Share on Facebook

Main News Page

ਕੈਥਲ ਵਿੱਚ "ਹਰਿਆਣਾ ਸਿੱਖ ਸੰਮੇਲਨ" ‘ਚ ਹਰਿਆਣਾ ਦੇ ਸਿੱਖਾਂ ਦਾ ਹੋਇਆ ਰਿਕਾਰਡ ਤੋੜ ਇੱਕਠ

* ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਐਲਾਨ ਕੀਤਾ
* ਝੀਂਡਾ ਅਤੇ ਨਲਵੀ ਹਰਿਆਣਾ ਦੇ ਵੱਡੇ ਸਿਖ ਆਗੂਆਂ ਵੱਜੋਂ ਉੁਭਰੇ
* ਪਰਮਜੀਤ ਸਿੰਘ ਸਰਨਾ, ਪ੍ਰਤਾਪ ਸਿੰਘ ਬਾਜਵਾ, ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕੀਤੀ ਵਿਸ਼ੇਸ਼ ਸ਼ਿਰਕਤ

ਕੈਥਲ, 6 ਜੁਲਾਈ (ਜਗਸੀਰ ਸਿੰਘ ਸੰਧੂ) : ਹਰਿਅਣਾ ਦੇ ਸਿੱਖਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ

ਕੈਥਲ ਦੇ ਚੀਕਾ ਰੋਡ ‘ਤੇ ਪੱਟੀ ਅਫਗਾਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਚ ‘ਹਰਿਆਣਾ ਸਿੱਖ ਸੰਮੇਲਨ’ ਦੌਰਾਨ ਜੁੜੇ ਠਾਠਾਂ ਮਾਰਦੇ ਹਜ਼ਾਰਾਂ ਸਾਬਤ ਸੂਰਤ ਸਿੱਖਾਂ ਦੇ ਇਕੱਠ ਵਿਚ ਇਹ ਐਲਾਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਸਿੱਖ ਬਹਤੁ ਬਹਾਦਰ ਕੌਮ ਹੈ ਅਤੇ ਦੇਸ਼ ਦੀ ਆਜ਼ਾਦੀ ਦੌਰਾਨ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਸਿੱਖਾਂ ਵੱਲੋਂ ਅਣਗਿਣਤ ਕੁਰਬਾਨੀਆਂ ਦਿੱਤੀਆਂ ਗਈਆਂ ਹਨ।

ਸ੍ਰੀ ਹੁੱਡਾ ਨੇ ਕਿਹਾ ਕਿ ਭਾਵੇਂ ਹਰਿਆਣਾ ਦੇ ਸਿੱਖਾਂ ਨਾਲ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਕੁੱਝ ਕਾਰਨਾਂ ਕਰਕੇ ਦੇਰੀ ਹੋ ਗਈ ਹੈ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਦੀ ਅਗਵਾਈ ਵਿੱਚ 10 ਮੈਂਬਰੀ ਕਮੇਟੀ ਬਣਾਕੇ ਸੂਬੇ ਦੇ ਸਿੱਖਾਂ ਰਾਏ ਜਾਣੀ ਗਈ ਸੀ, ਜਿਸ ਦੌਰਾਨ ਹਰਿਆਣੇ ਦੇ ਸਿੱਖਾਂ ਵੱਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਵੱਡਾ ਫਤਵਾ ਦਿੱਤਾ ਗਿਆ ਹੈ ਅਤੇ ਇਕ ਵੀ ਹਲਫੀਆ ਬਿਆਨ ਇਸ ਕਮੇਟੀ ਦੇ ਵਿਰੋਧ ਵਿਚ ਨਹੀਂ ਆਇਆ। ਉਹਨਾਂ ਕਿਹਾ ਕਿ ਹਰਿਆਣੇ ਦੇ ਵਿਕਾਸ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ ਅਤੇ ਹਰਿਆਣਾ ਨੂੰ ਦੇਸ਼ ਦਾ ਨੰਬਰ 1 ਸੂਬਾ ਬਣਾਉਣ ਵਿਚ ਸਿੱਖਾਂ ਨੇ ਵੱਡਾ ਯੋਗਦਾਨ ਪਾਇਆ। ਉਹਨਾਂ ਹਾਜ਼ਰ ਲੋਕਾਂ ਤੋਂ ਹੱਥ ਖੜੇ ਕਰਵਾਕੇ ਪ੍ਰਵਾਨਗੀ ਲੈਂਦਿਆਂ ਜੈਕਾਰਿਆਂ ਦੀ ਗੂੰਜ ਵਿੱਚ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ।

ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਵੱਖਰੀ ਕਮੇਟੀ ਲਈ ਜੱਦੋ-ਜਹਿਦ ਕਰਨ ਵਾਲੇ ਆਗੂ ਦੀਦਾਰ ਸਿੰਘ ਨਲਵੀ ਵੱਲੋਂ ਅੰਗਰੇਜੀ ਵਿੱਚ ਇੱਕ ਮੰਗ ਪੱਤਰ ਪੜਿਆ ਗਿਆ ਅਤੇ ਉਹਨਾਂ ਇਹ ਵੀ ਕਿਹਾ ਕਿ ਅੱਜ ਹਰਿਆਣੇ ਦੇ ਸਿੱਖਾਂ ਨੂੰ ਆਜ਼ਾਦੀ ਮਿਲ ਜਾਵੇਗੇ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਜਗਦੀਸ ਸਿੰਘ ਝੀਂਡਾ ਨੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਧਰਮੀ ਰਾਜਾ ਦੱਸਦਿਆਂ ਕਿਹਾ ਕਿ ਹਰਿਆਣੇ ਦੇ ਸਿੱਖਾਂ ਨੂੰ ਉਹਨਾਂ ਦਾ ਬਣਦਾ ਹੱਕ ਦੇ ਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ।

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪ੍ਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪੰਜਾਬ ਦੇ ਅਕਾਲੀਆਂ ਤੋਂ ਡਰਨ ਦੀ ਲੋੜ ਨਹੀਂ, ਸਗੋਂ ਬਾਦਲਿਕਆਂ ਤਾਂ ਦਬਕਾਉਣ ਦੀ ਲੋੜ ਹੈ ਤਾਂ ਕਿ ਆਪੇ ਚੁੱਪ ਕਰ ਕੇ ਬੈਠ ਜਾਣ। ਉਹਨਾਂ ਵਿਅੰਗਮਈ ਅੰਦਾਜ ਵਿਚ ਕਿਹਾ ਕਿ ਹੁਣ ਦੇਖਾਂਗੇ ਕਿ ਵੱਖਰੀ ਕਮੇਟੀ ਦੇ ਵਿਰੋਧ ਵਿਚ ਬਾਦਲਕਿਆਂ ‘ਚੋਂ ਕੌਣ ਮਰਨ ਵਰਤ ‘ਤੇ ਬੈਠਦਾ ਹੈ। ਸ੍ਰੀ ਸਰਨਾ ਨੇ ਆਪਣੇ ਅੰਦਾਜ ਵਿਚ ਕਿਹਾ ਕਿ ਬਾਦਲਾਂ ਨੇ ਪੰਜਾਬ ਤਾਂ ਨਸ਼ੇ ਵਿਚ ਡੁਬੋ ਦਿੱਤਾ ਹੈ, ਇਹ ਤਾਂ ਗੁਰੂ ਦੀ ਮਿਹਰ ਹੋਈ ਕਿ ਵੱਖਰੀ ਕਮੇਟੀ ਬਣਨ ਨਾਲ ਹੁਣ ਹਰਿਆਣੇ ਦੇ ਸਿੱਖ ਬਚ ਜਾਣਗੇ। ਹਰਿਆਣਾ ਦੇ ਖੇਤੀਬਾੜੀ ਮੰਤਰੀ ਪ੍ਰਮਜੀਤ ਸਿੰਘ ਨੇ ਕਿਹਾ ਕਿ ਹੁਣ ਗੁਰੂਘਰ ਦਾ ਪੈਸਾ ਹਰਿਆਣਾ ਦਾ ਸਿੱਖਾਂ ਦੇ ਭਲੇ ਲਈ ਵਰਤਿਆ ਜਾ ਸਕੇਗਾ। ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜਿਸ ਰਸਤੇ ਗੁਰੂ ਤੇਗ ਬਹਾਦਰ ਜੀ ਦਿੱਲੀ ਸ਼ਹਾਦਤ ਦੇਣ ਲਈ ਗਏ ਸਨ, ਉਸ ਸੜਕ ਦਾ ਨਾਮ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਰੱਖਿਆ ਜਾਵੇ ਅਤੇ ਛੋਟੇ ਸਾਹਿਬਜਾਦਿਆਂ ਦੀ ਯਾਦ ਵਿੱਚ ਇੱਕ ਮੈਮੋਰੀਅਲ ਬਣਾਇਆ ਜਾਵੇ।

