Share on Facebook

Main News Page

ਅੰਮ੍ਰਿਤਧਾਰੀ ਨੌਜਵਾਨ ਜਗਮੀਤ ਸਿੰਘ ਦੂਜੀ ਵਾਰ ਉਂਟਾਰੀਓ ਪਾਰਲੀਮੈਂਟ ਵਿੱਚ ਦਾਖਲ

ਟੋਰਾਂਟੋ (13 ਜੂਨ 2014): ਕੈਨੇਡਾ ਦੇ ਆਬਾਦੀ ਪੱਖੋਂ ਸਭ ਤੋਂ ਵੱਡੇ ਅਤੇ ਪੰਜਾਬੀਆਂ ਦੇ ਚਹੇਤੇ ਪ੍ਰਾਂਤ ਉਂਟਾਰੀਓ ਵਿਚ ਵਿਧਾਨ ਸਭਾ ਦੀ ਹੋਈ ਮੱਧਕਾਲੀ ਚੋਣ ਵਿਚ ਲਿਬਰਲ ਪਾਰਟੀ ਦੀ ਲਗਾਤਾਰ ਚੌਥੀ ਵਾਰ ਜਿੱਤ ਹੋਈ ਹੈ।

ਅੰਮ੍ਰਿਤਧਾਰੀ ਗਰਸਿੱਖ ਨੌਜਵਾਨ ਜਗਮੀਤ ਸਿੰਘ ਨੇ ਕਨੇਡਾ ਦੇ ਉਂਟਾਰੀਓ ਸੂਬੇ ਵਿੱਚ ਹੋਈਆਂ ਚੋਣਾਂ ਵਿੱਚੋਂ ਦੂਜੀ ਵਾਰ ਜਿੱਤ ਪ੍ਰਾਪਤ ਕਰ ਲਈ ਹੈ।

ਐਨ.ਡੀ.ਪੀ ਦੇ ਜਗਮੀਤ ਸਿੰਘ ਨੇ ਹੁਣੇ ਹੀ ਹੋਈਆਂ ਚੋਣਾਂ ਵਿੱਚ 43.6 ਪ੍ਰਤੀਸ਼ਤ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਅਤੇ ਉਨ੍ਹਾਂ ਦੇ ਨੇੜਲੇ ਵਿਰੋਧੀ,ਸਾਬਕਾ ਐੱਮ. ਐੱਮ. ਪੀ ਕੁਲਦੀਪ ਕੁਲਾਰ ਜਿਹੜੇ 2011 ਵਿੱਚ ਉਨ੍ਹਾਂ ਤੋਂ ਹਾਰ ਗਏ ਸਨ, ਨੇ 33.8 ਪ੍ਰਤੀਸ਼ਤ ਵੋਟ ਹਾਸਲ ਕੀਤੀ। ਪੀ.ਸੀ ਦੇ ਹਰਜੀਤ ਜਸਵਾਲ ਨੂੰ 17.9 ਪ੍ਰਤੀਸ਼ਤ ਵੋਟਾਂ ਪਈਆਂ।

ਪੰਜਾਬੀਆਂ ਦੀ ਚੋਖੀ ਵਸੋਂ ਵਾਲੇ ਹਲਕੇ ਬਰੈਮਲੀ-ਗੋਰ-ਮਾਲਟਨ ਤੋਂ ਨਿਊ ਡੈਮੋਕਰੇਟਿਕ ਪਾਰਟੀ ਦੇ ਜਗਮੀਤ ਸਿੰਘ ਨੇ ਲਿਬਰਲ ਪਾਰਟੀ ਦੇ ਡਾ: ਕੁਲਦੀਪ ਕੁਲਾਰ ਨੂੰ ਲਗਭਗ 4700 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਅਤੇ ਦੂਸਰੀ ਵਾਰ ਇਹ ਸੀਟ ਜਿੱਤ ਲਈ।

ਜ਼ਿਕਰਯੋਗ ਹੈ ਕਿ ਸ੍ਰ. ਜਗਮੀਤ ਸਿੰਘ ਨੇ ਸਿੱਖ ਮੁੱਦਿਆਂ ਨੂੰ ਸੰਸਾਰ ਭਰ ਵਿੱਚ ਉਭਾਰਿਆ। ਉਨ੍ਹਾਂ ਨੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਅਤੇ ਸਮੁੱਚੇ ਭਾਰਤ ਵਿੱਚ ਚਿੱਟੇ ਦਿਨ ਕੀਤੀ ਗਈ ਸਿੱਖ ਨਸਲਕੁਸ਼ੀ ਦਾ ਮੁੱਦਾ ਉਂਟਾਰੀਓ ਪਾਰਲੀਮੈਂਟ ਵਿੱਚ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਸੀ।

ਭਾਰਤ ਵਿੱਚ ਸਿੱਖਾਂ ਦੇ ਮੁੱਢਲੇ ਅਧਿਕਾਰਾਂ ਦੀ ਉਲੰਘਣਾ ਬਾਰੇ ਵੀ ਉਨ੍ਹਾਂ ਨੇ ਆਵਾਜ਼ ਉਠਾਈ, ਇਸੇ ਕਰਕੇ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ।ਪਿਛਲੇ ਸਾਲ ਅੰਮ੍ਰਿਤਸਰ ਦੀ ਇੱਕ ਸਿੱਖ ਸੰਸਥਾ ਨੇ ਉਨ੍ਹਾਂ ਨੂੰ “ਦੀ ਸਿੱਖ ਆਫ ਦੀ ਈਅਰ” ਐਵਾਰਡ ਨਾਲ ਸਨਮਾਨਿਤ ਕਰਨ ਲਈ ਸੱਦਾ ਭੇਜਿਆ, ਪਰ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top