ਪ੍ਰੋਫ਼ੇਸਰ ਦਰਸ਼ਨ ਸਿੰਘ ਖਾਲਸਾ ਜੀ ਨੇ ਕੀਰਤਨ ਅਤੇ ਗੁਰਮਤ ਵਿਚਾਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦਾ ਸੁਨੇਹਾ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਪ੍ਰਭਾਵਸ਼ਾਲੀ ਪ੍ਰਮਾਣ ਵਰਤਦੇ ਹੋਏ ਸਿੱਖ ਸੰਗਤਾਂ ਨੂੰ ਸਿੱਖੀ ਤੇ ਹੋ ਰਹੇ ਬਿਪਰਵਾਦੀ ਹਮਲਿਆਂ ਤੋਂ ਸੁਚੇਤ ਰਹਿਣ ਦੀ ਪ੍ਰੇਰਣਾ ਦਿੱਤੀ। ਪ੍ਰੋਫੇਸਰ ਦਰਸ਼ਨ ਸਿੰਘ ਖਾਲਸਾ ਜੀ ਨੇ ਸੰਗਤਾਂ ਨੂੰ ਸਿੱਖਾਂ ਨਾਲ ਹੋ ਰਹੇ ਧੱਕੇ ਦੇ ਖਿਲਾਫ਼ ਜਾਗ੍ਰਿਤ ਹੋ ਕੇ, ਹੋ ਰਹੇ ਗਲਤ ਦੇ ਅੱਗੇ ਡਟ ਕੇ ਆਵਾਜ਼ ਚੁੱਕਣ ਦਾ ਹਲੂਣਾ ਦਿੱਤਾ।

ਪ੍ਰੋਗਰਾਮ 'ਚ ਆਪਣੇ ਵਿਚਾਰ ਰਖਦੇ ਹੋਇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਸ੍ਰ. ਤਰਸੇਮ ਸਿੰਘ ਖਾਲਸਾ ਨੇ ਸੰਗਤਾਂ ਨੂੰ ਸਿੱਖਾਂ ਦੇ ਅਦਾਰਿਆਂ ਤੇ ਕਾਬਜ ਦਲ ਵੱਲੋਂ ਬਿਪਰਵਾਦੀ ਦਬਾ ਹੇਠ ਕੀਤੇ ਜਾ ਰਹੇ ਸਿੱਖੀ ਦੇ ਖਿਲਾਫ਼ ਕਾਰਜਾਂ ਵੱਲੋਂ ਜਾਗਰੂਕ ਕਰਾਇਆ।

ਪ੍ਰੋਗਰਾਮ ਦੇ ਅੰਤ 'ਚ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਿੱਖੀ ਅਵੇਅਰਨੈਸ ਏੰਡ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸਿੱਖੀ ਸੇਵਾਦਾਰ ਸਰਬਜੋਤ ਸਿੰਘ ਦਿੱਲੀ ਨੇ ਪ੍ਰੋਫ਼ੇਸਰ ਦਰਸ਼ਨ ਸਿੰਘ ਜੀ ਵੱਲੋਂ ਕੀਤੇ ਜਾ ਰਹੇ ਗੁਰੂ ਗ੍ਰੰਥ ਸਾਹਿਬ ਦੇ ਸ਼ਬਦ ਵਿਚਾਰ ਅਤੇ ਗੁਰੂ ਸਾਹਿਬ ਦੇ ਉਪਦੇਸ਼ ਦੀ ਸ਼ੇਰਨੀ ਦੇ ਦੁਧ ਨਾਲ ਤੁਲਨਾ ਕਰਦਿਆਂ ਕਿਹਾ ਕਿ ਜਿਸ ਤਰਾਂ ਸ਼ੇਰਨੀ ਦਾ ਦੁਧ ਸਿਰਫ ਸੋਨੇ ਦੇ ਭਾਂਡੇ 'ਚ ਹੀ ਸਹੇਜਿਆ ਜਾ ਸਕਦਾ ਹੈ, ਉੱਸੇ ਤਰਾਂ ਗੁਰੂ ਦਾ ਉਪਦੇਸ਼ ਸਹੇਜਣ ਲਈ ਵੀ ਸੋਨੇ ਵਰਗੇ ਨਿਰਮਲ ਮਨ ਦੀ ਲੋੜ ਹੈ ਅਤੇ ਤਾਹੀਂ ਇਹ ਸ਼ੇਰਨੀ ਦੇ ਦੁਧ ਰੂਪੀ ਗੁਰੂ ਦੀ ਬਾਣੀ ਸ਼ੇਰਾਂ ਦੇ ਬਚਿਆਂ ਵਾਂਗ ਸਿੱਖਾਂ ਦੇ ਬਚਿਆਂ ਨੂੰ ਸ਼ੇਰ ਬਣਾਉਂਦੀ ਹੈ, ਇਸ ਨੂੰ ਕੋਈ ਕਪਟ ਜਾਂ ਕੂੜ ਆਪਣੇ ਮਨ 'ਚ ਧਾਰਣ ਰਖਣ ਵਾਲਾ ਸਹੇਜ ਹੀ ਨਹੀਂ ਸਕਦਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top