ਉਘੇ ਸਿੱਖ ਪ੍ਰਚਾਰਕ ਅਤੇ ਗੁਰਮਤਿ ਪ੍ਰਚਾਰ ਲਹਿਰ ਦੇ ਮੁੱਖੀ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਹਰਿਆਣੇ ਦੇ ਸਿੱਖਾਂ ਨੂੰ ਵਧਾਈ ਦਿੰਦੇ ਹਨ ਕਿਉਂਕਿ ਇਸ ਵੱਖਰੀ ਕਮੇਟੀ ਦੇ ਬਣਨ ਨਾਲ ਹਰਿਆਣਾ ਵਿੱਚ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਦੀ ਲਹਿਰ ਹੋਰ ਤੇਜ਼ ਹੋਵੇਗੀ। ਉਹਨਾਂ ਕਿਹਾ ਕਿ ਹਰਿਆਣਾ ਦੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ, ਪਰ ਲਿਫਾਫਾ ਕਲਚਰ ਵਾਲੇ ਜਥੇਦਾਰਾਂ ਵੱਲੋਂ ਸਿੱਖਾਂ ਨੂੰ ਬਾਦਲਕੇ ਪਿਛਲੱਗ ਬਣਾਉਣ ਦੀ ਸਾਜਿਸ਼ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕਰਨਗੇ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਕਾਸ ਸਿੰਘ ਬਾਦਲ ਵੱਲੋਂ ਹਰਿਅਣਾ ਦੀ ਵੱਖਰੀ ਕਮੇਟੀ ਦੇ ਵਿਰੋਧ ਇਸ ਕਰਕੇ ਕੀਤਾ ਜਾ ਰਿਹਾ ਹੈ, ਕਿਉਂਕਿ ਸਾਹਬਾਦ ਮਾਰਕੰਡਾ ਨੇੜੇ ਗੁਰੂਘਰ ਦੀ 500 ਕਰੋੜ ਦੀ ਜਾਇਦਾਦ ਉਪਰ ਮੀਰੀ-ਪੀਰ ਟਰੱਸਟ ਬਣਾਕੇ ਬਾਦਲਕਿਆਂ ਵੱਲੋਂ ਕੀਤਾ ਕਬਜਾ ਇਸ ਵੱਖਰੀ ਕਮੇਟੀ ਬਣਨ ਨਾਲ ਖੁੱਸ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣੇ ਦੇ ਸਿੱਖਾਂ ਨਾਲ ਸਦਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ।

 ਪ੍ਰਕਾਸ ਸਿੰਘ ਬਾਦਲ ਵੱਲੋਂ ਵਾਰ ਵਾਰ ਕਾਂਗਰਸ ਨੂੰ ਸਿੱਖ ਵਿਰੋਧ ਜਮਾਤ ਕਹੇ ਤਾ ਸਖਤ ਨੋਟਿਸ ਲੈਂਦਿਆਂ ਸ੍ਰ: ਬਾਜਵਾ ਨੇ ਕਿਹਾ ਕਿ ਤਾਂ ਫਿਰ ਸ੍ਰ: ਬਾਦਲ ਨੇ ਆਪਣਾ ਸਿਆਸੀ ਸਫਰ ਕਾਂਗਰਸ ਦੀ ਟਿਕਟ ‘ਤੇ ਚੋਣ ਲੜਕੇ ਸੂਰੂ ਕਿਉਂ ਕੀਤਾ ਹੈ ਅਤੇ ਆਪਣਾ ਮੁੰਡਾ ਅਤੇ ਕੁੜੀ ਕਾਂਗਰਸੀਆਂ ਦੇ ਕਿਉਂ ਵਿਆਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਸਿੱਖ ਵੀ ਹਰਿਆਣਾ ਦੇ ਸਿੱਖਾਂ ਦੇ ਨਾਲ ਹਨ, ਬਾਦਲਕੇ ਤਾਂ ਐਵੇਂ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਬਾਦਲ ਨੇ ਚੌਟਾਲਿਆਂ ਨਾਲ ਰਲਕੇ ਹਮੇਸ਼ਾ ਹਰਿਆਣੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਰਾਜੀਵ-ਲੌਂਗੋਵਾਲ ਸਮਝੌਤਾ ਦਾ ਵੀ ਇਹਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦਾ ਹੱਕ ਨਹੀਂ ਲੈਣਾ ਚਾਹੁੰਦੇ, ਅਸੀਂ ਤਾਂ ਹਰਿਆਣੇ ਦਾ ਬਣਦਾ ਹੱਕ ਮੰਗਦੇ ਹਾਂ।

