Share on Facebook

Main News Page

ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਵਸ ਉੱਤੇ ਵਿਸ਼ੇਸ਼
-: ਡਾ. ਕੰਵਰਵਿਜੇਪਾਲ ਸਿੰਘ 98554-82444

ਭਗਤ ਧੰਨਾ ਜੀ ਦਾ ਜਨਮ 1415 ਈ: ਵਿੱਚ ਹੋਇਆ ਮੰਨਿਆ ਜਾਂਦਾ ਹੈ ਭਗਤ ਜੀ ਦਾ ਜਨਮ ਰਾਜਸਥਾਨ ਦੇ ਜਿਲ੍ਹਾ ਟਾਂਕ ਦਿਓਲੀ ਦੇ ਪਿੰਡ ਧੁਆਨ ਕਲਾਂ ਵਿਖੇ ਹੋਇਆ। ਆਪ ਜੀ ਦੇ ਪਿਤਾ ਦਾ ਨਾਂ ਮਾਹੀ ਸੀ, ਜੋ ਕਿ ਇੱਕ ਸਾਧਾਰਨ ਕਿਸਾਨ ਸਨ ਪ੍ਰਮਾਤਮਾ ਦੀ ਭਗਤੀ ਵਿੱਚ ਲੀਨ ਹੋਏ ਦੂਸਰੇ ਭਗਤਾਂ ਦੇ ਜੀਵਨ ਨੂੰ ਵੇਖ ਕੇ ਭਗਤ ਧੰਨਾ ਜੀ ਦਾ ਰੁਝਾਨ ਵੀ ਪ੍ਰਮਾਤਮਾ ਦੀ ਭਗਤੀ ਵੱਲ ਹੋ ਗਿਆ, ਜਿਸਦੀ ਗਵਾਹੀ ਗੁਰੂ ਅਰਜਨ ਦੇਵ ਜੀ ਦੇ ਸ਼ਬਦ:

ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥ {ਪੰਨਾ 487}

ਭਗਤ ਧੰਨਾ ਜੀ ਜੀ ਨੇ ਆਪਣਾ ਪ੍ਰਮਾਰਥ ਗੁਰੂ ਭਗਤ ਰਾਮਾਨੰਦ ਜੀ ਨੂੰ ਧਾਰਿਆ। ਭਗਤ ਧੰਨਾ ਜੀ ਦੇ ਤਿੰਨ ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ । ਭਗਤ ਧੰਨਾ ਜੀ ਦੇ ਪ੍ਰਭੂ ਪ੍ਰਾਪਤੀ ਲਈ ਇੱਕ ਮਿਥਹਾਸਿਕ ਸਾਖੀ ਪ੍ਰਚਲਿਤ ਕੀਤੀ ਗਈ, ਜਿਸਦੀ ਉਦਾਰਣ ਭਾਈ ਗੁਰਦਾਸ ਜੀ ਦੀ 13ਵੀਂ ਵਾਰ ਵਿੱਚ-

ਬਾਮ੍ਹਣ ਪੂਜੇ ਦੇਵਤੇ ਧੰਨਾ ਗਊ ਚਰਾਵਣ ਆਵੇ॥
ਧਮਨੈ ਡਿਠਾ ਚਲਿਤ ਏਹ ਪੁਛੈ ਬਾਮ੍ਹਣ ਆਖ ਸੁਣਾਵੈ॥
ਠਾਕੁਰ ਦੀ ਸੇਵਾ ਕਰੇ ਜੋ ਇਛੇ ਸੋਈ ਫਲ ਪਾਵੈ॥
ਧੰਨਾ ਕਰਦਾ ਜੋਦੜੀ ਮੈਂ ਭਿ ਦੇਹ ਇਕ ਜੋ ਤੁਧ ਭਾਵੈ॥

ਵਜੋਂ ਦਿੱਤੀ ਜਾਂਦੀ ਹੈ, ਜੋ ਕਿ ਬਿਲਕੁਲ ਗੁਰਬਾਣੀ ਦੀ ਕਸਵੱਟੀ ਉੱਪਰ ਅਤੇ ਭਗਤ ਜੀ ਦੇ ਆਪਣੇ ਹੀ ਸ਼ਬਦਾਂ ਉੱਪਰ ਖਰੀ ਨਹੀਂ ਉਤਰਦੀ।

ਭਗਤ ਰਾਮਾਨੰਦ ਜੀ ਵੀ ਇਸ ਮੂਰਤੀ ਪੂਜਾ ਦਾ ਪੂਰੀ ਤਰ੍ਹਾਂ ਖੰਡਨ ਕਰਦੇ ਹਨ, ਜਿਨ੍ਹਾਂ ਦਾ ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਭਾਇਮਾਨ ਹੈ, ਜੋ ਕਿ ਇਸ ਤਰ੍ਹਾਂ ਹੈ-

ਏਕ ਦਿਵਸ ਮਨ ਭਈ ਉਮੰਗ ਘਸ ਚੰਦਨ ਚੋਆ ਬਹੁ ਸੁਗੰਧ
ਪੂਜਨ ਚਾਲੀ ਬ੍ਰਹਮ ਠਾਇ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ
॥੧॥

ਭਗਤ ਧੰਨਾ ਜੀ ਆਪਣੇ ਸ਼ਬਦ ਵਿੱਚ ਦੱਸਦੇ ਹਨ ਕਿ-

ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ

ਪੱਥਰ ਵਿੱਚ ਪ੍ਰਮਾਤਮਾ ਕੀੜੇ ਦੀ ਪ੍ਰਿਤਪਾਲਨਾ ਕਰਦਾ ਹੈ। ਇਸ ਤਰ੍ਹਾਂ ਸਾਨੂੰ ਮਿਥਹਾਸਿਕ ਕਹਾਣੀਆਂ (ਸਾਖੀਆਂ) ਨੂੰ ਛੱਡ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਅਧਿਐਨ ਕਰ ਕੇ ਉਸ ਉੱਪਰ ਚੱਲਣਾ ਚਾਹੀਦਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top