Share on Facebook

Main News Page

ਆਸ਼ੂਤੋਸ਼ - ਸਮਾਧੀ ਤੋਂ ਹੱਤਿਆ ਤੱਕ
-: ਗੁਰਚਰਨ ਪੱਖੋਕਲਾਂ
ਫੋਨ: 94177 27245 ਪਿੰਡ: ਪੱਖੋਕਲਾਂ ਜਿਲਾ ਬਰਨਾਲਾ

ਸਮਾਜ ਦੇ ਅਲੰਬਰਦਾਰ ਅਖਵਾਉਂਦੇ ਲੋਕ ਹਮੇਸਾਂ ਦੇਸ ਵਿੱਚ ਕਾਨੂੰਨ ਅਤੇ ਸਰਕਾਰਾਂ ਦੇ ਰਾਜ ਦੀਆਂ ਦੁਹਾਈਆਂ ਪਾਉਂਦੇ ਹਨ ਅਤੇ ਕਾਨੂੰਨ ਅਤੇ ਸਰਕਾਰਾਂ ਸਭ ਲਈ ਇੱਕ ਸਮਾਨ ਹੋਣ ਦਾ ਵੀ ਦਮ ਭਰਦੇ ਹਨ। ਅਸਲੀਅਤ ਸਿਰਫ ਇਹ ਹੈ ਨਹੀਂ ਕਿਉਂਕਿ ਕਾਨੂੰਨ ਤਕੜਿਆਂ ਦੇ ਪੈਰਾਂ ਵਿੱਚ ਹੁੰਦਾਂ ਹੈ ਅਤੇ ਮਾੜਿਆਂ ਦੇ ਸਿਰ ਤੇ ਖੜਾ ਰਹਿੰਦਾ ਹੈ। ਸਰਕਾਰਾਂ ਵੀ ਮਾੜਿਆਂ ਨੂੰ ਲੁੱਟਕੇ ਅਮੀਰਾਂ ਦੀਆਂ ਜੇਬਾਂ ਭਰਦੀਆਂ ਹਨ। ਸਰਕਾਰਾਂ ਦੇ ਮਾਲਕ ਨੇਤਾ ਲੋਕ ਤਾਂ ਏਨੇ ਕਮਜੋਰ ਹਨ ਜੋ ਸਰਕਾਰ ਬਣਾਉਣ ਵਾਲੇ ਵੋਟਾਂ ਦੇ ਮਾਲਕ ਪਖੰਡੀ ਧਾਰਮਿਕ ਲੋਕਾਂ ਦੀ ਗੁਲਾਮੀ ਹੀ ਨਹੀਂ ਤੋੜ ਸਕਦੇ। ਕੁਰਸੀ ਨੂੰ ਹਾਸਲ ਕਰਨ ਲਈ ਪੈਸੇ ਤੇ ਟੇਕ ਰੱਖਣ ਵਾਲੇ ਨੇਤਾ ਲੋਕ ਅਮੀਰਾਂ ਅੱਗੇ ਸਰਕਾਰਾਂ ਦੀ ਤਾਕਤ ਨਿਛਾਵਰ ਕਰ ਦਿੰਦੇ ਹਨ। ਹਿੰਦੋਸਤਾਨ ਦੇ ਰਾਜਨੀਤਕ ਕਹਿਣ ਨੂੰ ਤਾਂ ਭਾਵੇਂ ਸਰਕਾਰ ਦੇ ਮਾਲਕ ਹਨ ਪਰ ਅਸਲ ਵਿੱਚ ਪਰਦੇ ਪਿੱਛੇ ਇਹ ਲੋਕ ਠੱਗ ਕਿਸਮ ਦੇ ਧਾਰਮਿਕ ਲੋਕਾਂ ਅਤੇ ਅਮੀਰਾਂ ਦੇ ਮੋਹਰੇ ਹੀ ਸਾਬਤ ਹੁੰਦੇ ਹਨ।

