Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਗੁਰਦੁਆਰਾ ਹਿਡਨ ਫਾਲਸ, Plymouth (Detroit), USA ਵਿਖੇ ਕੀਰਤਨ ਕੀਤਾ

26-27 ਅਪ੍ਰੈਲ 2014 ਨੂੰ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਗੁਰਦੁਆਰਾ ਹਿਡਨ ਫਾਲਸ, ਪਲੀਮਥ (ਡਿਟਰੌਇਟ), ਅਮਰੀਕਾ ਵਿਖੇ ਖ਼ਾਲਸਾ ਸੰਪੂਰਨਤਾ ਦਿਹਾੜੇ ਦੇ ਸੰਦਰਭ 'ਚ ਕੀਰਤਨ ਕੀਤਾ। ਉਨ੍ਹਾਂ ਗੁਰਮਤਿ 'ਚ "ਬਿੱਖ ਅਤੇ ਅੰਮ੍ਰਿਤ" ਬਾਰੇ ਗੁਰਮਤਿ ਵੀਚਾਰਾਂ ਕੀਤੀਆਂ।

ਉਨ੍ਹਾਂ ਨੇ ਕਿਹਾ ਕਿ ਇਹ ਦਿਹਾੜਾ ਖ਼ਾਲਸਾ ਸਾਜਨਾ ਦਾ ਨਹੀਂ, ਗੁਰੂ ਨਾਨਕ ਸਾਹਿਬ ਦੇ ਨਿਰਮਲ ਪੰਥ, ਤੋਂ ਹੁੰਦਾ ਹੋਇਆ, ਗੁਰੂ ਅੰਗਦ ਸਾਹਿਬ ਦੇ ਧਰਮ ਪੰਥ (ਲਹਣੈ ਪੰਥੁ ਧਰਮ ਕਾ ਕੀਆ॥), ਗੁਰੂ ਤੇਗ ਬਹਾਦੁਰ ਸਾਹਿਬ ਦੇ ਮੁਕਤ ਪੰਥ (ਮ:9 ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ॥) ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਵਲੋਂ ਖ਼ਾਲਸੇ ਦੇ ਰੂਪ ਵਿੱਚ ਸੰਪੂਰਨਤਾ ਦਾ ਦਿਹਾੜਾ ਹੈਗੁਰੂ ਗੋਬਿੰਦ ਸਿੰਘ ਜੀ ਨੇ ਇਹ ਦਿਹਾੜਾ ਹੀ ਕਿਉਂ ਚੁਣਿਆ, ਕੀ ਵਿਸਾਖੀ 1699 ਤੋਂ ਪਹਿਲਾਂ ਨਹੀਂ ਮਨਾਈ ਜਾਂਦੀ ਸੀ? ਇਸ ਦੇ ਜਵਾਬ ਵਿੱਚ ਪ੍ਰੋ. ਦਰਸ਼ਨ ਸਿੰਘ ਨੇ ਕਿਹਾ ਕਿ ਪਹਿਲੀ ਵੈਸਾਖ ਨੂੰ ਗੁਰੂ ਨਾਨਕ ਸਾਹਿਬ ਦਾ ਜਨਮ ਦਿਹਾੜਾ ਹੈ, ਇਸ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਇਹ ਦਿਨ ਚੁਣਿਆ ਅਤੇ ਗੁਰੂ ਨਾਨਕ ਸਾਹਿਬ ਦੇ ਨਿਰਮਲ ਪੰਥ ਨੂੰ ਸੰਪੂਰਨਤਾ ਬਖਸ਼ੀ।

ਉਨ੍ਹਾਂ ਨੇ ਸਿੱਖਾਂ ਨੂੰ ਇਸੇ ਦਿਹਾੜੇ ਹੀ ਗੁਰੂ ਨਾਨਕ ਸਾਹਿਬ ਅਤੇ ਖ਼ਾਲਸਾ ਸੰਪੂਰਨਤਾ ਦਿਹਾੜਾ ਮਨਾਉਣ ਲਈ ਪ੍ਰੇਰਿਆ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ 1999 ਵਿੱਚ ਜਾਰੀ ਨਾਨਕਸ਼ਾਹੀ ਜੰਤਰੀ ਦਾ ਹਵਾਲਾ ਵੀ ਦਿੱਤਾ ਜੋ ਉਸ ਵੇਲੇ ਦੇ ਪ੍ਰਧਾਨ ਸ. ਗੁਰਚਰਣ ਸਿੰਘ ਟੌਹੜਾ ਨੇ ਰੀਲੀਜ਼ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ 'ਤੇ ਵੀ ਗੁਰੂ ਨਾਨਕ ਸਾਹਿਬ ਦਾ ਜਨਮ ਪਹਿਲੀ ਵੈਸਾਖ ਦਾ ਹੀ ਲਿਖਿਆ ਹੋਇਆ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 

Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top