Share on Facebook

Main News Page

ਕੈਨੇਡਾ ਵੱਸਦੇ ਭਾਰਤੀਆਂ ਦੀਆਂ ਮੁਸ਼ਕਿਲਾਂ ਵਧੀਆਂ

ਓਟਾਵਾ: ਕੈਨੇਡਾ ਦੀ ਨਾਗਰਿਕਤਾ ਲੈਣ ਵਾਲਿਆਂ ਦੀਆਂ ਮੁਸ਼ਕਿਲਾਂ ਹੁਣ ਹੋਰ ਵੱਧ ਗਈਆਂ ਹਨ। ਕੰਜਰਵੇਟਿਵ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬਿੱਲ 'ਸੀ-24' ਦੇ ਅਧੀਨ ਹੁਣ ਪਰਮਾਨੈਂਟ ਰੈਜੀਡੈਂਟਸ ਦੀਆਂ ਸ਼ਰਤਾਂ ਵਿਚ ਕੈਨੇਡਾ ਵਿਚ ਸਰੀਰਕ ਤੌਰ 'ਤੇ ਰਹਿਣ ਦੇ ਸਮੇਂ ਵਿਚ ਹੋਰ ਵਾਧਾ ਕਰ ਦਿੱਤਾ ਗਿਆ ਹੈ।

ਪੁਰਾਣੇ ਨਿਯਮਾਂ ਦੇ ਅਧੀਨ ਪਰਮਾਨੈਂਟ ਰੈਜ਼ੀਡੈਂਸੀ ਲਈ ਕੈਨੇਡਾ ਵਿਚ ਚਾਰ ਸਾਲਾਂ 'ਚੋਂ ਤਿੰਨ ਸਾਲ ਬਿਤਾਉਣੇ ਜ਼ਰੂਰੀ ਸਨ, ਪਰ ਹੁਣ ਨਵੇਂ ਨਿਯਮਾਂ ਅਧੀਨ 6 ਸਾਲਾਂ ਦਰਮਿਆਨ 183 ਦਿਨ ਹਰੇਕ ਸਾਲ ਇੱਥੇ ਰਹਿਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਪਰਮਾਨੈਂਟ ਰੈਜੀਡੈਂਟ ਦਾ ਦਰਜਾ ਪ੍ਰਾਪਤ ਕਰਨ ਤੋਂ ਬਾਅਦ, ਨਾਗਰਿਕਤਾ ਦੇ ਲਈ ਵੀ ਕੈਨੇਡਾ ਵਿਚ ਲਗਾਤਾਰ ਰਹਿਣਾ ਪਵੇਗਾ।

ਜੇਕਰ ਉਹ ਕੈਨੇਡਾ ਤੋਂ ਬਾਹਰ ਰਹਿੰਦੇ ਹਨ, ਪਰ ਕੰਮ ਪਬਲਿਕ ਸੇਵਾਵਾਂ ਜਾਂ ਆਰਮਡ ਫੋਰਸਾਂ ਵਿਚ ਕਰਦੇ ਹਨ, ਤਾਂ ਉਨ੍ਹਾਂ ਨੂੰ ਆਪਣੇ ਇਸ ਕੰਮ ਵਿਚ ਲਗਾਤਾਰ ਲੱਗੇ ਰਹਿਣਾ ਹੋਵੇਗਾ ਜਾਂ ਵਿਆਹ ਜਾਂ ਕਿਸੇ ਰਿਸ਼ਤੇਦਾਰ ਨਾਲ ਰਹਿਣ ਵਾਲੇ ਨੂੰ ਵੀ ਇਨ੍ਹਾਂ ਸ਼ਰਤਾਂ ਦੇ ਅਧੀਨ ਹੀ ਨਾਗਰਿਕਤਾ ਮਿਲੇਗੀ।

ਤਬਦੀਲੀਆਂ ਦੇ ਨਾਲ ਉਮਰ ਭਰ ਹੋਂਦ, ਭਾਸ਼ਾ ਅਤੇ ਜਾਣਕਾਰੀ ਟੈਸਟ ਦੀ ਵਿਵਸਥਾ ਵੀ ਕਰ ਦਿੱਤੀ ਗਈ ਹੈ। ਸਿਟੀਜ਼ਨਸ਼ਿਪ ਟੈਸਟ ਦੇਣ ਵਾਲੇ ਦੀ ਉਮਰ 16 ਤੋਂ 54 ਸਾਲ ਕਰ ਦਿੱਤੀ ਗਈ ਹੈ। ਨਾਗਰਿਤਾ ਪ੍ਰਾਪਤ ਕਰਨ ਦੇ ਲਈ ਐਪਲੀਕੇਸ਼ਨ ਫੀਸ ਵੀ ਹੁਣ 100 ਤੋਂ 300 ਡਾਲਰ ਕਰ ਦਿੱਤੀ ਗਈ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top