Share on Facebook

Main News Page

ਛੇਕੇ ਹੋਏ ਸਿੱਖਾਂ ਬਾਰੇ ਅਕਾਲ ਤਖ਼ਤ ਦੇ ਹੁਕਮਨਾਮੇ ਰੱਦ ਹੋਣ: ਡਾ. ਸੰਗਤ ਸਿੰਘ

* ਹਰਨਾਮ ਸਿੰਘ ਖਾਲਸਾ ਵੱਲੋਂ ਫਤਵਿਆਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਨਵੀਂ ਦਿੱਲੀ, 8 ਜੁਲਾਈ (ਜਗਤਾਰ ਸਿੰਘ)- ਭਾਰਤੀ ਸੁਪਰੀਮ ਕੋਰਟ ਵੱਲੋਂ ਕੱਲ੍ਹ ਧਾਰਮਿਕ ਫਤਵਿਆਂ ਨੂੰ ਗੈਰ-ਕਾਨੂੰਨੀ ਕਰਾਰ ਦੇਣ ਵਾਲੇ ਕੱਲ੍ਹ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦੇ ਹੋਏ ਗੁਰੂ ਗ੍ਰੰਥ ਦਾ ਖਾਲਸਾ ਪੰਥ ਲਹਿਰ ਨੇ ਇਸ ਫੈਸਲੇ ਦਾ ਸਵਾਗਤ ਕੀਤਾ | ਲਹਿਰ ਦੀ ਦਿੱਲੀ ਇਕਾਈ ਦੇ ਸੀਨੀਅਰ ਆਗੂ ਭਾਈ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕਿਸੇ ਵਿਅਕਤੀ ਬਾਰੇ ਫਤਵਾ ਜਾਰੀ ਕਰਕੇ ਉਸ ਨੂੰ ਜਬਰੀ ਕੋਈ ਧਾਰਮਿਕ-ਸਮਾਜਿਕ... ਕਾਰਜ ਕਰਨ ਲਈ ਮਜਬੂਰ ਕਰਨਾ, ਆਜ਼ਾਦੀ ਦੇ ਸੰਵਿਧਾਨਕ ਹੱਕ ਦੀ ਸਿੱਧੀ ਉਲੰਘਣਾ ਹੈ |

ਫਤਵਿਆਂ ਦਾ ਸ਼ਿਕਾਰ ਹੋਣ ਵਾਲੇ ਵਿਅਕਤੀ ਨੂੰ ਅਕਸਰ ਬੇਲੋੜੀ ਮਾਨਸਿਕ ਪ੍ਰਤਾੜਨਾ ਤੇ ਵੱਖ-ਵੱਖ ਕਿਸਮ ਦੇ ਪ੍ਰਤੀਬੰਧਾਂ ਦਾ ਸ਼ਿਕਾਰ ਹੋਣਾ ਪੈਂਦਾ ਹੈ, ਜਿਸ ਕਾਰਨ ਅਜਿਹੀਆਂ ਰਵਾਇਤਾਂ ਨੂੰ ਬੰਦ ਕਰਨ ਦੀ ਲੋੜ ਸੀ | ਭਾਈ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਹ ਫੈਸਲਾ ਸਿਰਫ ਮੁਸਲਮਾਨਾਂ ਬਾਰੇ ਹੀ ਨਹੀਂ ਬਲਕਿ ਹਰ ਧਰਮ ਤੇ ਅਜਿਹੀ ਸੰਸਥਾ ਲਈ ਜਾਰੀ ਕੀਤਾ ਹੈ, ਜਿਹੜੇ ਆਪਣੇ ਫਤਵਿਆਂ ਰਾਹੀਂ ਆਮ ਲੋਕਾਂ ਦੇ ਅਧਿਕਾਰਾਂ 'ਤੇ ਪ੍ਰਤੀਬੰਧ ਲਗਾਉਂਦੇ ਹਨ |

ਇਸ ਲਈ ਸਿੱਖਾਂ ਦੇ ਅਧਿਕਾਰ ਖੋਹਣ ਜਾਂ ਉਨ੍ਹਾਂ ਨੂੰ ਮੱਲੋ-ਮੱਲੀ ਮਨਮਤਿ ਵੱਲ ਧਕੇਲਣ ਲਈ ਫਤਵੇ ਜਾਰੀ ਕਰਨ ਵਾਲੀਆਂ ਧਿਰਾਂ ਨੂੰ ਵੀ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਿਕ, ਹੁਣ ਆਪਣੀਆਂ ਆਪ-ਹੁਦਾਰੀਆਂ ਬੰਦ ਕਰਨੀਆਂ ਚਾਹੀਦੀਆਂ ਹਨ |

ਉਨ੍ਹਾਂ ਕਿਹਾ ਕਿ ਸਿੱਖ ਸਮਾਜ ਦੇ ਉੱਚੇ ਧਾਰਮਿਕ ਅਹੁਦੇ ਵਾਲੇ ਇਕ ਵਿਅਕਤੀ ਵੱਲੋਂ ਪਿਛਲੇ ਸਮੇਂ ਵਿਚ ਨਾਨਕਸ਼ਾਹੀ ਕੈਲੰਡਰ ਨੂੰ ਮਿਲਗੋਭਾ ਕਰਨ ਤੇ ਗੁਰਦੁਆਰਿਆਂ ਵਿਚ ਪ੍ਰੋ: ਦਰਸ਼ਨ ਸਿੰਘ ਜਿਹੇ ਸਿੱਖ ਦੇ ਕੀਰਤਨ 'ਤੇ ਪਾਬੰਦੀ ਲਗਾਉਣ ਸਮੇਤ ਬਹੁਤ ਸਾਰੇ ਅਜਿਹੇ ਫਤਵੇ ਜਾਰੀ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਚੇਤੰਨ ਸਿੱਖਾਂ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਪਰ ਇਕ ਵਿਸ਼ੇਸ਼ ਸਿਆਸੀ ਪਾਰਟੀ ਇਨ੍ਹਾਂ ਫਤਵਿਆਂ ਦਾ ਹਵਾਲਾ ਦੇ ਕੇ ਸਿੱਖਾਂ ਦੇ ਧਾਰਮਿਕ ਸਮਾਗਮਾਂ 'ਚ ਖਲਲ ਪਾਉਣ ਤੇ ਜਬਰਦਸਤੀ ਇਨ੍ਹਾਂ ਫਤਵਿਆਂ ਨੂੰ ਲਾਗੂ ਕਰਵਾਉਣ ਦਾ ਯਤਨ ਕਰਦੀ ਰਹੀ ਹੈ |

ਭਾਈ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਜੇਕਰ ਭਵਿੱਖ 'ਚ ਉਕਤ ਪਾਰਟੀ ਦੇ ਆਗੂਆਂ ਵੱਲੋਂ ਕਿਸੇ ਧਾਰਮਿਕ ਸਮਾਗਮ 'ਚ ਖਲਲ ਪਾਈ ਜਾਂਦੀ ਹੈ ਤਾਂ ਪੁਲਿਸ ਨੂੰ ਉਨ੍ਹਾਂ ਖਿਲਾਫ ਸੁਪਰੀਮ ਕੋਰਟ ਦੀ ਤੌਹੀਨ ਦੇ ਦੋਸ਼ ਵਿਚ ਕਾਰਵਾਈ ਕਰਨੀ ਚਾਹੀਦੀ ਹੈ |


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top