Share on Facebook

Main News Page

ਹਰਿਆਣਾ ਵਿਧਾਨ ਸਭਾ ‘ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿੱਲ ਪਾਸ

ਚੰਡੀਗੜ੍ਹ, 11 ਜੁਲਾਈ : ਹਰਿਆਣਾ ਦੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਰਿਆਣਾ ਸਿੱਖ ਗੁਰੂਦਵਾਰਾ (ਮੈਨੇਜਮੈਂਟ) ਬਿਲ 2014 ਵਿਰੋਧੀ ਧਿਰ ਇਨੈਲੋ-ਬੀਜੇਪੀ ਦੇ ਸਖਤ ਵਿਰੋਧ ਤੇ ਵਾਕਆਊਟ ਦੇ ਬਾਵਜੂਦ ਪਾਸ ਕਰ ਦਿਤਾ ਗਿਆ।

ਅੱਜ ਹਰਿਆਣਾ ਵਿਧਾਨ ਸਭਾ ਸੈਸ਼ਨ ਦੇ ਸ਼ੁਰੂ ਹੁੰਦਿਆਂ ਸਭ ਤੋਂ ਪਹਿਲਾਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਗਈ ਤੇ ਫਿਰ ਸੈਸ਼ਨ ਮੁਲਤਵੀ ਕਰ ਦਿਤਾ ਗਿਆ। ਵਿਧਾਨ ਸਭਾ ਸੈਸ਼ਨ ਮੁੜ ਸ਼ੁਰੂ ਹੋਣ 'ਤੇ ਹਰਿਆਣਾ ਵੱਖਰੀ ਕਮੇਟੀ ਦਾ ਬਿਲ ਹਰਿਆਣਾ ਦੇ ਕੈਬਨਟ ਮੰਤਰੀ ਸੁਰਜੇਵਾਲਾ ਨੇ ਠੀਕ 4.20 ਮਿੰਟ ਤੇ ਪੇਸ਼ ਕੀਤਾ, ਜਿਸ ਤੇ ਵਿਰੋਧੀ ਧਿਰ ਇਨੈਲੋ ਤੇ ਬੀਜੇਪੀ ਦੇ ਵਿਧਾਇਕਾਂ ਨੇ ਸਖਤ ਵਿਰੋਧ ਕੀਤਾ ਤੇ ਇਸ ਨੂੰ ਸਿੱਖ ਭਾਈਚਾਰੇ ਦੇ ਧਾਰਮਕ ਮਾਮਲਿਆਂ 'ਚ ਦਖਲ ਕਰਾਰ ਦਿਤਾ।

ਇਸ ਦੌਰਾਨ ਬਿਲ ਤੇ ਬਹਿਸ 'ਚ ਹਿੱਸਾ ਲੈਂਦਿਆਂ ਇਨੈਲੋ ਆਗੂ ਚੌਧਰੀ ਅਭੈ ਚੌਟਾਲਾ ਨੇ ਕਿਹਾ ਕਿ ਇਹ ਬਿਲ ਸਿੱਧੇ ਤੌਰ ਤੇ ਸਿੱਖ ਭਾਈਚਾਰੇ ਦੇ ਧਾਰਮਕ ਮਸਲਿਆਂ 'ਚ ਕਾਂਗਰਸ ਪਾਰਟੀ ਦਾ ਦਖਲ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹੁੱਡਾ ਸਰਕਾਰ ਨੂੰ ਸਿੱਖਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਤੇ ਸਿਰਫ ਤੇ ਸਿਰਫ ਵਿਧਾਨ ਸਭਾ ਚੋਣਾਂ ਦੀ ਖਾਤਰ ਸਿੱਖਾਂ 'ਚ ਪਾੜ ਪਾਉਣ ਵਾਲਾ ਕੰਮ ਕੀਤਾ ਜਾ ਰਿਹਾ ਹੈ। ਚੌਟਾਲਾ ਨੇ ਕਿਹਾ ਕਿ ਜੇਕਰ ਚੋਣਾਂ ਤੋਂ ਬਾਦ ਇਨੈਲੋ ਸੱਤਾ 'ਚ ਆਈ ਤਾਂ ਇਸ ਬਿਲ ਨੂੰ ਤੁਰੰਤ ਵਾਪਸ ਲੈ ਲਿਆ ਜਾਵੇਗਾ। ਵਿਰੋਧ ਜਤਾਉਣ ਉਪਰੰਤ ਇਨੈਲੋ ਤੇ ਬੀਜੇਪੀ ਵਿਧਾਇਕਾਂ ਨੇ ਹਾਊਸ ਚੋ ਵਾਕਆਊਟ ਕਰ ਦਿਤਾ ਤੇ ਇਸ ਦੌਰਾਨ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਇਹ ਬਿਲ ਪਾਸ ਕਰਵਾ ਲਿਆ ਗਿਆ।

ਹੁਣ ਇਸ ਬਿਲ ਨੂੰ ਹਰਿਆਣਾ ਦੇ ਗਵਰਨਰ ਕੋਲ ਪ੍ਰਵਾਨਗੀ ਲਈ ਭੇਜਿਆ ਜਾਵੇਗਾ। ਇਸ ਦੌਰਾਨ ਵਿਧਾਨ ਸਭਾ ਦੀ ਸਪੀਕਰ ਗੈਲਰੀ 'ਚ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਜਗਦੀਸ਼ ਝੀਂਡਾ ਤੇ ਦੀਦਾਰ ਨਲਵੀ ਵੀ ਵਿਧਾਨ ਸਭਾ ਦੀ ਸਪੀਕਰ ਗੈਲਰੀ 'ਚ ਮੌਜੂਦ ਸਨ। ਦੂਜੇ ਪਾਸੇ ਐਸ ਜੀ ਪੀ ਸੀ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਅਗਵਾਈ 'ਚ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਿੱਖਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top