Share on Facebook

Main News Page

ਗੁਰਦਾਸਪੁਰ ਗੋਲੀ ਕਾਂਡ ’ਚ ਪੁਲੀਸ ਅਫ਼ਸਰਾਂ ਨੂੰ ਕਲੀਨ ਚਿੱਟ

ਚੰਡੀਗੜ੍ਹ, 9 ਅਪਰੈਲ - ਗੁਰਦਾਸਪੁਰ ਵਿੱਚ ਭੀੜ ਨੂੰ ਖਿੰਡਾਉਣ ਲਈ ਪੁਲੀਸ ਵੱਲੋਂ ਚਲਾਈ ਗਈ ਗੋਲੀ ਕਾਰਨ ਭਾਈ ਜਸਪਾਲ ਸਿੰਘ ਦੇ ਸ਼ਹੀਦ ਹੋ ਜਾਣ ਤੋਂ ਕਰੀਬ ਇਕ ਸਾਲ ਬਾਅਦ ਪੰਜਾਬ ਸਰਕਾਰ ਨੇ ਗੁਰਦਾਸਪੁਰ ਦੇ ਤਤਕਾਲੀ ਐਸਐਸਪੀ ਵਰਿੰਦਰਪਾਲ ਸਿੰਘ ਅਤੇ ਤਤਕਾਲੀ ਡੀਐਸਪੀ ਮਨਪ੍ਰੀਤ ਸਿੰਘ ਖ਼ਿਲਾਫ਼ ਕਾਰਵਾਈ ਬੰਦ ਕਰਨ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਇਕ ਹਲਫਨਾਮਾ ਸੇਵਾਮੁਕਤ ਅਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਬੀ.ਸੀ. ਗੁਪਤਾ ਵੱਲੋਂ ਦਾਖਲ ਕੀਤਾ ਗਿਆ ਹੈ। ਉਨ੍ਹਾਂ ਸੇਵਾਮੁਕਤ ਆਈਏਐਸ ਸੀ.ਐਸ. ਤਲਵਾੜ ਦੀ ਥਾਂ ਇਸ ਮਾਮਲੇ ਦੀ ਜਾਂਚ ਕੀਤੀ ਸੀ। ਸ੍ਰੀ ਗੁਪਤਾ ਨੇ ਦੱਸਿਆ ਕਿ ਦੋਸ਼ ਸਾਬਤ ਨਾ ਹੋ ਸਕਣ ਕਾਰਨ ਇਹ ਮਾਮਲਾ ਬੰਦ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਪਹਿਲਾਂ ਇਸ ਮਾਮਲੇ ਵਿੱਚ ਅਧੀਨ ਸਕੱਤਰ (ਗ੍ਰਹਿ) ਸੇਵਾ ਸਿੰਘ ਦਾ ਸਾਲਾਨਾ ਇਨਕਰੀਮੈਂਟ ਰੋਕਣ ਦੇ ਹੁਕਮ ਦਿੱਤੇ ਜਾ ਚੁੱਕੇ ਸਨ। ਹੁਣ ਸਰਕਾਰ ਨੇ ਪੀਸੀਐਸ ਅਫਸਰ ਤੇਜਿੰਦਰ ਪਾਲ ਸਿੰਘ ਨੂੰ ਵੀ ਦੋਸ਼ ਮੁਕਤ ਕਰਨ ਦਾ ਫੈਸਲਾ ਲਿਆ ਹੈ ਕਿਉਂਕਿ ਜਾਂਚ ਵਿੱਚ ਉਨ੍ਹਾਂ ਖਿਲਾਫ ਵੀ ਡਿਊਟੀ ਵਿੱਚ ਕੋਤਾਹੀ ਵਰਤਣ ਦੇ ਦੋਸ਼ ਸਿੱਧ ਨਹੀਂ ਹੋਏ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦਿੱਤੇ ਜਾਣ ਦੇ ਫੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲੀਸ ਨੇ ਗੋਲੀ ਚਲਾ ਦਿੱਤੀ ਸੀ। ਇਸ ਸਬੰਧ ਵਿੱਚ 29 ਮਾਰਚ 2012 ਨੂੰ ਗੁਰਦਾਸਪੁਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।


ਟਿੱਪਣੀ: ਪੰਜਾਬ 'ਚ ਸਿੱਖਾਂ ਦੇ ਖਿਲਾਫ "ਕਲੀਨ ਚਿੱਟ" ਤਾਂ ਸਰਕਾਰ ਨੇ ਬੋਝੇ 'ਚ ਪਾਈ ਹੋਈ ਹੈ, ਜਿਹੜਾ ਵੀ ਗੁਨਾਹ ਸਿੱਖਾਂ ਦੇ ਵਿਰੁੱਧ ਹੋਇਆ ਹੋਵੇ ਜਾਂ ਕਿਸੇ ਨੇ ਕੀਤਾ ਹੋਵੇ ਸਭ ਮੁਆਫ, "ਕਲੀਨ ਚਿੱਟ" ਤੇ ਸਿੱਖ "ਕਲੀਨ ਬੋਲਡ" Clean Bold...!!! .... ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top