Share on Facebook

Main News Page

ਸੁਖਬੀਰ ਬਾਦਲ ਦੀ ਘੁਰਕੀ ਤੋਂ ਬਾਅਦ ਗੁਰਬਚਨ ਸਿੰਘ ਨੇ ਕਿਹਾ ਕਿ ਪਟਨਾ ਸਾਹਿਬ ਦੇ ਵਿਵਾਦ ਦੇ ਦੋਸ਼ੀਆਂ ਨੂੰ ਅਕਾਲ ਤਖਤ 'ਤੇ ਬੁਲਾਇਆ ਜਾਵੇਗਾ

* ਪੜਤਾਲੀਆ ਕਮੇਟੀ ਅਨੁਸਾਰ ਗਿਆਨੀ ਇਕਬਾਲ ਸਿੰਘ ਦੋਸ਼ੀ

ਅੰਮ੍ਰਿਤਸਰ 12 ਜਨਵਰੀ (ਜਸਬੀਰ ਸਿੰਘ ਪੱਟੀ) ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਪੰਜਾਬ ਦੇ ਡਿੱਪਟੀ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹਨਾਂ ਕੋਲ ਪਟਨਾ ਸਾਹਿਬ ਵਾਪਰੀ ਮੰਦਭਾਗੀ ਘਟਨਾ ਦੀ ਜਾਂਚ ਕਰਨ ਗਈ ਪੜਤਾਲੀਆ ਕਮੇਟੀ ਦੀ ਰੀਪੋਰਟ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਦੋਹਾਂ ਧਿਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੁਲਾਇਆ ਜਾਵੇਗਾ।

ਉਹਨਾਂ ਨੇ ਭਾਂਵੇ ਰੀਪੋਰਟ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਪੜਤਾਲੀਆ ਕਮੇਟੀ ਦੀ ਰੀਪੋਰਟ ਅਨੁਸਾਰ ਸੰਕੇਤ ਦਿੱਤੇ ਕਿ ਇਸ ਮਾਮਲੇ ਵਿੱਚ ਸਾਰਾ ਕਸੂਰ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਕਸੂਰ ਹੀ ਹੈ, ਜਿਸ ਨੇ ਤਖਤ 'ਤੇ ਜਾ ਕੇ ਗੁੰਡਾਗਰਦੀ ਤੇ ਬੁਰਛਾਗਰਦੀ ਕੀਤੀ।

ਉਹਨਾਂ ਕਿਹਾ ਕਿ ਉਹਨਾਂ ਨੇ ਘਟਨਾ ਦੀ ਸਾਰੀ ਫੁਟੇਜ ਵੀ ਮੰਗਵਾਈ ਹੈ, ਅਤੇ ਫੁਟੇਜ ਵੇਖਣ ਉਪੰਰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਅਤੇ ਕਿਸੇ ਵੀ ਉਸ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਜਿਹੜਾ ਗੁਰੂ ਸਾਹਿਬ ਦੀ ਤੌਹੀਨ ਕਰਨ ਦਾ ਦੋਸ਼ੀ ਹੋਵੇਗਾ।

ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਦੋਹਾਂ ਧਿਰਾਂ ਵਿਚਕਾਰ ਸਮਝੌਤਾ ਹੋਣ ਦੇ ਵੀ ਚਰਚੇ ਹਨ, ਤਾਂ ਉਹਨਾਂ ਕਿਹਾ ਕਿ ਜਿੰਨੇ ਮਰਜੀ ਸਮਝੌਤੇ ਕਰ ਲੈਣ ਤਖਤ ਸਾਹਿਬ 'ਤੇ ਹੋਈ ਗੁੰਡਾਗਰਦੀ ਤੇ ਬੁਰਛਗਰਦੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤੌਹੀਨ ਹੋਈ ਹੈ, ਇਸ ਲਈ ਅਕਾਲ ਤਖਤ 'ਤੇ ਆਉਣਾ ਹੀ ਪਵੇਗਾ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਭਾਂਵੇ ਇਸ ਤੋਂ ਪਹਿਲਾਂ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦਾ ਪੱਖ ਪੂਰਦੇ ਸਨ, ਪਰ ਅੱਜ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਉਪਰੰਤ ਉਹਨਾਂ ਦੀ ਟੋਨ ਇਸ ਕਰਕੇ ਬਦਲੀ ਗਈ, ਕਿਉਂਕਿ ਦੂਸਰੇ ਪਾਸੇ ਗਿਆਨੀ ਪ੍ਰਤਾਪ ਸਿੰਘ ਦੇ ਨਾਲ ਸਰਕਾਰ ਨਿਵਾਜ ਸੰਤ ਸਮਾਜ ਖੜਾ ਹੈ, ਜਿਹਨਾ ਵਿੱਚ ਬਾਬਾ ਹਰਨਾਮ ਸਿੰਘ ਧੁੰਮਾਂ, ਬਾਬਾ ਕਸ਼ਮੀਰਾ ਸਿੰਘ ਭੂਰੀਵਾਲੇ, ਨਾਨਕਸਰ ਵਾਲੇ ਬਾਬਾ ਲੱਖਾ ਸਿੰਘ, ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਦਇਆ ਸਿੰਘ ਸੁਰ ਸਿੰਘ ਵਾਲੇ ਸ਼ਾਮਲ ਹਨ, ਜੋ ਸਰਕਾਰ 'ਤੇ ਅਕਾਲੀ ਦਲ ਨੂੰ ਸਮੱਰਪਿੱਤ ਹਨ। ਗਿਆਨੀ ਇਕਬਾਲ ਸਿੰਘ ਨੇ ਜਿਹੜਾ ਪੁਲੀਸ ਕੋਲ ਪਰਚਾ ਦਰਜ ਕਰਵਾਇਆ ਹੈ, ਉਸ ਵਿੱਚ ਬਾਬਾ ਕਸ਼ਮੀਰਾ ਸਿੰਘ ਭੂਰੀਵਾਲੇ ਤੇ ਗਿਆਨੀ ਪ੍ਰਤਾਪ ਸਿੰਘ ਦਾ ਵੀ ਨਾਮ ਦਰਜ ਹੈ, ਜਿਸ ਕਾਰਨ ਗਿਆਨੀ ਗੁਰਬਚਨ ਸਿੰਘ ਆਪਣੇ ਭਾਈਬੰਦ ਗਿਆਨੀ ਇਕਬਾਲ ਸਿੰਘ ਬਚਾ ਨਹੀਂ ਸਕਣਗੇ। ਜਥੇਦਾਰ ਵੱਲੋ ਮਿਲੇ ਸੰਕੇਤਾਂ ਤੋਂ ਇੰਜ ਲੱਗ ਰਿਹਾ ਹੈ, ਕਿ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਲੱਗਭਗ ਤੈਅ ਹੈ ਅਤੇ ਉਹਨਾਂ ਦੀ ਜਗ੍ਹਾ 'ਤੇ ਗਿਆਨੀ ਪਰਤਾਪ ਸਿੰਘ ਕਾਰਜ ਭਾਰ ਸੰਭਾਲ ਲੈਣਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top