Share on Facebook

Main News Page

ਸ਼੍ਰੀ ਅਕਾਲ ਤਖਤ ਦੀ ਮਾਨ ਮਰਿਆਦਾ ਨੂੰ ਨਿਭਾਉਣ ਵਿੱਚ ਗਿਆਨੀ ਗੁਰਬਚਨ ਸਿੰਘ ਅਸਮਰਥ ਹਨ, ਉਹ ਤੁਰੰਤ ਅਸਤੀਫਾ ਦੇਣ
-: ਬੰਦੀ ਸਿੰਘ

ਪ੍ਰੈਸ ਨੋਟ ਮਿਤੀ 18/02/2014
ਚੰਡੀਗੜ੍ਹ (ਸ਼੍ਰੋਮਣੀ ਗੁਰਮਤਿ ਚੇਤਨਾ)

- ਸਾਰੀਆਂ ਪੰਥਕ ਧਿਰਾਂ 20 ਫਰਵਰੀ ਨੂੰ ਗੁ: ਸ਼੍ਰੀ ਫਤਿਹਗੜ੍ਹ ਸਾਹਿਬ ਪੁੱਜਣ

ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਬੰਦ ਭਾਈ ਲਖਵਿੰਦਰ ਸਿੰਘ ਨਾਰੰਗਵਾਲ, ਭਾਈ ਗੁਰਮੀਤ ਸਿੰਘ ਤੇ ਭਾਈ ਸਮਸ਼ੇਰ ਸਿੰਘ ਦੀ ਮੁਲਾਕਾਤ ਕਰਕੇ ਵਾਪਸ ਪਰਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਭੈਣ ਸੁਖਵਿੰਦਰ ਕੌਰ ਨਾਰੰਗਵਾਲ, ਬਲਜਿੰਦਰ ਕੌਰ, ਮਾਤਾ ਸੁਰਜੀਤ ਕੌਰ ਅਤੇ ਸ. ਜੰਗ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਨੇ ਸਾਰੀਆਂ ਪੰਥਕ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਭਲਕੇ 20 ਫਰਵਰੀ ਦਿਨ ਵੀਰਵਾਰ ਸਵੇਰੇ 10:00 ਵਜੇ ਇਤਿਹਾਸਕ ਸਥਾਨ ਗੁਰੂਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚ ਕੇ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਨਵੇਂ ਸਿਰੇਂ ਤੋਂ ਕੋਈ ਸਾਂਝਾ ਪ੍ਰੋਗਰਾਮ ਉਲੀਕਣ ਅਤੇ ਸ਼੍ਰੀ ਅਕਾਲ ਤਖਤ ਤੇ ਬੈਠੇ ਗਿਆਨੀ ਗੁਰਬਚਨ ਸਿੰਘ, ਪੰਜਾਬ ਸਰਕਾਰ, ਅਤੇ ਭਾਈ ਗੁਰਬਖਸ਼ ਸਿੰਘ ਤੋਂ ਜਵਾਬ ਮੰਗਿਆ ਜਾਵੇ ਕਿ ਉਨ੍ਹਾਂ ਨੇ ਆਪਣੇ ਕੀਤੇ ਵਾਅਦੇ ਅਤੇ ਅਰਦਾਸ ਨੂੰ ਕਿਵੇਂ ਸਿਰੇ ਲਾਉਣਾ ਹੈ।

ਬੰਦੀ ਸਿੰਘਾਂ ਨੇ ਜੱਥੇਦਾਰ ਸ਼੍ਰੀ ਅਕਾਲ ਤਖਤ ਨੂੰ ਕਿਹਾ ਕਿ ਉਹ ਕੌਮ ਨੂੰ ਜਵਾਬ ਦੇਣ ਕਿ ਭਾਈ ਗੁਰਬਖਸ਼ ਸਿੰਘ ਦੀ ਅਰਦਾਸ ਤੁੜਵਾਉਣ ਵਿੱਚ ਉਨ੍ਹਾਂ ਦੀ ਕੀ ਮਜ਼ਬੂਰੀ ਸੀ। ਉਨਾਂ ਨੇ ਇਹ ਵੀ ਕਿਹਾ ਕਿ ਜੇ ਸ਼੍ਰੀ ਅਕਾਲ ਤਖਤ ਦੀ ਮਾਨ ਮਰਿਆਦਾ ਨੂੰ ਨਿਭਾਉਣ ਵਿੱਚ ਗਿਆਨੀ ਗੁਰਬਚਨ ਸਿੰਘ ਅਸਮਰਥ ਹਨ, ਤਾਂ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਮੋਰਚੇ ਲਈ ਚਲੱਣ ਵਾਲੇ ਸੰਘਰਸ਼ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਇਖਲਾਕੀ ਫਰਜ਼ ਬਣਦਾ ਹੈ ਕਿ ਉਹ ਪੰਜਾਬ ਸਰਕਾਰ ਪਾਸੋਂ ਸਜਾ ਕੱਟ ਚੁੱਕੇ ਸਿੰਘਾਂ ਦੀ ਪੱਕੀ ਰਿਹਾਈ ਕਰਵਾਉਣ।

