Share on Facebook

Main News Page

ਅਕਾਲੀ ਦਲ ਲਈ ਪ੍ਰੇਸ਼ਾਨੀ ਬਣ ਸਕਦੀ ਹੈ ਜਰਨੈਲ ਸਿੰਘ ਦੀ ਪੱਛਮੀ ਦਿੱਲੀ ਤੋਂ ਉਮੀਦਵਾਰੀ

ਨਵੀਂ ਦਿੱਲੀ, 17 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਪੱਛਮੀ ਦਿੱਲੀ ਚੋਣ ਹਲਕੇ ਤੋਂ ਪੱਤਰਕਾਰ ਅਤੇ ਮਨੁੱਖੀ ਅਧਿਕਾਰ ਕਾਰਕੁਨ ਜਰਨੈਲ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਦੇ ਆਗੂਆਂ ਸਾਹਮਣੇ ਨੀਤੀਗਤ ਚੁਣੌਤੀ ਖੜ੍ਹੀ ਹੋ ਗਈ ਹੈ। ਜਰਨੈਲ ਸਿੰਘ ਨੂੰ 1984 ਦੰਗਾ-ਪੀੜਤਾਂ ਨਾਲ ਹੋ ਰਹੀ ਨਾ-ਇਨਸਾਫ਼ੀ ਖ਼ਿਲਾਫ਼ ਆਪਣੇ ਕਰੀਅਰ ਦੀ ਕੁਰਬਾਨੀ ਦੇਣ ਲਈ ਜਾਣਿਆ ਜਾਂਦਾ ਹੈ। ਕੇਂਦਰੀ ਗ੍ਰਹਿ ਮੰਤਰੀ ਪੀ. ਚਿਦੰਬਰਮ ’ਤੇ ਜੁੱਤੀ ਸੁੱਟਣ ਦੀ ਘਟਨਾ ਮਗਰੋਂ ਵੀ ਜਰਨੈਲ ਸਿੰਘ 1984 ਦੰਗਾ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਕਈ ਵਾਰ ਧਰਨੇ, ਮਾਰਚ ਅਤੇ ਹੜਤਾਲਾਂ ਆਦਿ ਕਰਦੇ ਰਹੇ ਹਨ।

ਪਿਛਲੇ ਸਾਲ ਅਪ੍ਰੈਲ ਵਿੱਚ 1984 ਦੰਗਿਆਂ ਦੇ ਮਾਮਲੇ ਵਿੱਚ 5 ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਵਾਲੇ ਮਾਮਲੇ ਵਿੱਚ ਵੀ ਜਰਨੈਲ ਸਿੰਘ ਅਤੇ ਸਾਥੀਆਂ ਨੇ ਗਵਾਹਾਂ ਦੀ ਮਦਦ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਬਾਦਲ ਨਾਲ ਸਬੰਧਿਤ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਇਸੇ ਚੋਣ ਖੇਤਰ ਤੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਕਾਲੀ-ਭਾਜਪਾ ਗਠਜੋੜ ਦੇ ਅਧਿਕਾਰਤ ਉਮੀਦਵਾਰ ਵਜੋਂ ਚੋਣ ਲੜਵਾਉਣਾ ਚਾਹੁੰਦੇ ਹਨ। ਕੁਝ ਹੋਰ ਮੈਂਬਰ ਕਮੇਟੀ ਦੇ ਜਨਰਲ ਸਕੱਤਰ ਅਤੇ ਰਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲੀ-ਭਾਜਪਾ ਉਮੀਦਵਾਰ ਵਜੋਂ ਚੋਣ ਲੜਨਾ ਦੇਖਣਾ ਚਾਹੁੰਦੇ ਹਨ। ਅਕਾਲੀ ਦਲ ਬਾਦਲ ਦੀ ਕੌਮੀ ਹਾਈ ਕਮਾਂਡ ਵੱਲੋਂ ਇਸ ਚੋਣ ਖੇਤਰ ਤੋਂ ਆਪਣਾ ਉਮੀਦਵਾਰ ਖੜ੍ਹਾ ਕਰਨ ਬਾਰੇ ਭਾਜਪਾ ਕੋਲ ਮੰਗ ਕੀਤੇ ਜਾਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਭਾਜਪਾ ਦੀ ਸਹਿਮਤੀ ਮਿਲਣ ਦੇ ਬਾਅਦ ਵੀ ਇਸ ਖੇਤਰ ਤੋਂ ਕਿਸ ਅਕਾਲੀ ਆਗੂ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ, ਇਹ ਸਭ ਸਪਸ਼ਟ ਹੋਣ ਵਿੱਚ ਹਾਲੇ ਕੁਝ ਦਿਨ ਹੋਰ ਲੱਗਣਗੇ।

