Share on Facebook

Main News Page

‘ਗਿਆਨੀ’ ਗੁਰਬਚਨ ਸਿੰਘ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦਾ ‘ਦੋਸ਼ੀ’ ਅਹੁਦੇ ਤੋਂ ਹਟਾਉਣ ਲਈ ਕੀਤੀ ਅਰਦਾਸ

ਅੰਮ੍ਰਿਤਸਰ, 31 ਮਈ - ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੰਨਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਿਦੇਸ਼ ਭੇਜਣ ਦੀ ਆਗਿਆ ਦੇ ਕੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦਾ ‘ਦੋਸ਼ੀ’ ਠਹਿਰਾਇਆ ਅਤੇ ਅੱਜ ਇਸ ਸਬੰਧ ਵਿੱਚ ਅਕਾਲ ਤਖ਼ਤ ਦੇ ਸਨਮੁਖ ਅਰਦਾਸ ਕਰਕੇ ਅਪੀਲ ਕੀਤੀ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਸ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ।


ਸਿੱਖ ਜਥੇਬੰਦੀਆਂ ਵਿੱਚ ਆਲ ਇੰਡੀਆ ਸਿੱਖ ਕਾਨਫਰੰਸ ਦੇ ਪ੍ਰਧਾਨ ਗੁਰਚਰਨ ਸਿੰਘ ਬੱਬਰ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਸੁਖਵਿੰਦਰ ਸਿੰਘ ਖ਼ਾਲਸਾ, ਦਮਦਮੀ ਟਕਸਾਲ (ਅਜਨਾਲਾ) ਦੇ ਅਮਰੀਕ ਸਿੰਘ ਅਜਨਾਲਾ, ਯੂਨਾਈਟਿਡ ਸਿੱਖ ਮਿਸ਼ਨ ਦੇ ਹਰਜਿੰਦਰ ਸਿੰਘ, ਤਰਲੋਚਨ ਸਿੰਘ ਅਤੇ ਅਕਾਲੀ ਆਗੂ ਬਲਦੇਵ ਸਿੰਘ ਸਿਰਸਾ ਆਦਿ ਸ਼ਾਮਲ ਸਨ।

 

ਇਸ ਸਬੰਧ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੇ ਨਾਂ ਇੱਕ ਖੁੱਲ੍ਹਾ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਿੱਖ ਜਥੇਬੰਦੀਆਂ ਵਿੱਚ ਆਲ ਇੰਡੀਆ ਸਿੱਖ ਕਾਨਫਰੰਸ ਦੇ ਪ੍ਰਧਾਨ ਗੁਰਚਰਨ ਸਿੰਘ ਬੱਬਰ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਸੁਖਵਿੰਦਰ ਸਿੰਘ ਖ਼ਾਲਸਾ, ਦਮਦਮੀ ਟਕਸਾਲ (ਅਜਨਾਲਾ) ਦੇ ਅਮਰੀਕ ਸਿੰਘ ਅਜਨਾਲਾ, ਯੂਨਾਈਟਿਡ ਸਿੱਖ ਮਿਸ਼ਨ ਦੇ ਹਰਜਿੰਦਰ ਸਿੰਘ, ਤਰਲੋਚਨ ਸਿੰਘ ਅਤੇ ਅਕਾਲੀ ਆਗੂ ਬਲਦੇਵ ਸਿੰਘ ਸਿਰਸਾ ਆਦਿ ਸ਼ਾਮਲ ਸਨ