ਇਸ ਵਰਤਾਰੇ ਨੂੰ ਸਮਝਣ ਲਈ ਪਿੱਛਲੇ ਥੋੜੇ ਸਮੇਂ ਤੇ ਹੀ ਝਾਤ ਮਾਰਿਆਂ ਦਿਖਾਈ ਦੇ ਜਾਂਦਾ ਹੈ ਕਿ ਕਿਸ ਤਰਾਂ ਰਾਜਨੀਤਕ ਲੋਕ ਗੁਲਾਮਾਂ ਵਾਂਗ ਕਾਨੂੰਨ ਨੂੰ ਵੋਟਾਂ ਦੇ ਮਾਲਕ ਲੋਕਾਂ ਅੱਗੇ ਵੇਚ ਧਰਦੇ ਹਨ। ਸਮੁੱਚੇ ਦੇਸ ਵਿੱਚ ਬਹੁਤ ਸਾਰੇ ਚਲਾਕ ਲੋਕਾਂ ਨੇ ਧਰਮ ਦਾ ਚੋਗਾ ਪਹਿਨ ਕੇ ਆਮ ਲੋਕਾਂ ਨੂੰ ਲੱਖਾਂ ਤੋਂ ਕਰੋੜਾਂ ਦੀ ਗਿਣਤੀ ਵਿੱਚ ਆਪਣੇ ਭਰਮ ਜਾਲ ਵਿੱਚ ਫਸਾਇਆ ਹੋਇਆ ਹੈ। ਲੋਕਾਂ ਦੇ ਜੰਗਲ ਵਿੱਚ ਲੁਕਕੇ ਇਸ ਤਰਾਂ ਦੇ ਝੂਠੇ ਪਖੰਡੀ ਲੋਕ ਅੱਯਾਸੀਆਂ ਅਤੇ ਮਾਇਆ ਦੇ ਮੰਦਰ ਖੜੇ ਰਹੇ ਹਨ। ਰਾਜਨੀਤਕ ਲੋਕ ਇੰਹਨਾਂ ਤੋਂ ਵੋਟਾਂ ਦਾ ਪਰਸਾਦ ਲੈਕੇ ਕਾਨੂੰਨ ਦਾ ਗਲ ਘੋਟਣ ਦਾ ਕੰਮ ਕਰਦੇ ਹਨ।

ਵਰਤਮਾਨ ਸਮੇਂ ਵਿੱਚ ਨੂਰ ਮਹਿਲ ਦੇ ਇੱਕ ਧਾਰਮਿਕ ਆਸਰਮ ਦੇ ਕਾਬਜ ਲੋਕ ਸਰਕਾਰਾਂ ਅਤੇ ਕਾਨੂੰਨ ਨੂੰ ਰਾਜਨੀਤਕਾਂ ਦੀ ਚੁੱਪ ਕਾਰਨ ਧੋਖਾ ਦੇ ਰਹੇ ਹਨ। ਇੱਥੋਂ ਦੇ ਸੰਚਾਲਕ ਆਸ਼ੂਤੋਸ਼ ਨੂੰ ਸਮਾਧੀ ਵਿੱਚ ਪਰਚਾਰਿਆ ਜਾ ਰਿਹਾ ਹੈ ਤੇ ਦੂਸਰੇ ਪਾਸੇ ਉਸ ਆਸ਼ੂਤੋਸ਼ ਨਾਂ ਦੇ ਵਿਅਕਤੀ ਨੂੰ ਜੀਰੋ ਡਿਗਰੀ ਤਾਪਮਾਨ ਵਾਲੇ ਕਮਰੇ ਵਿੱਚ ਰੱਖ ਦਿੱਤਾ ਗਿਆ ਹੈ । ਜੀਰੋ ਡਿਗਰੀ ਵਾਲੇ ਕਮਰੇ ਵਿੱਚ ਵਿਅਕਤੀ ਕੁੱਝ ਘੰਟੇ ਹੀ ਜਿਉਂਦਾਂ ਰਹਿ ਸਕਦਾ ਹੈ। ਅਸਲ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਹੀ ਹੋਵੇਗੀ ਇਸ ਤਰਾਂ ਦੇ ਕਮਰੇ ਵਿੱਚ। ਸਮਾਧੀ ਵਿੱਚ ਗਿਆ ਵਿਅਕਤੀ ਦੇ ਸਰੀਰ ਦਾ ਤਾਪਮਾਨ ਕਦੇ ਵੀ 37 ਡਿਗਰੀ ਸੈਟੀਂਗਰੇਡ ਤੋਂ ਘੱਟਦਾ ਨਹੀਂ ਹੁੰਦਾ ਅਤੇ ਨਾ ਹੀ ਸਮਾਧੀ ਵਿੱਚ ਗਿਆ ਵਿਅਕਤੀ ਕਦੇ ਸਾਹ ਲੈਣਾ ਬੰਦ ਕਰਦਾ ਹੈ। ਸਰਕਾਰ ਤੋਂ ਅਤੇ ਕਾਨੂੰਨ ਤੋਂ ਵੱਡੇ ਬਣੇ ਇਸ ਆਸਰਮ ਦੇ ਵਰਤਮਾਨ ਪਰਬੰਧਕ ਜਿਸ ਤਰਾਂ ਮਨਮਰਜੀ ਕਰ ਰਹੇ ਹਨ ਅਤੇ ਰਾਜਨੀਤਕ ਆਗੂ ਲੋਕ ਕੋਈ ਫੈਸਲਾ ਲੈਣ ਤੋਂ ਕੰਨੀ ਕਤਰਾ ਰਹੇ ਹਨ।

