Share on Facebook

Main News Page

ਛੇ ਜੂਨ ਨੂੰ ਵਾਪਰੀ ਘਟਨਾ ਦਾ ਬਹਾਨਾ ਲਾ ਕੇ ਗੁਰਬਚਨ ਸਿੰਘ ਨੇ ਕੀਤਾ ਅਮਰੀਕਾ ਦੌਰਾ ਰੱਦ

* ਘੱਲੂਘਾਰਾ ਦਿਵਸ 'ਤੇ ਵਾਪਰੇ ਘੱਲੂਘਾਰੇ ਦੀ ਜਾਂਚ ਲਈ ਮੱਕੜ ਨੇ ਬਣਾਈ ਪੰਜ ਮੈਂਬਰੀ ਕਮੇਟੀ
* ਘਟਨਾ ਤੇ ਪੰਜ ਸਿੰਘ ਸਾਹਿਬਾਨ ਦੀ 15 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਚਰਚਾ ਹੋਣ ਦੀ ਸੰਭਾਵਨਾ

ਅੰਮ੍ਰਿਤਸਰ 11ਜੂਨ (ਜਸਬੀਰ ਸਿੰਘ): ਛੇ ਜੂਨ ਨੂੰ ਘੱਲੂਘਾਰੇ ਦਿਵਸ ਤੇ ਵਾਪਰੇ ਇੱਕ ਹੋਰ ਘੱਲੂਘਾਰੇ, ਜਿਸ ਵਿੱਚ ਕਈ ਸ਼ਰਧਾਲੂ ਜਖਮੀ ਗਏ ਸਨ ਦੀ ਪੜਤਾਲ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਨੇ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਦ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਨੇ ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਕਿਸੇ ਸਾਬਕਾ ਸਿੱਖ ਜੱਜ ਕੋਲੋ ਕਰਾਉਣ ਦੀ ਗੱਲ ਕੀਤੀ ਹੈ ਅਤੇ ਯੂਨਾਈਟਿਡ ਸਿੱਖ ਮੂਵਮੈਂਟ ਦੇ ਕਨਵੀਨਰ ਭਾਈ ਮੋਹਕਮ ਸਿੰਘ ਇਸ ਕਮੇਟੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਇੱਕ ਪ੍ਰੈਸ ਨੋਟ ਰਾਹੀ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ 6 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਬਨਾਮ ਮੱਕੜ ਸੈਨਾ ਅਤੇ ਕੁਝ ਪੰਥਕ ਸੋਚ ਰੱਖਣ ਵਾਲੇ ਸਿੱਖ ਨੌਜਵਾਨਾਂ ਵਿਚਕਾਰ ਹੋਈ ਖੂਨੀ ਝੜਪ ਦੀ ਜਾਂਚ ਕਰਨ ਲਈ ਇੱਕ ਪੜਤਾਲੀਆ ਸਬ ਕਮੇਟੀ ਬਣਾਈ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ੍ਰ. ਸੁਖਦੇਵ ਸਿੰਘ ਭੌਰ, ਅੰਤਰਿੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਨਿਹੰਗ ਮੁੱਖੀ ਬਾਬਾ ਨਿਹਾਲ ਸਿੰਘ ਹਰੀਆ ਵੇਲਾਂ ਵਾਲਾ, ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਅਤੇ ਕਮੇਟੀ ਨੂੰ ਕੋਆਰਡੀਨੇਟਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ੍ਰ. ਬਲਵਿੰਦਰ ਸਿੰਘ ਜੌੜਸਿੰਘਾ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਂਵੇ ਜਲਦੀ ਰੀਪੋਰਟ ਮੰਗੀ ਹੈ, ਪਰ ਮੱਕੜ ਨੇ ਕਮੇਟੀ ਨੂੰ ਸਮਾਂਬੱਧ ਨਹੀਂ ਕੀਤਾ ਜਿਸ ਤੋ ਸਪੱਸ਼ਟ ਹੋ ਰਿਹਾ ਹੈ ਕਿ ਪੜਤਾਲੀਆ ਕਮੇਟੀ ਵੀ ਖਾਨਾਪੂਰਤੀ ਤੱਕ ਹੀ ਸੀਮਤ ਰਹੇਗੀ।

ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਨੌਜਵਾਨਾਂ ਵਿੱਚ ਮਾਈਕ ਨੂੰ ਲੈ ਕੇ ਝਗੜਾ ਹੋਇਆ ਸੀ, ਜੋ ਬਾਅਦ ਵਿੱਚ ਖੂਨੀ ਰੂਪ ਧਾਰਨ ਕਰ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮਨੈਜਰ ਪਰਤਾਪ ਸਿੰਘ ਦੀ ਸ਼ਕਾਇਤ ਤੇ ਪੁਲੀਸ ਨੇ 28 ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਸੀ, ਜਿਹਨਾਂ ਵਿੱਚੋਂ 22 ਨੂੰ ਹੁਣ ਤੱਕ ਗਿਰਫਤਾਰ ਕਰਕੇ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਭਾਂਵੇ ਇਸ ਘਟਨਾ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਤੇ ਦਮਦਮੀ ਟਕਸਾਲ ਅਜਨਾਲਾ ਦੇ ਮੁੱਖੀ ਅਮਰੀਕ ਸਿੰਘ ਨੂੰ ਦੋਸ਼ੀ ਠਹਿਰਾ ਰਿਹਾ ਸੀ, ਪਰ ਕਮਿਸ਼ਨਰ ਪੁਲੀਸ ਸ੍ਰ ਜਤਿੰਦਰ ਸਿੰਘ ਨੇ ਦੋਹਾਂ ਨੂੰ ਹੀ ਨਿਰਦੋਸ਼ ਸਾਬਤ ਕਰਦਿਆਂ ਕਿਹਾ ਕਿ ਝੜਪ ਵਿੱਚ ਸ਼ਾਮਲ ਨੌਜਵਾਨਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

ਇਸ ਮਾਮਲੇ ਵਿੱਚ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਕਰਾਸ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਕਮਿਸ਼ਨਰ ਪੁਲੀਸ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਹੈ, ਉਹ ਤੁਰੰਤ ਕਾਰਵਾਈ ਕਰਨ। ਮਾਨ ਨੇ ਚਿਤਵਾਨੀ ਵੀ ਦਿੱਤੀ ਹੈ ਕਿ ਜੇਕਰ ਪੁਲੀਸ ਨੇ ਕਾਰਵਾਈ ਨਾ ਕੀਤੀ, ਤਾਂ ਉਹ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਪਰਚਾ ਦਰਜ ਕਰਵਾਉਣਗੇ ਤੇ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀਆਂ ਜ਼ਮਾਨਤਾਂ ਕਰਾਉਣ ਦੇ ਨਾਲ ਨਾਲ ਉਹਨਾਂ ਦਾ ਕੇਸ ਵੀ ਲੜਨਗੇ।

ਇਸ ਘਟਨਾ ਦੇ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣਾ ਅਮਰੀਕਾ ਦਾ ਦੌਰਾ ਰੱਦ ਕਰ ਦਿੱਤਾ ਹੈ ਅਤੇ ਘਟਨਾ ਵਾਪਰਨ ਦੇ ਕਾਰਨਾਂ ਤੇ ਵਿਚਾਰ ਕਰਨ ਲਈ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ 15 ਜੂਨ ਨੂੰ ਇੱਕ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀ ਬੁਲਾ ਲਈ ਹੈ, ਜਦ ਕਿ ਉਹਨਾਂ ਦੇ ਵਿਦੇਸ਼ (ਅਮਰੀਕਾ) ਦੌਰਾ 13 ਜੂਨ ਤੋਂ 17 ਤੱਕ ਦਾ ਸੀ। ਅਕਾਲ ਤਖਤ ਤੇ ਸਕੱਤਰੇਤ ਵੱਲੋਂ ਇਸ ਘਟਨਾ ਸਬੰਧੀ ਵਿਚਾਰ ਕਰਨ ਤੋਂ ਮੀਟਿੰਗ ਵਿੱਚ ਇਹ ਕਹਿ ਇਨਕਾਰ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋ ਰੀਪੋਰਟ ਆਉਣ ਉਪਰੰਤ ਹੀ ਉਹ ਅਗਲੇਰੀ ਕਾਰਵਾਈ ਕਰਨਗੇ, ਪਰ ਫਿਰ ਵੀ ਉਮੀਦ ਹੈ ਕਿ ਇਸ ਘਟਨਾ ਬਾਰੇ ਵਿਚਾਰ ਚਰਚਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਹੋਵੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top