Share on Facebook

Main News Page

ਸੰਭਾਵੀ ਹਾਰ ਨੂੰ ਦੇਖ ਕੇ ਸੁਖਬੀਰ ਬਾਦਲ ਬੌਖ਼ਲਾਏ ਕੱਢੀ ਚੋਣ ਰੈਲੀ ‘ਚ ਗਾਲ੍ਹ

ਮੁਕਤਸਰ- ਚੋਣ ਪ੍ਰਚਾਰ ਦੀ ਗਰਮੀ ਵੱਧਣ ਦੇ ਨਾਲ-ਨਾਲ ਸਿਆਸੀ ਨੇਤਾਵਾਂ ਦੀ ਜੁਬਾਨ ਹਲਕਾਨ ਹੋ ਰਹੀ ਹੈ। ਸੋਮਵਾਰ ਨੂੰ ਗਿਦੜਬਾਹੇ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਸੁਖਬੀਰ ਬਾਦਲ ਆਪਣੀ ਜ਼ੁਬਾਨ ‘ਤੇ ਕਾਬੂ ਨਹੀਂ ਰੱਖ ਸਕੇ। ਸੁਖਬੀਰ ਆਪਣੇ ਸੰਬੋਧਨ ਦੌਰਾਨ ਅਕਾਲੀ ਵਰਕਰਾਂ ਦੀ ਤਰੀਫ ਕਰਦੇ ਕਰਦੇ ਇੰਨੇ ਕੁ ਜੋਸ਼ ਚ ਆ ਗਏ ਕਿ ਉਨ੍ਹਾਂ ਨੇ ਭਰੀ ਸਭਾ ‘ਚ ਗਾਲ ਕੱਢ ਦਿੱਤੀ। ਤੁਸੀਂ ਵੀ ਵੇਖੋ ਕਿ ਕੀ ਕਹਿ ਰਹੇ ਹਨ ਸੁਖਬੀਰ ਬਾਦਲ।

ਇਨ੍ਹਾਂ ਚੋਣਾਂ ਦੌਰਾਨ ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਜਦੋਂ ਕਿਸੇ ਸਿਆਸੀ ਨੇਤਾ ਨੇ ਗਾਲ ਕੱਢੀ ਹੋਵੇ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ‘ਚ ਮਜੀਠੀਏ ਨੂੰ ਗਾਲ ਕੱਢੀ ਸੀ। ਹਾਲਾਂਕਿ ਸੁਖਬੀਰ ਨੇ ਮੰਚ ਤੋਂ ਗਾਲ ਕਿਸੇ ਨੂੰ ਨਿਸ਼ਾਨਾ ਬਣਾ ਕੇ ਨਹੀਂ ਕੱਢੀ, ਪਰ ਸਿਆਸੀ ਭਾਸ਼ਣ ਦੌਰਾਨ ਫਿਸਲਦੀ ਜ਼ੁਬਾਨ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਜਾ ਰਿਹਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top