Share on Facebook

Main News Page

ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਨੂੰ ਚੁਣੌਤੀ

ਸੰਗਰੂਰ, 29 ਮਾਰਚ 2014: ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਸੱਚੇ ਹਨ ਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਹੁੰ ਖਾ ਕੇ ਦੱਸਣ ਕਿ ਭਗਵੰਤ ਮਾਨ ਵੱਲੋਂ ਕਦੋਂ ਅਤੇ ਕਿਹੜੇ ਵਿਅਕਤੀਆਂ ਰਾਹੀਂ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਪਹੁੰਚ ਕੀਤੀ ਗਈ

ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਮੇਂ-ਸਮੇਂ ਆਪਣੇ ਚਹੇਤਿਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਪਾਸ ਭੇਜ ਕੇ ਅਕਾਲੀ ਦਲ ’ਚ ਸ਼ਾਮਲ ਹੋਣ ਬਦਲੇ ਕਰੋੜਾਂ ਰੁਪਏ ਦੀ ਪੇਸ਼ਕਸ਼ ਅਤੇ ਵੱਡੇ ਰੁਤਬਿਆਂ ਦੇ ਲਾਲਚ ਦਿੱਤੇ ਸਨ ਪਰੰਤੂ ਉਹ ਲੋਕਾਂ ਦੇ ‘ਵਿਸ਼ਵਾਸ ਨੂੰ ਕਿਸੇ ਵੀ ਕੀਮਤ ’ਤੇ ਵੇਚ ਨਹੀਂ ਸਕਦੇ।’ ਸ੍ਰੀ ਮਾਨ ਇਥੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਕੱਲ੍ਹ ਸੁਨਾਮ ਵਿੱਚ ਅਕਾਲੀ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਦੇ ਹੱਕ ਵਿੱਚ ਹੋਈ ਚੋਣ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਸੀ।

ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਇੱਕ ਜ਼ਿੰਮੇਵਾਰ ਅਹੁਦੇ ’ਤੇ ਹੁੰਦਿਆਂ ਅਜਿਹੇ ਗੁੰਮਰਾਹਕੁੰਨ ਬਿਆਨ ਦੇਣੇ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਕਦੇ ਸੋਚਿਆ ਵੀ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੇ ਕਦੇ ਆਪਣੇ ਅਸੂਲਾਂ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਵੱਡੇ ਰੁਤਬਿਆਂ ਅਤੇ ਲਾਲ ਬੱਤੀਆਂ ਵਾਲੀਆਂ ਗੱਡੀਆਂ ਦੇ ਲਾਲਚ ਲਈ ਰਾਜਨੀਤੀ ਵਿੱਚ ਨਹੀਂ ਆਏ, ਸਗੋਂ ਗੰਧਲੇ ਹੋਏ ਰਾਜਨੀਤਕ ਸਿਸਟਮ ਦੀ ਸਫ਼ਾਈ ਲਈ ਸਿਆਸਤ ਵਿੱਚ ਕੁੱਦੇ ਹਨ।


ਟਿੱਪਣੀ: ਹੁਣ ਸੁਖਬੀਰ ਬਾਦਲ ਨੇ ਕਹਿਣਾ ਭਗਵੰਤ ਮਾਨ ਸਾਡੇ ਮੇਚ ਦਾ ਲੀਡਰ ਨਹੀਂ... ਜਿਸ ਤਰ੍ਹਾਂ ਸ. ਫੂਲਕਾ ਨੂੰ ਕਿਹਾ ਸੀ... ਇਸ ਅਫ਼ੀਮਚੀ ਸੁਖਬੀਰ ਦੀ ਗੱਲਾਂ ਦਾ ਗੁੱਸਾ ਨਹੀਂ ਕਰਨਾ ਚਾਹੀਦਾ... ਖਾਦੀ ਪੀਤੀ 'ਚ ਇਸ ਨੂੰ ਆਪ ਨਹੀਂ ਪਤਾ ਚਲਦਾ ਕਿ ਇਹ ਕੀ ਕਹਿ ਜਾਂਦਾ ਹੈ... ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top