Share on Facebook

Main News Page

ਪੱਤਰਕਾਰ ਜਰਨੈਲ ਸਿੰਘ ਪੱਛਮੀ ਦਿੱਲੀ ਤੋਂ ਉਮੀਦਵਾਰ

ਨਵੀਂ ਦਿੱਲੀ, 16 ਫਰਵਰੀ - ਸਾਲ 2009 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਿੱਤ ਮੰਤਰੀ ਪੀ ਚਿਦੰਬਰਮ ਵੱਲ ਜੁੱਤੀ ਵਗਾਹ ਕੇ ਮਾਰਨ ਵਾਲੇ ਪੱਤਰਕਾਰ ਜਰਨੈਲ ਸਿੰਘ ਨੂੰ ਆਮ ਆਦਮੀ ਪਾਰਟੀ ਨੇ ਪੱਛਮੀ ਦਿੱਲੀ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਉਸ ਨੇ ਪੱਛਮੀ ਦਿੱਲੀ ਤੋਂ ਚੋਣ ਲੜਨ ਲਈ ਪਾਰਟੀ ਟਿਕਟ ਲਈ ਅਰਜ਼ੀ ਦਿੱਤੀ ਸੀ ਅਤੇ ਪਾਰਟੀ ਨੇ ਉਸ ਦੀ ਚੋਣ ਕਰ ਲਈ ਜਾਣ ਬਾਰੇ ਜਾਣਕਾਰੀ ਦਿੱਤੀ ਹੈ।

ਵਰਣਨਯੋਗ ਹੈ ਕਿ ਅਪ੍ਰੈਲ 2009 ‘ਚ ਜਰਨੈਲ ਸਿੰਘ ਪੱਤਰਕਾਰ ਸੀ ਅਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ‘ਤੇ ਕੀਤੀਆਂ ਗਈਆਂ ਟਿੱਪਣੀਆਂ ‘ਤੇ ਆਪਣਾ ਗੁੱਸਾ ਜਾਹਰ ਕਰਦਿਆਂ ਤਤਕਾਲੀ ਗ੍ਰਹਿ ਮੰਤਰੀ ਪੀ. ਚਿਦੰਬਰਮ ਵੱਲ ਆਪਣੀ ਜੁੱਤੀ ਵਗਾਹ ਮਾਰੀ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top