ਵਰਤਮਾਨ ਸਮਿਆਂ ਵਿੱਚ ਸਮਾਧੀਆਂ ਦੇ ਨਾਂ 'ਤੇ ਹੱਤਿਆ ਵਰਗੀਆਂ ਕਾਰਵਾਈਆਂ ਦੀ ਜਾਂਚ ਹੋਣੀ ਚਾਹੀਦੀ ਹੈ। ਹਾਈਕੋਰਟ ਦੇ ਹੁਕਮ ਦੇ ਬਾਵਜੂਦ ਆਸ਼ੂਤੋਸ਼ ਨੂੰ ਜਾਂ ਉਸਦੀ ਲਾਸ ਨੂੰ ਪੁਲੀਸ ਦੁਆਰਾ ਅਦਾਲਤ ਵਿੱਚ ਨਾਂ ਪੇਸ ਕਰਨਾਂ ਅਤੇ ਜੇ ਉਸਦੀ ਮੌਤ ਹੋ ਚੁੱਕੀ ਹੈ ਤਦ ਉਸਦੀ ਪੋਸਟਮਾਰਟਮ ਰਿਪੋਰਟ ਜਮਾਂ ਨਾਂ ਕਰਵਾਉਣਾਂ ਕੋਈ ਨਿਆ ਸੰਗਤ ਕਾਰਵਾਈ ਨਹੀਂ। ਸਮਾਧੀ ਜਾਂ ਲਾਸ ਨੂੰ ਫਰੀਜਰ ਵਿੱਚ ਰੱਖਣ ਦੇ ਬਹਾਨੇ ਸੰਭਾਵਤ ਹੱਤਿਆ ਨੂੰ ਲੁਕਾਉਣ ਲਈ ਲਾਸ ਨੂੰ ਖਰਾਬ ਕਰਕੇ ਹੱਤਿਆ ਜਾਂ ਮੌਤ ਦੇ ਅਸਲੀ ਕਾਰਨ ਲੁਕਾਉਣ ਦੇ ਯਤਨ ਅਤਿ ਮੰਦਭਾਗੇ ਹਨ। ਪਰਬੰਧਕਾਂ ਤੇ ਕਿਸੇ ਵਿਅਕਤੀ ਨੂੰ ਫਰੀਜ ਕਰ ਦੇਣਾਂ ਹੱਤਿਆ ਦਾ ਕੇਸ ਹੈ ਕਿਉਂਕਿ ਉਹ ਲੋਕ ਹੀ ਸਮਾਧੀ ਵਿੱਚ ਹੋਣ ਦੇ ਦਾਅਵੇ ਜੋ ਕਰ ਰਹੇ ਹਨ ਸਮਾਧੀ ਦਾ ਭਾਵ ਵਿਅਕਤੀ ਦ ਜਿਉਂਦਾਂ ਹੋਣਾਂ ਹੁੰਦਾਂ ਹੈ। ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਆਗੂ ਲੋਕ ਕਮਜੋਰੀ ਦਿਖਾਕੇ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਤੋਂ ਅਸਮਰਥ ਕਿਉਂ ਹਨ। ਇੱਕ ਲਾਸ ਦਾ ਅੰਤਿਮ ਸੰਸਕਾਰ ਕਰਨ ਦੀ ਥਾਂ ਉਸਦਾ ਸੋਸਣ ਕਰਨ ਵਾਲਿਆਂ ਤੇ ਕਾਰਵਾਈ ਹੋਣੀ ਹੀ ਚਾਹੀਦੀ ਹੈ। ਅੱਗੇ ਤੋਂ ਵੀ ਧਾਰਮਿਕਤਾ ਦੇ ਚੋਗੇ ਵਿੱਚ ਗੈਰਕਾਨੂੰਨੀ ਕਾਰਵਾਈਆਂ ਨੂੰ ਉਤਸਾਹ ਦੇਣ ਦੀ ਕਾਰਵਾਈ ਤੇ ਰੋਕ ਲੱਗਣੀ ਚਾਹੀਦੀ ਹੈ। ਆਸ਼ੂਤੋਸ਼ ਦੀ ਲਾਸ ਦਾ ਪੋਸਟਮਾਰਟਮ ਕਰਵਾਇਆ ਜਾਣਾਂ ਚਾਹੀਦਾ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗਣਾਂ ਚਾਹੀਦਾ ਹੈ। ਇਸ ਆਸਰਮ ਦੇ ਵਰਤਮਾਨ ਪਰਬੰਧਕਾਂ ਤੇ ਲੋਕਾਂ ਅਤੇ ਕਾਨੂੰਨ ਨੂਂ ਗੁੰਮਰਾਹ ਕਰਨ ਦਾ ਕੇਸ ਦਰਜ ਹੋਣਾਂ ਚਾਹੀਦਾ ਹੈ। ਸਮਾਧੀ ਵਾਲੇ ਦਾਅਵੇ ਦੇ ਕਾਰਨ ਹੱਤਿਆ ਦਾ ਕੇਸ ਵੀ ਦਰਜ ਕੀਤਾ ਜਾਣਾਂ ਚਾਹੀਦਾ ਹੈ ਕਿਉਂਕਿ ਸਮਾਧੀ ਵਾਲੇ ਵਿਅਕਤੀ ਨੂੰ ਫਰੀਜ ਕਰਕੇ ਰੱਖਣਾਂ ਮਾਰਨਾਂ ਹੀ ਹੁੰਦਾ ਹੈ।

