Share on Facebook

Main News Page

ਜੇ ਨਾਨਕਸ਼ਾਹੀ ਕੈਲੰਡਰ ਗਲਤ ਸੀ, ਤਾਂ ਮੇਰੇ ਸਮੇਤ ਪੁਰੇਵਾਲ, ਸੰਸਥਾਵਾਂ ਅਤੇ ਬਾਦਲ ਨੂੰ ਅਕਾਲ ਤਖਤ 'ਤੇ ਤਲਬ ਕਰਕੇ ਤਨਖਾਹ ਲਾਈ ਜਾਵੇ
-: ਜੋਗਿੰਦਰ ਸਿੰਘ ਵੇਦਾਂਤੀ

ਅੰਮ੍ਰਿਤਸਰ: (13 ਫਰਵਰੀ, ਨਰਿੰਦਰ ਪਾਲ ਸਿੰਘ): ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਹੈ ਕਿ ਜੇਕਰ ਸਿੱਖ ਕੌਮ ਦੀ ਅੱਡਰੀ, ਨਿਆਰੀ ਤੇ ਵਿਲੱਖਣ ਹੋਂਦ ਹਸਤੀ ਦਾ ਪ੍ਰਤੀਕ, ਸੂਰਜੀ ਪ੍ਰਣਾਲੀ ਤੇ ਅਧਾਰਿਤ ਨਾਨਕਸ਼ਾਹੀ ਕੈਲੰਡਰ ਗਲਤ ਸੀ ਤਾਂ ਉਨ (ਵੇਦਾਂਤੀ) ਸਮੇਤ ਇਸਨੂੰ ਤਿਆਰ ਕਰਨ ਵਾਲੇ ਸ੍ਰ. ਪਾਲ ਸਿੰਘ ਪੁਰੇਵਾਲ, ਸਹਿਮਤੀ ਦੇਣ ਵਾਲੀਆਂ ਸਮੂੰਹ ਪੰਥਕ ਸੰਸਥਾਵਾਂ ਦੇ ਮੁਖੀਆਂ, ਲਾਗੂ ਕਰਨ ਵਾਲੇ ਤਤਕਾਲੀਨ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ ਕ੍ਰਿਪਾਲ ਸਿੰਘ ਬਡੂੰਗਰ, ਸਿੰਘ ਸਾਹਿਬਾਨ ਅਤੇ ਮੁਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਤਨਖਾਹ ਲਾਈ ਜਾਵੇ ਅਤੇ ਜੇਕਰ ਅਜੇਹਾ ਸੰਭਵ ਨਹੀਂ ਹੈ, ਤਾਂ ਨਾਨਕਸ਼ਾਹੀ ਕੈਲੰਡਰ ਦਾ ਬੇਲੋੜਾ ਵਿਰੋਧ ਕਰਨ ਵਾਲਿਆਂ ਨੂੰ ਤਲਬ ਕਰ ਲਿਆ ਜਾਵੇ ।

