Share on Facebook

Main News Page

ਜਿਹੜਾ ਸਿੱਖ ਅਖਵਾਉਣ ਵਾਲਾ ਦਰ ਦਰ ਦਾ ਮੰਗਤਾ ਹੈ, ਉਹ ਗੁਰੂ ਨੂੰ ਪ੍ਰਵਾਨ ਨਹੀਂ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ

19 ਜਨਵਰੀ ਨੂੰ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ

ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ {ਪੰਨਾ 590}

ਦੲ ਕੀਰਤਨ ਅਤੇ ਗੁਰਮਤਿ ਵੀਚਾਰ ਕੀਤੇ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਬਚਿੱਆਂ ਦੀ ਤਰ੍ਹਾਂ ਮੰਗਣਾ ਆਉਣਾ ਚਾਹੀਦਾ ਹੈ, ਉਹ ਸਿਰਫ ਆਪਣੇ ਮਾਪਿਆਂ ਕੋਲੋਂ ਮੰਗਦਾ ਹੈ। ਇਸੇ ਤਰ੍ਹਾਂ ਸਾਨੂੰ ਵੀ ਇਕੋ ਗ੍ਰੰਥ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਕੋਲੋਂ ਹੀ ਮੰਗੋ, ਉਸ ਨੂੰ ਹੀ ਮੰਨੋ, ਨਾ ਕਿ ਕਿਸੇ ਹੋਰ ਗ੍ਰੰਥ, ਪੋਥੀ, ਅਖੌਤੀ ਸਾਧ ਸੰਤ, ਦੇਵੀ ਦੇਵਤੇ ਕੋਲੋਂ ਜੋ ਕਿ ਆਪ ਮੰਗਤੇ ਹਨ, ਮੰਗਤਿਆਂ ਕੋਲੋਂ ਮੰਗਣ ਨਾਲੋਂ ਉਸ ਅਕਾਲਪੁਰਖ ਕੋਲੋਂ ਹੀ ਮੰਗੋ।

ਜਿਹੜਾ ਸਿੱਖ ਅਖਵਾਉਣ ਵਾਲਾ ਦਰ ਦਰ ਦਾ ਮੰਗਤਾ ਹੈ ਉਹ ਗੁਰੂ ਨੂੰ ਪ੍ਰਵਾਨ ਨਹੀਂ। 20 ਜਨਵਰੀ ਨੂੰ ਦੁਬਈ ਫੇਰੀ ਦਾ ਅਖੀਰਲਾ ਦੀਵਾਨ ਹੈ, ਇਸੇ ਪਉੜੀ ਦੀ ਹੋਰ ਵੀਚਾਰ ਕੱਲ ਕੀਤੀ ਜਾਵੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top