ਇਨ੍ਹਾਂ ਨੇ ਬਾਅਦ ਦੁਪਹਿਰ ਅਕਾਲ ਤਖ਼ਤ ਦੇ ਸਨਮੁਖ ਅਰਦਾਸ ਕੀਤੀ। ਇਹ ਅਰਦਾਸ ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ ਕੀਤੀ ਗਈ। ਮਗਰੋਂ ਪੱਤਰਕਾਰ ਸੰਮੇਲਨ ਵਿੱਚ ਗੁਰਚਰਨ ਸਿੰਘ ਬੱਬਰ ਤੇ ਹੋਰਨਾਂ ਨੇ ਦੋਸ਼ ਲਾਇਆ ਕਿ 2009 ਵਿੱਚ ਹੁਕਮਨਾਮਾ ਜਾਰੀ ਕਰਕੇ ਕੰਨਟੇਨਰਾਂ ਰਾਹੀਂ ਪਾਵਨ ਸਰੂਪ ਵਿਦੇਸ਼ ਭੇਜਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸੇ ਵਿਧੀ ਤਹਿਤ ਅਪਰੈਲ ਵਿੱਚ ਇੱਕ ਕੰਨਟੇਨਰ ਦਿੱਲੀ ਤੋਂ ਵਿਦੇਸ਼ ਭੇਜਿਆ ਜਾ ਰਿਹਾ ਸੀ, ਜਿਸ ਵਿਚ ਲਗਭਗ 150 ਪਾਵਨ ਸਰੂਪ ਰੱਖੇ ਹੋਏ ਸਨ। ਜਦੋਂ ਇਸ ਬਾਰੇ ਜਾਣਕਾਰੀ ਕੁਝ ਸਿੱਖ ਨੌਜਵਾਨਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਇਸ ‘ਤੇ ਇਤਰਾਜ਼ ਕੀਤਾ ਅਤੇ ਕੰਨਟੇਨਰ ਨੂੰ ਗੁਰਦੁਆਰਾ ਰਕਾਬਗੰਜ ਵਿਖੇ ਲੈ ਗਏ, ਜਿਥੇ ਪਾਵਨ ਸਰੂਪ ਉਤਾਰਨੇ ਸ਼ੁਰੂ ਕਰ ਦਿੱਤੇ।

ਇਸ ਦੀ ਸੂਚਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੂੰ ਮਿਲੀ ਤਾਂ ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਸਿੱਖ ਨੌਜਵਾਨ ਇਸ ਕੰਨਟੇਨਰ ਨੂੰ ਦਿੱਲੀ ਦੇ ਯਮੁਨਾ ਪਾਰ ਇਲਾਕੇ ਦੇ ਗੁਰਦੁਆਰੇ ਵਿੱਚ ਲੈ ਗਏ, ਜਿਥੇ ਬਾਕੀ ਸਰੂਪ ਸਨਮਾਨ ਸਹਿਤ ਰੱਖੇ ਗਏ। ਸ੍ਰੀ ਬੱਬਰ ਨੇ ਦੋਸ਼ ਲਾਇਆ ਕਿ ਕੰਨਟੇਨਰ ਵਿੱਚ ਜਿਸ ਢੰਗ ਨਾਲ ਪਾਵਨ ਸਰੂਪ ਭੇਜੇ ਜਾ ਰਹੇ ਹਨ, ਉਸ ਨਾਲ ਪਾਵਨ ਸਰੂਪਾਂ ਦੀ ਵੱਡੀ ਬੇਦਅਬੀ ਹੋ ਰਹੀ ਹੈ। ਇਹ ਕੰਨਟੇਨਰ ਕਈ ਦਿਨ ਪਹਿਲਾਂ ਦਿੱਲੀ ਵਿੱਚ ਰੁਕਿਆ ਰਹਿੰਦਾ ਹੈ ਅਤੇ ਫਿਰ ਇਸਨੂੰ ਰੇਲ ਰਾਹੀਂ ਮੁੰਬਈ ਬੰਦਰਗਾਹ ਭੇਜਿਆ ਜਾਂਦਾ ਹੈ, ਜਿਥੇ ਕਸਟਮ ਡਿਊਟੀ ਵਾਲੇ ਇਸ ਦੀ ਤਲਾਸ਼ੀ ਲੈਂਦੇ ਹਨ। ਕਈ ਦਿਨ ਕੰਨਟੇਨਰ ਮੁੰਬਈ ਦੀ ਬੰਦਰਗਾਹ ‘ਤੇ ਰੁਕਿਆ ਰਹਿੰਦਾ ਹੈ। ਫਿਰ ਇਸਨੂੰ ਸਮੁੰਦਰੀ ਜਹਾਜ਼ ਰਾਹੀਂ ਵਿਦੇਸ਼ ਭੇਜਿਆ ਜਾਂਦਾ ਹੈ, ਜਿਥੇ ਮੁੜ ਇਸ ਦੀ ਤਲਾਸ਼ੀ ਹੁੰਦੀ ਹੈ ਅਤੇ ਪਾਵਨ ਸਰੂਪਾਂ ‘ਤੇ ਵਜ਼ਨ ਅਨੁਸਾਰ ਡਿਊਟੀ ਲਾਈ ਜਾਂਦੀ ਹੈ।