ਜੇਲ੍ਹ ਵਿੱਚ ਬੈਠੇ ਬੰਦੀ ਸਿੰਘਾਂ ਨੇ ਸਨਸਨੀ ਖੋਜ ਖੁਲਾਸਾ ਕੀਤਾ ਕਿ ਅਸੀਂ ਤਾਂ ਪੈਰੋਲ 'ਤੇ ਆਉਣ ਨੂੰ ਬਿਲਕੁੱਲ ਤਿਆਰ ਨਹੀਂ ਸੀ, ਪਰ ਸਾਨੂੰ ਮਜ਼ਬੂਰ ਕੀਤਾ ਗਿਆ ਸੀ ਕਿ ਗੁਰਬਖਸ਼ ਸਿੰਘ ਦੀ ਜਿੰਦਗੀ ਬਚਾਈ ਜਾਵੇ।

ਸਮੂੰਹ ਬੰਦੀ ਸਿੰਘਾਂ ਨੇ ਸਾਰੀਆਂ ਪੰਥਕ ਧਿਰਾਂ ਨਿਹੰਗ ਸਿੰਘ ਜੱਥੇਬੰਦੀਆਂ ਸਿੱਖ ਵਿਦਵਾਨਾਂ, ਫੈਡਰੈਸ਼ਨ ਆਗੁਆਂ, ਟਕਸਾਲਾਂ, ਮਿਸ਼ਨਰੀ ਕਾਲਜਾਂ, ਮਨੁੱਖੀ ਅਧਿਕਾਰ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਸ਼੍ਰੀ ਫਤਿਹਗੜ੍ਹ ਸਾਹਿਬ ਹੋਣ ਵਾਲੀ ਪੰਥਕ ਧਿਰਾਂ ਦੀ ਮੀਟਿੰਗ ਵਿੱਚ ਸਾਮਲ ਹੋਣ ਅਤੇ ਗੈਰ ਪੰਥਕਾਂ ਉਪਰ ਆਪਣੀ ਬਾਜ਼ ਅੱਖ ਰੱਖਣ, ਬੰਦੀ ਸਿੰਘਾਂ ਭਾਈ ਲਖਵਿੰਦਰ ਸਿੰਘ ਨਾਰੰਗਵਾਲ, ਭਾਈ ਗੁਰਮੀਤ ਸਿੰਘ ਤੇ ਭਾਈ ਸਮਸ਼ੇਰ ਸਿੰਘ ਨੇ ਅਰਦਾਸ ਦੀ ਬੇਅਦਬੀ ਕਰਨ ਵਾਲੇ ਭਾਈ ਗੁਰਬਖਸ਼ ਸਿੰਘ ਤੇ ਅਰਦਾਸ ਤੁੜਵਾਉਣ ਵਾਲਿਆਂ ਨੂੰ ਸਿੱਖ ਸੰਗਤਾ ਦੇ ਕਟਿਹਰੇ ਵਿੱਚ ਖੜਿਆ ਕੀਤੇ ਜਾਣ ਦੀ ਮੰਗ ਕੀਤੀ।

ਬੰਦੀ ਸਿੰਘਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਰਾਹੀਂ ਇਹ ਵੀ ਕਿਹਾ ਕਿ ਤਿਹਾੜ ਜੇਲ੍ਹ ਦਿੱਲੀ ਵਿੱਚ ਅਤੇ ਬਾਹਰ ਬੈਠੇ ਸੰਘਰਸ਼ਸੀਲ ਕਿਸੇ ਇੱਕ ਦੇ ਹੱਕ ਵਿੱਚ ਕੋਈ ਬਿਆਨ ਜਾਰੀ ਨਾ ਕਰਨ, ਜਿਸ ਨਾਲ ਕੌਮੀ ਸੰਘਰਸ਼ ਕਿਸੇ ਇੱਕ ਬੰਦੇ ਦੀ ਜੇਬ ਵਿੱਚ ਪੈਂਦਾ ਹੋਵੇ ਕਿਉਂਕਿ ਇਹ ਸੰਘਰਸ਼ ਸਮੁਚੀ ਕੌਮ ਦਾ ਹੈ।

ਉਨ੍ਹਾਂ ਨੇ ਦਿੱਲੀ ਦੀ ਤਿਹਾੜ ਜੇਲ੍ਹ ਸਮੇਤ ਹੋਰ ਜੇਲ੍ਹਾਂ ਵਿੱਚ ਸਿੱਖ ਬੰਦੀਆਂ ਨਾਲ ਕੀਤਾ ਜਾ ਰਿਹਾ ਵਿਤਕਰਾ ਤੁਰੰਤ ਬੰਦ ਕੀਤੇ ਜਾਣ ਦੀ ਮੰਗ ਵੀ ਕੀਤੀ ਅਤੇ ੳਨ੍ਹਾਂ ਦੀ ਸੇਹਤਯਾਬੀ, ਚੜ੍ਹਦੀ ਕਲਾ ਦੀ ਕਾਮਾਨਾ ਕੀਤੀ।

ਜਾਰੀ ਕਰਤਾ
ਮੀਡੀਆ ਇੰਚਾਰਜ
ਪਵਨਪ੍ਰੀਤ ਸਿੰਘ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top