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਦੀ ਤਿਆਰੀ ਤਾਂ 1999 ਤੋਂ ਪਹਿਲਾਂ ਹੀ ਸ਼ੁਰੂ ਹੋ ਚੁਕੀ ਸੀ, ਲੇਕਿਨ ਜਦ ਇਹ ਸ੍ਰੀ ਅਕਾਲ ਤਖਤ ਸਾਹਿਬ ਪਾਸ ਪੰਜ ਸਿੰਘ ਸਾਹਿਬਾਨ ਦੇ ਵਿਚਾਰ ਹਿੱਤ ਆਇਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੈਸੀਅਤ ਵਿੱਚ ਉਨ੍ਹਾਂ ਇਕ ਨਵੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਇਹ ਪੁਛਿਆ ਸੀ ਕਿ ਕੀ ਨਾਨਕਸ਼ਾਹੀ ਕੈਲੰਡਰ ਦੀ ਜਰੂਰਤ ਹੈ । ਗਿਆਨੀ ਵੇਦਾਂਤੀ ਨੇ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਦੀ ਰਿਪੋਰਟ ਆਣ ਬਾਅਦ ਹੀ ਦੁਬਾਰਾ ਸ਼੍ਰੋਮਣੀ ਕਮੇਟੀ ਨੂੰ ਦੀਰਘ ਵਿਚਾਰ ਤੇ ਵੱਖ ਵੱਖ ਸਿੱਖ ਸੰਸਥਾਵਾਂ ਦੀ ਰਾਏ ਲੈਣ ਭੇਜਿਆ ਗਿਆ ਸੀ । ਉਹ ਦਸਦੇ ਹਨ ਕਿ ਸ੍ਰ ਪਾਲ ਸਿੰਘ ਪੁਰੇਵਾਲ ਦੁਆਰਾ ਸੁਰਜੀ ਪ੍ਰਣਾਲੀ ਤੇ ਅਧਾਰਿਤ ਤਿਆਰ ਨਾਨਕਸ਼ਾਹੀ ਕੈਲੰਡਰ ਪ੍ਰਤੀ ਰਾਏ ਲੈਣ ਲਈ ਉਨ੍ਹਾਂ ਨੇ ਖੁੱਦ ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਅਤੇ ਤਖਤ ਪਟਨਾ ਸਾਹਿਬ ਦੇ ਜਥੇਦਾਰ ਸਾਹਿਬ ਨਾਲ ਹਜੂਰ ਸਾਹਿਬ ਵਿਖੇ ਵਿਚਾਰ ਕੀਤੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਨੋਂ ਤਖਤ ਸਾਹਿਬਾਨ ਨੇ ਮੰਗ ਕੀਤੀ ਸੀ ਕਿ ਸਿਰਫ ਤਿੰਨ ਦਿਹਾੜੇ (ਗੁਰਤਾ ਗੱਦੀ ਸ੍ਰੀ ਗੁਰੂ ਗ੍ਰੰਥ ਸਾਹਿਬ ,ਜੋਤੀ ਜੋਤਿ ਦਿਵਸ ਦਸਮ ਪਾਤਸ਼ਾਹ ਅਤੇ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ)ਬਾਰੇ ਉਨ੍ਹਾਂ ਦੀ ਰਾਏ ਅਨੁਸਾਰ ਹੋਰ ਵਿਚਾਰ ਕਰ ਲੈਣ।

ਗਿਆਨੀ ਵੇਦਾਂਤੀ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਤਖਤ ਸਾਹਿਬਾਨ ਦੀ ਸਹਿਮਤੀ ਬਾਅਦ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਤੇ ਜਨਰਲ ਹਾਊਸ ਨੇ ਇਕ ਵਾਰ ਫਿਰ ਨਾਨਕਸ਼ਾਹੀ ਕੈਲੰਡਰ ਨੂੰ ਸਹਿਮਤੀ ਦਿੱਤੀ ,ਇਸਨੂੰ ਤਿਆਰ ਕਰਨ ਵਾਲੇ, ਵਿਚਾਰ ਕਰਨ ਵਾਲਿਆਂ ਤੇ ਪ੍ਰਵਾਨਗੀ ਲਈ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਪੰਜ ਤਖਤ ਸਾਹਿਬਾਨ ਦਾ ਧੰਨਵਾਦਿ ਕੀਤਾ। ਗਿਆਨੀ ਵੇਦਾਂਤੀ ਦਸਦੇ ਹਨ ਕਿ ਕੈਲੰਡਰ ਪਰਤੀ ਸਹਿਮਤੀ ਲੈਣ ਲਈ ਦਮਦਮੀ ਟਕਸਾਲ ਦੇ ਤਤਕਾਲੀਨ ਮੁਖੀ ਬਾਬਾ ਠਾਕੁਰ ਸਿੰਘ ਜੀ ਨੂੰ ਵੀ ਭਰੋਸੇ ਵਿਚ ਲਿਆ ਗਿਆ ਅਤੇ ਕੈਲੰਡਰ ਨਾਲ ਸਬੰਦਤ ਇਕਤਰਤਾਵਾਂ ਵਿਚ ਬਾਬਾ ਜੀ ਵਲੋਂ ਟਕਸਾਲ ਦੇ ਬੁਲਾਰੇ ਭਾਈ ਮੋਹਕਮ ਸਿੰਘ ਪੁਜਦੇ ਰਹੇ । ਉਨ੍ਹਾਂ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਨੂੰ ਸੰਗਤ ਦੇ ਅਰਪਣ ਕਰਨ ਲਈ ਤਖਤ ਸ੍ਰੀ ਦਮਦਮਾ ਸਾਹਿਬ ਦੀ ਚੋਣ ,ਸ਼੍ਰੋਮਣੀ ਕਮੇਟੀ ਦਾ ਫੈਸਲਾ ਸੀ ਅਤੇ ਇਸ ਕੈਲੰਡਰ ਨੂੰ ਰਲੀਜ ਕਰਨ ਮੌਕੇ ਸ੍ਰ ਪਰਕਾਸ਼ ਸਿੰਘ ਬਾਦਲ ਆਪ ਪੁਜੇ ਸਨ, ਵੱਖ ਵੱਖ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਦੇ ਨਾਲ ਨਾਲ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਬਚਨ ਸਿੰਘ ਵੀ ਹਾਜਰ ਸਨ ।

