Share on Facebook

Main News Page

ਭਾਈ ਜਗਤਾਰ ਸਿੰਘ ਹਵਾਰਾ ਦਾ ਇਲਾਜ ਏਮਜ ਵਿੱਚ ਹੋਵੇਗਾ
-: ਪਰਮਜੀਤ ਸਿੰਘ ਸਰਨਾ

ਅੰਮ੍ਰਿਤਸਰ 11 ਜੁਲਾਈ (ਜਸਬੀਰ ਸਿੰਘ): ਸ੍ਰ. ਦਮਨਦੀਪ ਸਿੰਘ ਪ੍ਰਧਾਨ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਨੇ ਦੱਸਿਆ ਕਿ ਸਿੱਖ ਕੌਮ ਦੀ ਲੱਥੀ ਹੋਈ ਪੱਗ ਸਿਰ 'ਤੇ ਰੱਖਣ ਵਾਲੇ ਭਾਈ ਜਗਤਾਰ ਸਿੰਘ ਹਵਾਰਾ ਦੀ ਭਿਆਨਕ ਬੀਮਾਰੀ ਦੇ ਇਲਾਜ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਸਰਨਾ ਵੱਲੋਂ ਦਾਇਰ ਕੀਤੀ ਹਾਈਕੋਰਟ ਵਿੱਚ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਭਾਈ ਹਵਾਰਾ ਦੇ ਇਲਾਜ ਲਈ ਜੇਲ ਅਧਿਕਾਰੀਆਂ ਨੂੰ ਏਮਜ਼ ਵਿੱਚੋਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।

ਜਾਰੀ ਇੱਕ ਬਿਆਨ ਰਾਹੀ ਸ੍ਰੀ ਦਮਨਦੀਪ ਸਿੰਘ ਨੇ ਕਿਹਾ ਕਿ ਭਾਈ ਹਵਾਰਾ ਨੇ ਖੁਦ ਇੱਛਾ ਪ੍ਰਗਟ ਕੀਤੀ ਸੀ ਕਿ ਉਹਨਾਂ ਦੇ ਇਲਾਜ ਦਾ ਕੇਸ ਸ੍ਰ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਹਾਈਕੋਰਟ ਵਿੱਚ ਪੇਸ਼ ਕੀਤਾ ਜਾਵੇ ਤੇ ਸਰਨਾ ਨੇ ਉਹਨਾਂ ਦੀ ਇੱਛਾ ਅਨੁਸਾਰ ਹੀ ਸੁਪਰੀਮ ਕੋਰਟ ਦੇ ਉੱਘੇ ਵਕੀਲ ਸ੍ਰ ਕੇ. ਟੀ.ਐਸ ਤੁਲਸੀ ਨਾਲ ਗੱਲਬਾਤ ਕਰਕੇ, ਭਾਈ ਹਵਾਰਾ ਦੇ ਇਲਾਜ ਲਈ ਕੇਸ ਹਾਈਕੋਰਟ ਵਿੱਚ ਦਾਇਰ ਕੀਤਾ ਸੀ ਤੇ ਮਾਨਯੋਗ ਅਦਾਲਤ ਨੇ ਵਕੀਲ ਕੇ.ਟੀ.ਐਸ ਤੁਲਸੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਭਾਈ ਹਵਾਰਾ ਦਾ ਬਿਨਾ ਕਿਸੇ ਦੇਰੀ ਤੋਂ ਦੇਸ਼ ਦੀ ਮਹੱਤਵਪੂਰਣ ਮੈਡੀਕਲ ਸੰਸਥਾ ਏਮਜ ਵਿੱਚੋਂ ਇਲਾਜ ਕਰਾਉਣ ਦੇ ਆਦੇਸ਼ ਦਿੱਤੇ ਹਨ।

ਉਹਨਾਂ ਕਿਹਾ ਕਿ ਸ੍ਰ. ਸਰਨਾ ਨੇ ਅਦਾਲਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਈ ਹਵਾਰਾ ਸਿੱਖ ਕੌਮ ਦੀ ਅਹਿਮ ਸਖਸ਼ੀਅਤ ਹਨ, ਜਿਹਨਾਂ ਦਾ ਇਲਾਜ ਕਰਾਉਣ ਲਈ ਦੁਨੀਆ ਭਰ ਦੇ ਸਿੱਖ ਅੱਜ ਹਾਈਕੋਰਟ ਦੇ ਆਦੇਸ਼ਾਂ ਵੱਲ ਵੇਖ ਰਹੇ ਸਨ। ਦਮਨਦੀਪ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ੍ਰ. ਸਰਨਾ ਨੇ ਉਪਰਾਲੇ ਕਰਕੇ ਵਕੀਲ ਸ੍ਰ. ਤੁਲਸੀ ਰਾਹੀਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਵੀ ਕੇਸ ਆਪਣੇ ਪੱਧਰ 'ਤੇ ਲੜਿਆ, ਜਿਸ ਕਰਕੇ ਪ੍ਰੋ. ਭੁੱਲਰ ਅੱਜ ਸਾਡੇ ਵਿੱਚ ਹਨ। ਉਹਨਾਂ ਕਿਹਾ ਕਿ ਸ੍ਰ. ਸਰਨਾ ਦੁਆਰਾ ਕਈ ਹੋਰ ਜੁਝਾਰੂਆਂ ਦੇ ਕੇਸ ਵੀ ਲੜੇ ਗਏ ਹਨ, ਜਿਹਨਾਂ ਦੀ ਲਿਸਟ ਕਾਫੀ ਲੰਮੀ ਹੈ। ਉਹਨਾਂ ਕਿਹਾ ਕਿ ਹੋਰ ਵੀ ਕਈ ਨਾਮ ਧਰੀਕ ਜਥੇਬੰਦੀਆਂ ਭਾਈ ਹਵਾਰਾ ਦਾ ਇਲਾਜ ਲਈ ਹਾਈਕੋਰਟ ਵਿੱਚ ਜਾਣ ਦਾ ਦਾਅਵਾ ਕਰ ਰਹੀਆਂ ਹਨ, ਪਰ ਉਹ ਸਿਰਫ ਅਖਬਾਰਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top