Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਦੀ ਆਤਮ ਕਥਾ ‘ਬੋਲਹਿ ਸਾਚੁ’ ਪ੍ਰਕਾਸ਼ਿਤ

ਨਿੱਜੀ ਪੱਤਰ ਪ੍ਰੇਰਕ, ਨਵੀਂ ਦਿੱਲੀ, 8 ਮਾਰਚ
ਅਕਾਲ ਤਖ਼ਤ ਦੇ ਸਾਬਕਾ ਸੇਵਾਦਾਰ ਪ੍ਰੋ: ਦਰਸ਼ਨ ਸਿੰਘ ਖਾਲਸਾ ਨੇ ਆਪਣੀ ਆਤਮ-ਕਥਾ ‘ਬੋਲਹਿ ਸਾਚੁ’ ਜਾਰੀ ਕੀਤੀ ਹੈ। ਸਿੱਖ ਫਾਊਂਡੇਸ਼ਨ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਦਾ ਮੁਖਬੰਧ ਸਾਬਕਾ ਨੈਸ਼ਨਲ ਪ੍ਰੋਫ਼ੈਸਰ ਆਫ਼ ਸਿੱਖਇਜ਼ਮ ਗੁਰਤੇਜ ਸਿੰਘ ਨੇ ਲਿਖਿਆ ਹੈ।

ਪ੍ਰੋ: ਦਰਸ਼ਨ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਅਤੇ ਗੁਰਮਤਿ ਪ੍ਰਚਾਰਕ ਵਜੋਂ ਸੇਵਾ ਨਿਭਾਉਂਦਿਆਂ ਜਿੱਥੇ ਉਨ੍ਹਾਂ ਨੂੰ ਸਿੱਖ ਸਮਾਜ ਦੇ ਧਾਰਮਿਕ ਅਤੇ ਸਮਾਜਿਕ ਮਸਲਿਆਂ ਨਾਲ ਰੁਬਰੂ ਹੋਣ ਦਾ ਮੌਕਾ ਮਿਲਿਆ, ਉਥੇ ਹੀ ਪੰਜਾਬ ਅਤੇ ਕੇਂਦਰ ਦੇ ਸਿਆਸਤਦਾਨਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਰਤੇ ਜਾਂਦੇ ਪੈਂਤੜਿਆਂ ਦਾ ਤਜ਼ਰਬਾ ਵੀ ਹੋਇਆ ਹੈ।

ਇਸ ਲਈ ਉਹ ਆਪਣੀ ਆਤਮ-ਕਥਾ ਰਾਹੀਂ ਆਮ ਲੋਕਾਂ ਨੂੰ ਪੰਜਾਬ ਅਤੇ ਸਿੱਖ ਸਮਾਜ ਨਾਲ ਸਬੰਧਿਤ ਘਟਨਾਵਾਂ ਦੀ ਸੱਚਾਈ ਬਾਰੇ ਜਾਣਕਾਰੀ ਦੇਣ ਦੀ ਲੋੜ ਮਹਿਸੂਸ ਕਰ ਰਹੇ ਸਨ।

ਉਨ੍ਹਾਂ ਆਪ ਆਪਣੇ ਲੈਪਟਾਪ ਵਿੱਚ ਆਪਣੀ ਜੀਵਨੀ ਦੀਆਂ ਘਟਨਾਵਾਂ ਨੂੰ ਟਾਈਪ ਕਰਨਾ ਸ਼ੁਰੂ ਕਰ ਦਿੱਤਾ ਸੀ, ਪਰ ਅਮਰੀਕਾ ਵਿੱਚ ਉਨ੍ਹਾਂ ਦਾ ਲੈਪਟਾਪ ਚੋਰੀ ਹੋ ਗਿਆ ਸੀ। ਉਹ ਕਾਫੀ ਚਿਰ ਸਵੈ-ਜੀਵਨੀ ਲਿਖਣ ਦੇ ਔਖੇ ਕਾਰਜ ਤੋਂ ਪਿੱਛੇ ਹਟੇ ਰਹੇ ਸਨ, ਪਰ ਬੁੱਧੀਜੀਵੀਆਂ ਵੱਲੋਂ ਕਹਿਣ ’ਤੇ ਉਨ੍ਹਾਂ ਨੇ ਸੰਖੇਪ ਰੂਪ ਵਿੱਚ ਆਪਣੀ ਆਤਮ-ਕਥਾ ਪਾਠਕਾਂ ਸਾਹਮਣੇ ਪੇਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੁਸਤਕ ਵਿੱਚ ਉਨ੍ਹਾਂ ਨੇ ਆਪਰੇਸ਼ਨ ਬਲੂ ਸਟਾਰ, ਪੰਜਾਬ ਦੇ ਹਿੰਸਕ ਦਹਾਕੇ ਦੌਰਾਨ ਪੰਜਾਬ ਦੇ ਆਗੂਆਂ ਦੀ ਭੂਮਿਕਾ, ਸਿੱਖਾਂ ਦੇ ਧਾਰਮਿਕ ਮਸਲਿਆਂ ਅਤੇ ਆਪਣੇ ਨਾਲ ਸਬੰਧਤ ਵਿਵਾਦਾਂ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਪੁਸਤਕ ਜਾਰੀ ਕਰਨ ਸਮੇਂ ਧਾਰਮਿਕ ਜਥੇਬੰਦੀ ਗੁਰੂ ਗ੍ਰੰਥ ਦਾ ਖ਼ਾਲਸਾ ਪੰਥ ਦੇ ਅਹੁਦੇਦਾਰ ਜਸਪਾਲ ਸਿੰਘ, ਇੰਦਰਪਾਲ ਸਿੰਘ, ਤੇਜਪਾਲ ਸਿੰਘ, ਬਲਜੀਤ ਸਿੰਘ ਆਦਿ ਮੌਜੂਦ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top