Share on Facebook

Main News Page

ਜਥੇਦਾਰ, ਬਾਦਲ ਦੇ ਹੁਕਮਾਂ ਨੂੰ ਆਪਣੇ ਨਾਂ ਹੇਠ ਜਾਰੀ ਕਰਦੇ ਹਨ
-: ਭਾਈ ਨਰਾਇਣ ਸਿੰਘ ਚੌੜਾ

ਜਨਵਰੀ 20, 2014

* ਬਲਿਊ ਸਟਾਰ ਆਪਰੇਸ਼ਨ, ਸਾਮਰਾਜੀ ਤਾਕਤਾਂ ਵੱਲੋਂ ਹਿੰਦੁਸਤਾਨ ਨਾਲ ਮਿਲ ਕੇ ਅਣਖੀਲੀ ਸਿੱਖ ਕੌਮ ਨੂੰ ਖਤਮ ਕਰਨ ਦੀ ਸਾਜ਼ਸ਼

ਅੰਮ੍ਰਿਤਸਰ ਜੇਲ ਵਿੱਚ ਬੰਦ ਅਕਾਲ ਫੇਡਰੇਸ਼ਨ ਦੇ ਮੁਖੀ ਭਾਈ ਨਰਾਇਣ ਸਿੰਘ ਚੌੜਾ ਨੇ ਕਿਹਾ ਹੈ ਕਿ ਬਲਿਊ ਸਟਾਰ ਆਪਰੇਸ਼ਨ, ਸਾਮਰਾਜੀ ਤਾਕਤਾਂ ਵੱਲੋਂ ਹਿੰਦੁਸਤਾਨ ਨਾਲ ਮਿਲ ਕੇ ਅਣਖੀਲੀ ਕੌਮ ਨੂੰ ਖਤਮ ਕਰਨ ਦੀ ਸਾਜ਼ਸ਼ ਸੀ। ਸਥਾਨਕ ਅਦਾਲਤ ਵਿੱਚ ਪੇਸ਼ੀ ਭੁਗਤਣ ਆਏ ਭਾਈ ਚੌੜਾ ਨੇ ਕਿਹਾ ਕਿ ਇਸ ਹਮਲੇ ਲਈ ਇੱਕਲੀਆਂ ਭਾਰਤੀ, ਬਰਤਾਨਵੀ ਤੇ ਰੂਸੀ ਸਰਕਾਰਾਂ ਜਿੰਮੇਵਾਰ ਨਹੀਂ ਸਗੋਂ ਭਾਰਤੀ ਜਨਤਾ ਪਾਰਟੀ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੰਤ ਹਰਚੰਦ ਸਿੰਘ ਲੌਗੌਵਾਲ ਅਤੇ ਸੁਰਜੀਤ ਸਿੰਘ ਬਰਨਾਲਾ ਦੇ ਰੋਲ ਨੂੰ ਵੀ ਘਟਾ ਕੇ ਨਹੀਂ ਦੇਖਿਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਅਤੀਤ ਵਿੱਚ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਤੇ ਬੈਠ ਕੇ ਸਰਬੱਤ ਖਾਲਸਾ ਦੇ ਰੂਪ ਵਿੱਚ ਆਪਣੇ ਕੌਮੀ ਫੈਸਲੇ ਕਰਦੇ ਸਨ। ਪਰ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੇ ਉਸ ਦੇ ਜਥੇਦਾਰ ਹੀ ਨਹੀਂ, ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਬਾਦਲ ਪਰਿਵਾਰ ਦੇ ਕਬਜ਼ੇ ਹੇਠ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੇ ਫੈਸਲੇ ਅਸਲ ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਹੁਕਮ ਹੁੰਦੇ ਹਨ । ਜਿਨ੍ਹਾਂ ਨੂੰ ਜਥੇਦਾਰ ਆਪਣੇ ਨਾਮ ਹੇਠ ਜਾਰੀ ਕਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਰਬੱਤ ਖਾਲਸਾ ਰਾਹੀਂ ਹੋਣੀ ਚਾਹੀਦੀ ਹੈ। ਭਾਈ ਚੌੜਾ ਨੇ ਕਿਹਾ ਕਿ ਮੌਜੂਦਾ ਜਥੇਦਾਰ ਨੂੰ ਤਾਂ ਅਰਦਾਸ ਦਾ ਮਹੱਤਵ ਵੀ ਪਤਾ ਨਹੀਂ ਤੇ ਪ੍ਰਕਾਸ਼ ਸਿੰਘ ਬਾਦਲ ਦੇ ਇੱਕ ਇਸ਼ਾਰੇ ਤੇ ਹੀ ਭਾਈ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ ਖਤਮ ਕਰਵਾਉਣ ਲਈ ਤੁਰ ਪੈਂਦੇ ਹਨ। ਪੰਜਾਬ ਪੁਲਿਸ ਤੇ ਤਿੱਖੇ ਨਿਸ਼ਾਨੇ ਬੰਨਦਿਆਂ ਭਾਈ ਨਰਾਇਣ ਸਿੰਘ ਚੌੜਾ ਨੇ ਕਿਹਾ ਕਿ ਬਾਦਲ ਰਾਜ ਵਿੱਚ ਪੁਲਿਸ ਉਹੀ ਕੰਮ ਕਰ ਰਹੀ ਹੈ ਜੋ ਰਿਬੈਰੋ, ਰੇਅ ਅਤੇ ਕੇ ਪੀ ਐਸ ਗਿੱਲ ਦੇ ਕਾਰਜਕਾਲ ਵਿੱਚ ਕਰਦੀ ਰਹੀ।