ਉਨ੍ਹਾਂ ਆਖਿਆ ਕਿ ਪਾਵਨ ਸਰੂਪ ਕਈ ਦਿਨ ਕੰਨਟੇਨਰਾਂ ਵਿੱਚ ਬੰਦ ਰਹਿੰਦੇ ਹਨ ਅਤੇ ਕਈ ਵਾਰ ਇਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ। ਫਿਰ ਇਨ੍ਹਾਂ ‘ਤੇ ਟੈਕਸ ਲਾਇਆ ਜਾਂਦਾ ਹੈ, ਜੋ ਕਿ ਪਾਵਨ ਸਰੂਪਾਂ ਦੀ ਵੱਡੀ ਬੇਅਦਬੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਮੁੱਚੀ ਪ੍ਰਕਿਰਿਆ ਲਈ ਪ੍ਰਵਾਨਗੀ ਦੇਣ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜ਼ਿੰਮੇਵਾਰ ਹਨ, ਇਸ ਲਈ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਸਰਬੱਤ ਖ਼ਾਲਸਾ ਸੱਦਿਆ ਜਾਣਾ ਚਾਹੀਦਾ ਹੈ ਤਾਂ ਜੋ ਜਥੇਦਾਰਾਂ ਦੀ ਚੋਣ ਪ੍ਰਕਿਰਿਆ ਨੂੰ ਸ਼ੋ੍ਰਮਣੀ ਕਮੇਟੀ ਦੇ ਸ਼ਿਕੰਜੇ ਵਿੱਚੋਂ ਕੱਢਿਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਇਸ ਢੰਗ ਤਰੀਕੇ ਨਾਲ ਪਾਵਨ ਸਰੂਪ ਕੰਨਟੇਨਰਾਂ ਵਿੱਚ ਭੇਜਣ ਵਾਲੇ ਵਿਅਕਤੀਆਂ ਖਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਕੁਝ ਨੌਜਵਾਨ ਸਿੱਖ ਜਥੇਬੰਦੀਆਂ ਦੇ ਆਗੂ ਵੀ ਅੱਜ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲੇ ਅਤੇ ਉਨ੍ਹਾਂ ਨੇ ਗੁਰਚਰਨ ਸਿੰਘ ਬੱਬਰ ‘ਤੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦਾ ਦੋਸ਼ ਲਾਇਆ ਹੈ।

ਮੇਰਾ ਨਹੀਂ, ਪੰਜ ਸਿੰਘ ਸਾਹਿਬਾਨ ਦਾ ਫ਼ੈਸਲਾ: ਜਥੇਦਾਰ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ 2009 ਵਿੱਚ ਕੰਨਟੇਨਰ ਰਾਹੀਂ ਪਾਵਨ ਸਰੂਪ ਵਿਦੇਸ਼ ਭੇਜਣ ਬਾਰੇ ਫੈਸਲਾ ਉਨ੍ਹਾਂ ਇਕੱਲਿਆਂ ਨਹੀਂ ਸਗੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤਾ ਗਿਆ ਸੀ। ਇਹ ਫੈਸਲਾ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੀ ਗਈ ਸਿਫਾਰਸ਼ ਦੇ ਆਧਾਰ ‘ਤੇ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਪਹਿਲਾਂ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮਾਮਲੇ ਨੂੰ ਵਿਚਾਰਿਆ ਸੀ ਅਤੇ ਅਗਲੀ ਪ੍ਰਵਾਨਗੀ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਮਾਮਲਾ ਵਿਚਾਰਿਆ ਗਿਆ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top