Share on Facebook

Main News Page

ਟਰਾਂਟੋ ਤੋਂ ਆਮ ਆਦਮੀ ਪਾਰਟੀ ਦੇ ਸਮਰਥਨ 'ਚ ਪੰਜਾਬ ਗਿਆ ਨੌਜਵਾਨ ਗ੍ਰਿਫਤਾਰ

ਸਰੀ (ਚੜ੍ਹਦੀ ਕਲਾ ਬਿਊਰੋ) - ਚੋਣਾਂ ਜਿੱਤਣ ਲਈ ਸੱਤਾਧਾਰੀ ਧਿਰ ਵਲੋਂ ਵਰਤੇ ਜਾਣ ਵਾਲੇ ਹਰ ਹਰਬੇ ਦੀਆਂ ਕਿਆਸਅਰਾਈਆਂ ਉਦੋਂ ਸੱਚ ਸਾਬਤ ਹੋ ਗਈਆਂ ਜਦ ਵਿਦੇਸ਼ਾਂ ਤੋਂ ਆਮ ਆਦਮੀ ਪਾਰਟੀ ਦੀ ਹਮਾਇਤ ਕਰਨ ਪੰਜਾਬ ਪੁੱਜੇ ਨੌਜਵਾਨਾਂ 'ਤੇ ਝੂਠੇ ਪਰਚੇ ਦਰਜ ਹੋਣ ਦੀਆਂ ਖਬਰਾਂ ਬਾਹਰ ਆਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਆਫ ਗਲਫ਼ (ਨਜ਼ਦੀਕ ਟਰਾਂਟੋ) ਵਿਖੇ ਕੰਮ ਕਰਦੇ ਅਤੇ ਹੁਣ ਆਮ ਆਦਮੀ ਪਾਰਟੀ ਦੇ ਸਮਰਥਨ 'ਚ ਪੰਜਾਬ ਪੁੱਜੇ ਨੌਜਵਾਨ ਪਰਮਜੋਤ ਸਿੰਘ ਨੂੰ ਸਮਰਾਲਾ ਤੋਂ ਪੁਲਿਸ ਨੇ ਉਦੋਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਸ਼ਹਿਰ ਵਿੱਚ ਆਪਣੀ ਪਾਰਟੀ ਦੇ ਪੋਸਟਰ ਚਿਪਕਾ ਰਿਹਾ ਸੀ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ 'ਤੇ ਜਾਤੀ ਸੂਚਕ ਲਫਜ਼ ਵਰਤਣ ਦਾ ਦੋਸ਼ ਲਗਾ ਕੇ ਉਸ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜਾਤੀ ਸੂਚਕ ਲਫਜ਼ ਵਰਤਣ ਦੇ ਦੋਸ਼ ਹੇਠ ਜ਼ਮਾਨਤ ਨਹੀਂ ਹੋ ਸਕਦੀ।

ਇਸੇ ਤਰ੍ਹਾਂ ਖਬਰ ਮਿਲੀ ਹੈ ਕਿ ਆਸਟਰੇਲੀਆ ਤੋਂ ਆਮ ਆਦਮੀ ਪਾਰਟੀ ਦੀ ਹਮਾਇਤ ਕਰਨ ਪੁੱਜੇ ਇੱਕ ਨੌਜਵਾਨ ਨੂੰ ਵੀ ਫਤਹਿਗੜ੍ਹ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ।

ਪਰਮਜੋਤ ਸਿੰਘ ਦੇ ਸਾਥੀ ਚੰਡੀਗੜ੍ਹ ਅਤੇ ਦਿੱਲੀ ਸਥਿਤ ਕੈਨੇਡੀਅਨ ਕੌਂਸਲਖਾਨਿਆਂ ਦੇ ਅਧਿਕਾਰੀਆਂ ਨਾਲ ਸੰਪਰਕ ਸਾਧਣ ਦੀ ਕੋਸ਼ਿਸ਼ ਵਿੱਚ ਹਨ ਤਾਂ ਕਿ ਇਨ੍ਹਾਂ ਦਾ ਛੁਟਕਾਰਾ ਕਰਾਇਆ ਜਾ ਸਕੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top