Share on Facebook

Main News Page

ਦਿਮਾਗੀ ਤਵਾਜਨ ਖੋਹ ਚੁਕੇ ਇਕਬਾਲ ਸਿੰਘ ਵਲੋਂ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰਾਨ ਤਨਖਾਹੀਆ ਕਰਾਰ

* ਦਿਮਾਗੀ ਤਵਾਜਨ ਖੋਹ ਚੁਕੇ ਹਨ ਗਿਆਨੀ ਇਕਬਾਲ ਸਿੰਘ :ਪ੍ਰਬੰਧਕੀ ਕਮੇਟੀ

ਅੰਮ੍ਰਿਤਸਰ: (15 ਮਾਰਚ, ਨਰਿੰਦਰ ਪਾਲ ਸਿੰਘ): ਤਖਤ ਸ੍ਰੀ ਪਟਨਾ ਸਾਹਿਬ ਦੇ ਮੁੱਅਤਲ ਜਥੇਦਾਰ ਗਿਆਨੀ ਇਕਬਾਲ ਸਿੰਘ ਤੇ ਤਖਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦਰਮਿਆਨ ਚਲਦੇ ਵਿਵਾਦ ਨੂੰ ਨਵਾਂ ਮੋੜ ਦਿਦਿੰਆਂ, ਤਖਤ ਸ੍ਰੀ ਪਟਨਾ ਸਾਹਿਬ ਦੇ ਮੁਅਤਲਸ਼ੁਦਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰਾਨ ਸ੍ਰ. ਮਹਾਰਾਜ ਸਿੰਘ, ਚਰਨਜੀਤ ਸਿੰਘ, ਧਰਮ ਪ੍ਰਚਾਰ ਦੇ ਚੇਅਰਮੈਨ ਸ੍ਰ. ਭੁਪਿੰਦਰ ਸਿੰਘ ਸਾਧੂ, ਹਰਵਿੰਦਰ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸੀਨੀਅਰ ਮੀਤ ਪ੍ਰਧਾਨ ਸ੍ਰ. ਭਜਨ ਸਿੰਘ ਵਾਲੀਆ ਨੂੰ ਤਨਖਾਹੀਆ ਕਰਾਰ ਦੇ ਦਿੱਤਾ।

ਟੈਲੀਫੂਨ 'ਤੇ ਗਲਬਾਤ ਕਰਦਿਆਂ ਸ੍ਰ. ਭੁਪਿੰਦਰ ਸਿੰਘ ਸਾਧੂ ਨੇ ਦੱਸਿਆ ਕਿ ਗਿਆਨੀ ਇਕਬਾਲ ਸਿੰਘ ਨੇ ਇਹ ਕਾਰਵਾਈ ਉਸ ਵੇਲੇ ਅੰਜ਼ਾਮ ਦਿੱਤੀ ਹੈ, ਜਦੋਂ ਗਿਆਨੀ ਇਕਬਾਲ ਸਿੰਘ ਦੁਆਰਾ 7 ਜਨਵਰੀ ਨੂੰ ਪ੍ਰਬੰਧਕੀ ਕਮੇਟੀ ਖਿਲਾਫ ਪੁਲਿਸ ਪਾਸ ਦਿੱਤੀ ਸ਼ਿਕਾਇਤ ਦੇ ਮਾਮਲੇ ਵਿਚ ਮਾਨਯੋਗ ਪਟਨਾ ਹਾਈਕੋਰਟ ਨੇ ਪ੍ਰਬੰਧਕੀ ਕਮੇਟੀ ਮੈਂਬਰਾਨ ਦੀ ਜਮਾਨਤ ਅਰਜੀ ਪ੍ਰਵਾਨ ਕਰ ਲਈ ਹੈ।

ਸ੍ਰ. ਸਾਧੂ ਨੇ ਦੱਸਿਆ ਕਿ ਪ੍ਰਬੰਧਕੀ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ ਤੇ ਕਮੇਟੀ ਨੇ 7ਜਨਵਰੀ ਦੀ ਘਟਨਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੋਮਣੀ ਕਮੇਟੀ ਦੁਆਰਾ ਭੇਜੀ ਜਾਂਚ ਕਮੇਟੀ ਨੂੰ ਪੂਰਾ ਸਹਿਯੋਗ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਸ ਵੇਲੇ ਵੀ ਗਿਆਨੀ ਇਕਬਾਲ ਸਿੰਘ ਨੇ ਪਹਿਲਾਂ ਤਾਂ ਜਾਂਚ ਕਮੇਟੀ ਦੁਆਰਾ ਕਰਵਾਏ ਫੈਸਲੇ ਨੂੰ ਮੰਨ ਲਿਆ ਸੀ, ਲੇਕਿਨ ਬਾਅਦ ਵਿਚ ਮੁਕਰ ਗਏ। ਸ੍ਰ. ਸਾਧੂ ਨੇ ਦੱਸਿਆ ਕਿ ਜਦ ਗਿਆਨੀ ਇਕਬਾਲ ਸਿੰਘ ਕੀਤੇ ਵਾਅਦੇ ਤੋਂ ਮੁਕਰ ਗਏ, ਤਾਂ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਵੀ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਿਆਨੀ ਇਕਬਾਲ ਸਿੰਘ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਮੁਅਤਲ ਕਰ ਦਿੱਤਾ ਸੀ। ਸ੍ਰ. ਸਾਧੂ ਨੇ ਕਿਹਾ ਕਿ ਇਕ ਮੁਅਤਲ ਸ਼ੁਦਾ ਹੈੱਡ ਗ੍ਰੰਥੀ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਪ੍ਰਬੰਧਕੀ ਕਮੇਟੀ ਨੂੰ ਤਨਖਾਹੀਆ ਕਰਾਰ ਦੇਵੇ।

ਇਕ ਸਵਾਲ ਦੇ ਜਵਾਬ ਵਿਚ ਸ੍ਰ. ਸਾਧੂ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਦੇ ਭੇਜਿਆਂ ਹੀ ਪ੍ਰਬੰਧਕੀ ਕਮੇਟੀ ਅਦਾਤਲ ਪਾਸ ਗਈ ਹੈ, ਗਿਆਨੀ ਇਕਬਾਲ ਸਿੰਘ ਨੇ ਸਿੱਖ ਪ੍ਰੰਪਰਾਵਾਂ ਵਿਚ ਅਵਿਸ਼ਵਾਸ਼ ਪ੍ਰਗਟ ਕਰਦਿਆਂ। ਪਹਿਲਾਂ ਪੁਲਿਸ ਥਾਣੇ ਦਾ ਸਹਾਰਾ ਲਿਆ ਹੈ ਤੇ ਗਿਆਨੀ ਇਕਬਾਲ ਸਿੰਘ ਨੂੰ ਇਕੋ ਸਮੇਂ ਦੋ ਰਾਹ ਅਖਤਿਆਰ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਪ੍ਰਬੰਧਕੀ ਕਮੇਟੀ ਮੈਂਬਰਾਨ ਨੂੰ ਤਨਖਾਹੀਆ ਕਰਾਰ ਦੇਣ ਦੀ ਕੀਤੀ ਕਾਰਵਾਈ 'ਤੇ ਟਿਪਣੀ ਕਰਦਿਆਂ ਸ੍ਰ. ਸਾਧੂ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਪੂਰੀ ਤਰ੍ਹਾਂ ਦਿਮਾਗੀ ਸੰਤੁਲਨ ਖੋਹ ਚੁਕੇ ਹਨ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ-ਸੰਤ-ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top