Share on Facebook

Main News Page

ਇਹ ਬਾਂਦਰ ਜਿਹਾ ਮੈਂਨੂੰ ਡਰਾਊਗਾ ? – ਕੈਪਟਨ ਨੇ ਮਜੀਠੀਏ ਬਾਰੇ ਕਿਹਾ

ਸ੍ਰੀ ਅਮ੍ਰਿਤਸਰ ਸਾਹਿਬ ਵਿਖੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਗੱਲਾਂ-ਗੱਲਾਂ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਮਜੀਠੀਆ ਨੂੰ ਬਾਂਦਰ ਕਹਿ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਹੀ ਚੋਣਾਂ ਦੌਰਾਨ ਮਾੜਾ ਭਾਸ਼ਾ ਨਾ ਵਰਤਣ ਦੀ ਗੱਲ ਕਹੀ ਸੀ। ਕੈਪਟਨ ਨੇ ਕਿਹਾ ਸੀ ਕਿ ਬਿਕਰਮ ਸਿੰਘ ਮਜੀਠੀਆ ਹੀ ਉਨ੍ਹਾਂ ਬਾਰੇ ਮਾੜੇ ਸ਼ਬਦ ਵਰਤ ਰਹੇ ਹਨ ਅਤੇ ਇਨ੍ਹਾਂ ਚੋਣਾਂ ਵਿਚ ਕਾਂਗਰਸ ਵਲੋਂ ਭਾਸ਼ਾ ਦੀ ਮਰਿਆਦਾ ਦਾ ਧਿਆਨ ਰੱਖਿਆ ਜਾ ਰਿਹਾ ਹੈ, ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਦੀ ਗਰਦਨ ਮਰੋੜਨ ਵਾਲਾ ਬਿਆਨ ਦੇ ਕੇ ਸੁਰਖੀਆਂ ਹਾਸਲ ਕੀਤੀਆਂ ਸਨ। ਕੈਪਟਨ ਅਮਰਿੰਦਰ ਸਿੰਘ ਦੇ ਚੋਣ ਮੈਦਾਨ ‘ਚ ਉਤਰਣ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦਰਮਿਆਨ ਬਿਆਨਬਾਜ਼ੀ ਹੋਰ ਤਿੱਖੀ ਹੋ ਰਹੀ ਹੈ ਅਤੇ ਸ਼ਬਦਾਂ ਦੀ ਇਹ ਜੰਗ ਕਿੱਥੇ ਜਾ ਕੇ ਰੁੱਕੇਗੀ, ਇਸ ਬਾਰੇ ਕੁਝ ਵੀ ਕਹਿਣਾ ਮੁਸ਼ਕਲ ਜਾਪ ਰਿਹਾ ਹੈ।

 

ਪੰਜਾਬ ‘ਚ ਹਰ ਕੋਈ ਵਿਕਿਆ ਹੋਇਆ ਹੈ ਬਾਦਲ ਦੇ ਹੱਥੀਂ, ਜੇ ਇਹ ਕਤਲ ਵੀ ਕਰ ਦੇਣ ਤਾਂ ਵੀ, ਕਲੀਨ ਚਿੱਟ ਮਿਲੇਗੀ...

 

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top