ਭਾਈ ਚੌੜਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਸਪੱਸ਼ਟ ਕਰੇ ਕਿ ਉਨ੍ਹਾਂ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਿਸ ਕੰਮ ਲਈ ਫਖਰੇ ਕੌਮ ਦਾ ਖਿਤਾਬ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਮੇਸ਼ਾਂ ਹੀ ਸਿੱਖ ਵਿਰੋਧੀਆਂ ਦੀ ਪਿੱਠ ਥਾਪੜੀ ਹੈ ਇਸਲਈ ਉਨ੍ਹਾਂ ਪਾਸੋਂ ਇਹ ਸਨਮਾਨ ਬਿਨਾਂ ਦੇਰੀ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦੀ ਯਾਰੀ ਉਸ ਪਾਰਟੀ ਨਾਲ ਹੈ ਜੋ ਸ੍ਰੀ ਦਰਬਾਰ ਸਾਹਿਬ ਦੇ ਹਮਲੇ ਦੀ ਹਿਮਾਇਤ ਕਰਦੀ ਹੈ ਤੇ ਉਸ ਵਿਅਕਤੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਨਾਉਣਾ ਚਾਹੁੰਦੀ ਹੈ ਜੋ ਘੱਟ ਗਿਣਤੀਆਂ ਤੇ ਜ਼ੁਲਮ ਅਤੇ ਅਤਿਆਚਾਰ ਕਰਨ ਦਾ ਕਸੂਰਵਾਰ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਰੋਲ ਬਾਰੇ ਭਾਈ ਚੌੜਾ ਨੇ ਕਿਹਾ ਕਿ ਇਹ ਪਾਰਟੀ ਕਾਂਗਰਸ ਜਾਂ ਭਾਰਤੀ ਜਨਤਾ ਪਾਰਟੀ ਦਾ ਬਦਲ ਤਾਂ ਹੋ ਸਕਦੀ ਹੈ, ਪਰ ਖਾਲਸਾਈ ਰਾਜਨੀਤੀ ਦੇ ਚੌਖਟੇ ਵਿੱਚ ਫਿੱਟ ਨਹੀਂ ਬੈਠਦੀ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਚਾਹੀਦਾ ਹੈ ਕਿ ਕਿਸੇ ਹੋਰ ਦੇ ਪ੍ਰਭਾਵ ਨੂੰ ਕਬੂਲ ਕਰਨ ਦੀ ਬਜਾਏ, ਬੁੱਧੀਜੀਵੀ ਵਰਗ ਦੀ ਅਗਵਾਈ ਹੇਠ ਆਪਣੇ ਸਿਆਸੀ ਭਵਿੱਖ ਬਾਰੇ ਫੈਸਲਾ ਕਰਨ ਤੇ ਕਿਸੇ ਯੋਗ ਆਗੂ ਦੀ ਅਗਵਾਈ ਕਬੂਲ ਕਰਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top