Share on Facebook

Main News Page

ਹਰਸਿਮਰਤ 108.16 ਕਰੋੜ ਰੁਪਏ ਨਾਲ ਸਭ ਤੋਂ ਅਮੀਰ ਮਹਿਲਾ ਉਮੀਦਵਾਰ ਬਣਨ ਦੇ ਨੇੜੇ

ਬਠਿੰਡਾ, 7 ਅਪਰੈਲ - ਬਠਿੰਡਾ ਹਲਕੇ ਤੋਂ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਦੇਸ ਦੀ ਸਭ ਤੋਂ ਅਮੀਰ ਮਹਿਲਾ ਉਮੀਦਵਾਰ ਸ਼ਰੂਤੀ ਚੌਧਰੀ ਨੂੰ ਟੱਕਰ ਦੇ ਦਿੱਤੀ ਹੈ। ਹੁਣ ਤੱਕ ਦੇਸ਼ ਭਰ ਵਿੱਚ 123 ਮਹਿਲਾ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ ਜਿਨ੍ਹਾਂ ’ਚੋਂ ਸਭ ਤੋਂ ਅਮੀਰ ਮਹਿਲਾ ਉਮੀਦਵਾਰ ਭਿਵਾਨੀ ਮਹੇਂਦਰਗੜ੍ਹ ਤੋਂ ਚੋੜ ਲੜ ਰਹੀ ਕਾਂਗਰਸੀ ਉਮੀਦਵਾਰ ਸ਼ਰੂਤੀ ਚੌਧਰੀ ਹੈ, ਜਿਸ ਕੋਲ 108.31 ਕਰੋੜ ਰੁਪਏ ਦੀ ਜਾਇਦਾਦ ਹੈ। ਹਰਸਿਮਰਤ ਕੌਰ ਬਾਦਲ ਕੋਲ 108.16 ਕਰੋੜ ਰੁਪਏ ਦੀ ਚੱਲ ਅਚੱਲ ਸੰਪਤੀ ਹੈ ਜੋ ਸ਼ਰੂਤੀ ਚੌਧਰੀ ਤੋਂ ਸਿਰਫ਼ 15 ਲੱਖ ਰੁਪਏ ਘੱਟ ਹੈ।

15ਵੀਂ ਲੋਕ ਸਭਾ ਵਿੱਚ 57 ਮਹਿਲਾ ਸੰਸਦ ਮੈਂਬਰ ਸਨ ਜਿਨ੍ਹਾਂ ’ਚੋਂ ਸਭ ਤੋਂ ਅਮੀਰ ਮਹਿਲਾ ਸੰਸਦ ਮੈਂਬਰ ਉੱਤਰ ਪ੍ਰਦੇਸ ਦੇ ਪ੍ਰਤਾਪਗੜ੍ਹ ਹਲਕੇ ਤੋਂ ਰਾਜਕੁਮਾਰੀ ਰਤਨਾ ਸਿੰਘ ਸੀ, ਜਿਸ ਕੋਲ 67.82 ਕਰੋੜ ਰੁਪਏ ਦੀ ਸੰਪਤੀ ਸੀ। ਉਸ ਸਮੇਂ ਵੀ ਹਰਸਿਮਰਤ ਕੌਰ ਬਾਦਲ 60.31 ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਦੂਜੇ ਨੰਬਰ ’ਤੇ ਰਹੇ ਸਨ। 16ਵੀਂ ਲੋਕ ਸਭਾ ਚੋਣਾਂ ਦੇ ਮੈਦਾਨ ਵਿੱਚ ਕੁੱਦੀ ਮੀਰਾ ਕੁਮਾਰ ਕੋਲ 38.47 ਕਰੋੜ ਰੁਪਏ ਦੀ ਸੰਪਤੀ ਹੈ।

ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਸਮੇਂ ਹਰਸਿਮਰਤ ਕੌਰ ਬਾਦਲ ਵੱਲੋਂ ਸੰਪਤੀ ਦੇ ਦਿੱਤੇ ਵੇਰਵਿਆਂ ਅਨੁਸਾਰ ਉਨ੍ਹਾਂ ਕੋਲ ਲੰਘੇ ਪੰਜ ਵਰ੍ਹਿਆਂ ਵਿੱਚ ਸੰਪਤੀ ਕਾਫ਼ੀ ਵੱਧ ਗਈ ਹੈ। ਉਨ੍ਹਾਂ ਦੇ ਪਤੀ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਇਸ ਵੇਲੇ 96.13 ਕਰੋੜ ਰੁਪਏ ਦੀ ਸੰਪਤੀ ਹੈ ਜੋ ਸਾਲ 2009 ਵਿੱਚ 57.27 ਕਰੋੋੜ ਰੁਪਏ ਦੀ ਸੀ। ਹਰਸਿਮਰਤ ਕੌਰ ਬਾਦਲ ਕੋਲ ਸਾਲ 2009 ਵਿੱਚ 1.94 ਕਰੋੜ ਰੁਪਏ ਦਾ 14.93 ਕਿਲੋ ਸੋਨਾ ਤੇ ਚਾਂਦੀ ਸਮੇਤ ਸਟੋਨ ਆਦਿ ਸੀ ਅਤੇ ਹੁਣ ਹਰਸਿਮਰਤ ਕੌਰ ਕੋਲ 5.40 ਕਰੋੜ ਰੁਪਏ ਦੀ ਜਵੈਲਰੀ ਹੈ।

ਹਰਸਿਮਰਤ ਕੌਰ ਦੇ ਪਰਿਵਾਰ ਕੋਲ ਦੋ ਮੈਸੀ ਟਰੈਕਟਰ ਹਨ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ 61.44 ਕਰੋੜ ਰੁਪਏ ਦੀ ਵਪਾਰਿਕ ਸੰਪਤੀ,9.50 ਕਰੋੜ ਰੁਪਏ ਦੀ ਗੈਰ ਜ਼ਰਾਇਤੀ ਸੰਪਤੀ ਅਤੇ 4.03 ਕਰੋੜ ਰੁਪਏ ਦੀ ਖੇਤੀ ਵਾਲੀ ਜ਼ਮੀਨ ਹੈ। ਇਸ ਪਰਿਵਾਰ ਕੋਲ ਲੁਧਿਆਣਾ, ਜਲੰਧਰ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਸੰਪਤੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top