ਹਰਿਆਣਾ ਦੇ ਕੈਬਨਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੇ ਕਿਹਾ ਕਿ ਹਰਿਆਣੇ ਦੇ ਸਿੱਖ ਤਾਂ ਸਿਰਫ ਗੁਰੂਘਰ ਦੀ ਸੇਵਾ ਮੰਗਦੇ ਹਨ, ਪਰ ਪੰਜਾਬ ਦੇ ਅਕਾਲੀ ਉਹ ਵੀ ਦੇਣ ਨੂੰ ਤਿਆਰ ਨਹੀਂ। ਉਹਨਾਂ ਕਿਹਾ ਕਿ ਵੱਖਰੀ ਕਮੇਟੀ ਬਣਨ ਨਾਲ ਸਿੱਖ ਹਰਿਆਣੇ ਵਿਚ ਆਪਣੇ ਸਕੂਲ/ਕਾਲਜ ਅਤੇ ਹਸਪਤਾਲ ਖੋਲ ਕੇ ਜਿੱਥੇ ਹਰਿਆਣੇ ਲੋਕਾਂ ਨੂੰ ਵਧੀਆ ਵਿੱਦਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਪ੍ਰਬੰਧ ਕਰਨਗੇ, ਉਥੇ ਆਪਣੇ ਨੌਜਵਾਨ ਵਰਗ ਲਈ ਵੀ ਰੋਜਗਾਰ ਵੀ ਪੈਦਾ ਕਰ ਲੈਣਗੇ।

ਸਾਬਕਾ ਐਮ.ਪੀ. ਅਸ਼ੋਕ ਤੰਵਰ ਨੇ ਕਿਹਾ ਕਿ ਹਰੇਕ ਨੂੰ ਉਸ ਦਾ ਬਣਦਾ ਹੱਕ ਮਿਲੇ ਇਹੀ ਤਾਂ ਲੋਕਤੰਤਰ ਹੈ। ਉਹਨਾਂ ਕਿਹਾ ਕਿ ਹਰਿਆਣੇ ਦੀ ਸੰਸਕ੍ਰਿਤੀ ਸਿੱਖ ਧਰਮ ਤੋਂ ਬਿਨਾਂ ਪੂਰੀ ਨਹੀਂ ਹੁੰਦੀ ਅਤੇ ਹਰਿਆਣੇ ਦਾ ਵੱਡਾ ਭਾਗ ਸਿੱਖ ਰਿਆਸਤਾਂ ਦਾ ਹਿੱਸਾ ਰਿਹਾ ਹੈ।

ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਨਵੀਨ ਜਿੰਦਲ, ਵਿਧਾਇਕ ਬਿੱਲੂ ਰਾਮ, ਵਿਧਾਇਕ ਸੁਲਤਾਨ ਸਿੰਘ, ਵਿਧਾਇਕਜਰਨੈਲ ਸਿੰਘ ਰਤੀਆ, ਰਾਜਸਥਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਹਰਦੀਪ ਸਿੰਘ ਡਿਬਡਬਾ, ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਮਸੌਂਡਾ, ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਸੰਧ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਦੀਪ ਸਿੰਘ ਤਿਰਲੋਕੇ ਵਾਲੇ, ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਜਨੇਤਪੁਰ, ਜਰਨੈਲ ਸਿੰਘ, ਬਲਦੇਵ ਸਿੰਘ, ਜਸਵੀਰ ਸਿੰਘ ਅੰਬਾਲਾ, ਸਾਹਿਬ ਸਿੰਘ ਵਿਰਕ, ਹਰਚਰਨ ਸਿੰਘ ਧੰਮੂ ਆਦਿ ਨੇ ਵੀ ਸੰਬੋਧਨ ਕੀਤਾ।

ਸਟੇਜ ਸਕੱਤਰ ਦਾ ਐਡਵੋਕੇਟ ਸੁਰਜੀਤ ਸਿੰਘ ਨੇ ਨਿਭਾਇਆ। ਇਸ ਮੌਕੇ ਦੋ ਬਾਦਲ ਦਲੀਆਂ ਵੱਲੋਂ ਕਾਲੀਆਂ ਝੰਡੀਆਂ ਦਿਖਾਉਣ ਦਾ ਯਤਨ ਵੀ ਕੀਤਾ ਗਿਆ, ਪਰ ਪੰਡਾਲ ਵਿੱਚ ਉਹਨਾਂ ਦੇ ਨਾਲ ਬੈਠੇ ਸਿੱਖਾਂ ਨੇ ਉਹਨਾਂ ਨੂੰ ਦਬੋਚ ਕੇ ਮਾਣਤਾਣ ਕਰਨ ਤੋਂ ਬਾਅਦ ਪੁਲਸ ਦੇ ਹਵਾਲੇ ਕਰ ਦਿੱਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top