ਗੁਰਮਤਿ ਵਿੱਚ ਕਿਸੇ ਦਿਨ ਦੀ ਕੋਈ ਖਾਸ ਮਹੱਤਤਾ ਨਹੀਂ, ਪਰ ਸਿੱਖਾਂ
ਦੀ ਵਖਰੀ ਹੋਂਦ ਦਾ ਇਕ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸਾਲ 1 ਚੇਤ ਸੰਮਤ 545 ਨੂੰ
ਗੁਰੂ ਗ੍ਰੰਥ ਸਾਹਿਬ ਅਕੈਡਮੀ ਬਰੈਂਪਟਨ, ਕੈਨੇਡਾ ਵਿਖੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ
ਨੇ ਗੁਰੂ ਅਰਜਨ ਸਾਹਿਬ ਵਲੋਂ ਉਚਾਰਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਪੰਨਾ ਨੰ 107
'ਤੇ ਸੁਸ਼ੋਭਿਤ ਸ਼ਬਦ
ਮਾਝ ਮਹਲਾ ੫ ॥ ਰੈਣਿ ਸੁਹਾਵੜੀ
ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥ ਘੜੀ ਮੂਰਤ ਸਿਮਰਤ ਪਲ
ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥੧॥ ਸਿਮਰਤ ਨਾਮੁ ਦੋਖ ਸਭਿ ਲਾਥੇ ॥ ਅੰਤਰਿ ਬਾਹਰਿ
ਹਰਿ ਪ੍ਰਭੁ ਸਾਥੇ ॥ ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥੨॥
ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ
ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਜਾਚਿਕੁ
ਜਾਚੈ ਸਾਧ ਰਵਾਲਾ ॥ ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ
॥੪॥੩੮॥੪੫॥
ਦਾ ਗਾਇਨ ਅਤੇ ਇਸ ਸਬੰਧੀ ਗੁਰਮਤਿ ਵੀਚਾਰਾਂ ਕੀਤੀਆਂ।
ਇਸ ਸਮਾਗਮ 'ਚ ਭਾਈ ਲਖਬੀਰ ਸਿੰਘ
ਨੇ ਗੁਰੂ ਨਾਨਕ ਸਾਹਿਬ ਵਲੋਂ ਰਚਿਤ ਬਾਰਹਮਾਹ ਵਿੱਚੋਂ
ਚੇਤੁ ਬਸੰਤੁ ਭਲਾ ਭਵਰ
ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ
ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ
ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ
ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥
{ਪੰਨਾ
1108}
ਚੇਤ ਮਹੀਨੇ ਰਾਹੀਂ ਗੁਰੂ ਸਾਹਿਬ ਲੋਕਾਈ ਨੂੰ ਕੀ ਸੰਦੇਸ਼ ਦੇ ਰਹੇ
ਹਨ, ਬਾਰੇ ਗੁਰਮਤਿ ਵੀਚਾਰ ਕੀਤੀ। ਸਮਾਗਮ ਦੀ ਵੀਡੀਓ ਛੇਤੀ ਹੀ
ਅਪਲੋਡ ਕੀਤੀ ਜਾਵੇਗੀ।