ਕਾਨੂੰਨ ਦੇ ਰਾਜ ਨੂੰ ਬਣਾਈ ਰੱਖਣ ਲਈ ਸਰਕਾਰਾਂ ਵਿੱਚ ਬੈਠੇ ਰਾਜਨੇਤਾਵਾਂ ਨੂੰ ਸੱਚ ਤੋਂ ਭੱਜਣ ਦੀ ਬਜਾਇ ਸਾਹਮਣਾਂ ਕਰਨਾਂ ਚਾਹੀਦਾ ਹੈ। ਪੁਲੀਸ ਨੂੰ ਇਸ ਤਰਾਂ ਦੇ ਹਰ ਧਾਰਮਿਕਤਾ ਦੀ ਆੜ ਵਿੱਚ ਕੀਤੇ ਜਾਣ ਵਾਲੇ ਗੈਰ ਕਾਨੂੰਨੀ ਕੰਮਾਂ ਦੇ ਖਿਲਾਫ ਪੂਰੀ ਅਜਾਦੀ ਦਿੱਤੀ ਜਾਣੀ ਚਾਹੀਦੀ ਹੈ। ਇਸ ਤਰਾਂ ਦੀਆਂ ਕਈ ਕਾਰਵਾਈਆਂ ਪਹਿਲਾਂ ਵੀ ਅਨੇਕਾਂ ਕਾਰਵਾਈਆਂ ਅਨੇਕਾਂ ਝੂਠੇ ਧਰਮੀ ਆਗੂ ਕਰ ਚੁੱਕੇ ਹਨ ਜਿੰਹਨਾਂ ਵਿੱਚ ਨੇਕਾਂ ਕਤਲ ਵੀ ਸਾਮਲ ਹਨ ਕਿਸੇ ਡੇਰੇਦਾਰ ਦਾ ਖਜਾਨਚੀ ਗੁੰਮ ਹੋ ਜਾਂਦਾਂ ਹੈ ਕਿਸੇ ਦਾ ਸੇਵਾਦਾਰ ਗੁੰਮ ਹੋ ਜਾਂਦਾ ਹੈ ਕਈਆਂ ਦੀਆਂ ਸੇਵਾਦਾਰਨੀਆਂ ਵੀ ਗੁੰਮ ਹੋਈਆਂ ਹਨ। ਸਭਿਅਕ ਸਮਾਜ ਵਿੱਚ ਧਰਮ ਦੀ ਆੜ ਵਿੱਚ ਗੁਨਾਹ ਕਰਨ ਦੀ ਖੁੱਲ ਕਦਾਚਿੱਤ ਨਹੀਂ ਦਿੱਤੀ ਜਾਣੀ ਚਾਹੀਦੀ। ਆਸ਼ੂਤੋਸ਼ ਵਾਲੇ ਕੇਸ ਵਿੱਚ ਸਰਕਾਰਾਂ ਨੂੰ ਨਿਰਪੱਖ ਅਤੇ ਕਾਨੂੰਨੀ ਕਾਰਵਾਈ ਕਰਕੇ ਦੋਸੀਆਂ ਨੂੰ ਗਿ੍ਰਫਤਾਰ ਕਰਨਾਂ ਚਾਹੀਦਾ ਹੈ ਅਤੇ ਇਸ ਨਾਲ ਚਗਾਂ ਸੰਦੇਸ ਵੀ ਜਾਵੇਗਾ। ਗੁਨਾਹ ਕਰਨ ਵਾਲੇ ਅਤੇ ਅੰਧਵਿਸਵਾਸ ਫੈਲਾਉਣ ਵਾਲੇ ਝੂਠੇ ਧਾਰਮਿਕ ਆਗੂ ਵੀ ਕੁੱਝ ਕਾਨੂੰਨ ਦਾ ਡਰ ਮਹਿਸੂਸ ਕਰਨਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top