ਅਕਾਲੀ ਦਲ ਬਾਦਲ ਸਾਹਮਣੇ ਇਹ ਵੱਡਾ ਸਵਾਲ ਰਹੇਗਾ ਕਿ ਜੇਕਰ ਉਹ 1984 ਦੰਗਾਂ ਪੀੜਤਾਂ ਦੇ ਮਦਦਗਾਰ ਉਮੀਦਵਾਰ ਦੇ ਵਿਰੋਧ ਵਿੱਚ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਦਾ ਹੈ ਜਾਂ ਉਸੇ ਉਮੀਦਵਾਰ ਖ਼ਿਲਾਫ਼ ਖੜੇ ਹੋਣ ਵਾਲੇ ਭਾਜਪਾ ਉਮੀਦਵਾਰ ਦਾ ਸਮਰਥਨ ਕਰਦਾ ਹੈ ਤਾਂ ਭਵਿੱਖ ਵਿੱਚ ਪਾਰਟੀ ਖੁਦ ਨੂੰ 1984 ਪੀੜਤਾਂ ਦਾ ਹਮਦਰਦ ਕਿਵੇਂ ਸਾਬਤ ਕਰ ਪਾਏਗੀ। ਇਹ ਜਾਨਣਾ ਵੀ ਦਿਲਚਸਪ ਰਹੇਗਾ ਕਿ ਪਿਛਲੇ ਦਿਨਾਂ ਵਿੱਚ 1984 ਮੁੱਦੇ ’ਤੇ ਜਰਨੈਲ ਸਿੰਘ ਨਾਲ ਮਿਲ ਕੇ ਵਿਰੋਧ ਪ੍ਰਦਰਸ਼ਨ ਕਰਦਾ ਰਿਹਾ ਅਕਾਲੀ ਦਲ, ਚੋਣਾਂ ਦੌਰਾਨ ਉਨ੍ਹਾਂ ਨੂੰ ਮਾੜਾ ਉਮੀਦਵਾਰ ਦਰਸਾਉਣ ਲਈ ਕੀ-ਕੀ ਦਲੀਲਾਂ ਪੇਸ਼ ਕਰੇਗਾ। ਦੂਜੇ ਪਾਸੇ, ਕੁਝ ਦੰਗਾ ਪੀੜਤਾਂ ਦਾ ਵਿਚਾਰ ਹੈ ਕਿ ਜੇਕਰ ਅਕਾਲੀ ਦਲ ਬਾਦਲ ਅਤੇ ਭਾਜਪਾ ਵਾਕਈ 1984 ਦੇ ਦੰਗਾ ਪੀੜਤਾਂ ਪ੍ਰਤੀ ਹਮਦਰਦੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਪੱਛਮੀ ਦਿੱਲੀ ਤੋਂ ਆਪਣਾ ਕੋਈ ਉਮੀਦਵਾਰ ਖੜ੍ਹਾ ਨਾ ਕਰਕੇ ਇਸ ਚੋਣ ਖੇਤਰ ਵਿੱਚ ਜਰਨੈਲ ਸਿੰਘ ਦਾ ਸਮਰਥਨ ਕਰਨਾ ਚਾਹੀਦਾ ਹੈ। ਅਜਿਹੇ ਵਿੱਚ ਅਕਾਲੀ ਆਗੂ ਇਸ ਮਸਲੇ ਪ੍ਰਤੀ ਕੀ ਨੀਤੀ ਅਪਣਾਉਂਦੇ ਹਨ, ਇਹ ਤਾਂ ਆਉਣ ਵਾਲੇ ਦਿਨਾਂ ਵਿਚ ਹੀ ਸਪਸ਼ਟ ਹੋਵੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top