ਗਿਆਨੀ ਵੇਦਾਂਤੀ ਨੇ ਕਿਹਾ ਕਿ ਬਾਰ ਬਾਰ ਨਾਨਕਸ਼ਾਹੀ ਕੈਲੰਡਰ ਵਿਚ ਨੁਕਸ ਕੱਢੀ ਜਾਣਾ ਸੋਭਾ ਨਹੀਂ ਦਿੰਦਾ, ਜੋ ਸੁਝਾਅ ਹੁਣ ਦਿੱਤੇ ਜਾ ਰਹੇ ਹਨ ਇਹ 2010 ਵਿਚ ਵੀ ਦਿੱਤੇ ਜਾ ਸਕਦੇ ਸਨ, ਲੇਕਿਨ ਬਾਰ ਬਾਰ ਸਿੱਖ ਕੌਮ ਦੀ ਨਿਆਰੀ ਹਸਤੀ ਦੇ ਪ੍ਰਤੀਕ ਕੈਲੰਡਰ ਨੂੰ ਤੋਹਮਤਬਾਜੀ ਦਾ ਸ਼ਿਕਾਰ ਨਾ ਬਣਾਇਆ ਜਾਵੇ । ਉਨ੍ਹਾਂ ਸਾਫ ਕਿਹਾ ਕਿ ਸਾਲ 2003 ਵਿਚ ਲਾਗੂ ਕੀਤੇ ਨਾਨਕਸ਼ਾਹੀ ਕੈਲੰਡਰ ਨੂੰ 97 ਫੀਸਦੀ ਸਿੱਖਾਂ ਨੇ ਆਪਣੀ ਸਹਿਮਤੀ ਦਿੱਤੀ ਸੀ, ਲੇਕਿਨ ਜੇਕਰ ਇਸਨੂੰ ਤੋੜਨ ਮਰੋੜਨ ਵਾਲੇ ਅਜੇ ਵੀ ਇਸਨੂੰ ਗਲਤ ਹੀ ਕਹਿ ਰਹੇ ਹਨ ਤਾਂ ਸਮੇਤ ਉਨ੍ਹਾਂ(ਗਿਆਨੀ ਵੇਦਾਂਤੀ) ਦੇ ਸ੍ਰ ਪਾਲ ਸਿੰਘ ਪੁਰੇਵਾਲ, ਸਹਿਮਤੀ ਦੇਣ ਵਾਲੀਆਂ ਸਿੱਖ ਸੰਸਥਾਵਾਂ ਦੇ ਮੁਖੀਆਂ ਦੇ ਨਾਲ ਨਾਲ ਤਤਕਾਲੀਨ ਪੰਜ ਸਿੰਘ ਸਾਹਿਬਾਨ ,ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ, ਅੰਤਰਿੰਗ ਕਮੇਟੀ ਮੈਂਬਰਾਨ ਤੇ ਸ੍ਰ ਪਰਕਾਸ਼ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਤਨਖਾਹ ਲਾਈ ਜਾਵੇ। ਉਨ੍ਹਾਂ ਕਿਹਾ ਜੇਕਰ ਅਜੇਹਾ ਨਹੀਂ ਹੋ ਸਕਦਾ ਤਾਂ ਬਾਰ ਬਾਰ ਨਾਨਕਸ਼ਾਹੀ ਕੈਲੰਡਰ ਨੂੰ ਗਲਤ ਪ੍ਰਚਾਰਣ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਤਨਖਾਹ ਲਾਈ ਜਾਵੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top