Share on Facebook

Main News Page

ਦੁਬਈ ਵਿਖੇ ਚਲ ਰਹੇ ਗੁਰਮਤਿ ਸਮਾਗਮਾਂ ਦੀ ਲੜ੍ਹੀ ਵਿੱਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਗੁਰਮਤਿ ਵੀਚਾਰਾਂ ਕੀਤੀਆਂ, ਅਜਮਨ ਦੀਆਂ ਸੰਗਤਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ

ਦੁਬਈ (ਜਗਜੀਤ ਸਿੰਘ, ਪਰਮਿੰਦਰ ਸਿੰਘ 17 ਜਨਵਰੀ 2014)

ਦੁਬਈ ਵਿਖੇ ਚਲ ਰਹੇ ਗੁਰਮਤਿ ਸਮਾਗਮਾਂ ਦੀ ਲੜ੍ਹੀ ਵਿੱਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸਵੇਰ ਦੇ ਦੀਵਾਨ 'ਚ

ਪਉੜੀ ॥ ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥ ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ ਜੋ ਕੀਨ੍ਹ੍ਹੀ ਕਰਤਾਰਿ ਸਾਈ ਭਲੀ ਗਲ ॥ ਜਿਨ੍ਹ੍ਹੀ ਪਛਾਤਾ ਖਸਮੁ ਸੇ ਦਰਗਾਹ ਮਲ ॥ ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥ {ਪੰਨਾ 964}

ਸ਼ਬਦ ਦਾ ਗਾਇਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ। ਉਨ੍ਹਾਂ ਆਖਿਆ ਕਿ ਗੁਰੂ ਦਾ ਸੱਚਾ ਤਖ਼ਤ ਕੋਈ ਇਮਾਰਤ ਨਹੀਂ, ਬਲਕਿ ਉਹ ਅਸਥਾਨ ਹੈ ਜਿਥੇ ਗੁਰੂ ਬਿਰਾਜਮਾਨ ਹੋਵੇ, ਜਿਸਨੂੰ ਸਾਨੂੰ ਆਪਣੇ ਹਿਰਦਿਆਂ 'ਚ ਬਨਾਉਣ ਦੀ ਲੋੜ੍ਹ ਹੈ, ਤਾਂਕਿ ਸ਼ਬਦ ਗੁਰੂ ਸਾਡੇ ਹਿਰਦੇ ਰੂਪੀ ਤਖ਼ਤ 'ਤੇ ਵਿਰਾਜਮਾਨ ਹੋ ਸਕੇ।

ਸ਼ਾਮ ਦੇ ਦੀਵਾਨ 'ਚ 07:30 ਤੋਂ 08:30 ਵਜੇ ਤੱਕ ਉਨ੍ਹਾਂ ਨੇ

ਮਹਲਾ ੪ ॥ ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥ {ਪੰਨਾ 140}

ਸ਼ਬਦ ਦਾ ਗਾਇਨ ਅਤੇ ਵਿਆਖਿਆ ਕੀਤੀ। ਉਨ੍ਹਾਂ ਨੇ ਤੀਰਥਾਂ ਬਾਰੇ ਪਾਏ ਜਾ ਰਹੇ ਭਰਮ ਭੁਲੇਖਿਆਂ ਸੰਗਤਾਂ ਨੂੰ ਚਾਨਣਾ ਪਾਇਆ। ਅਤੇ ਕਿਹਾ ਕਿ ਤੀਰਥ ਕੋਈ ਅਸਥਾਨ ਨਹੀਂ, ਤੀਰਥ ਗੁਰੂ ਹੈ, ਤੀਰਥ ਗਿਆਨ ਹੈ, ਤੀਰਥ ਸ਼ਬਦ ਵੀਚਾਰ, ਜਿਸ ਵਿੱਚ ਚੁੱਭੀ ਲਾ ਕੇ ਗਿਆਨ ਹਾਸਿਲ ਕਰਕੇ ਜੀਵਨ ਸਫਲਾ ਕੀਤਾ ਜਾ ਸਕਦਾ ਹੈ।

ਸਮਾਗਮ ਤੋਂ ਪਹਿਲਾਂ ਅਜਮਨ ਤੋਂ ਆਈਆਂ ਸੰਗਤਾਂ ਨੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਦਾ ਸਿੱਖ ਪ੍ਰਤੀ ਸੇਵਾਵਾਂ ਲਈ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਅਜਮਨ ਦੀਆਂ ਸੰਗਤਾਂ ਨੇ ਦੁਬਈ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਉਪਰਾਲਾ ਕਰਕੇ ਇਹ ਗੁਰਮਤਿ ਸਮਾਗਮ ਕਰਵਾਏ। ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ 20 ਜਨਵਰੀ ਤੱਕ ਦੁਬਈ ਵਿਖੇ ਗੁਰਮਤਿ ਵੀਚਾਰਾਂ ਕਰਨੀਆਂ ਹਨ।

  ਦੁਬਈ ਵਿਖੇ ਅਜਮਨ ਦੀਆਂ ਸੰਗਤਾਂ ਵਲੋਂ
ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਦਾ ਕੌਮ ਪ੍ਰਤੀ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top