Share on Facebook

Main News Page

ਸਿਰਸੇ ਵਾਲੇ ਨੂੰ ਸੰਤ ਭਿੰਡਰਾਵਾਲਿਆਂ ਦੇ ਚਰਨਾਂ ਵਿਚ ਪੇਸ਼ ਕੀਤੇ ਜਾਣ ਵਾਲੀ ਫੋਟੋ ਨੂੰ ਸ਼ੇਅਰ ਕਰਨ ਵਾਲਾ ਸਿੰਘ ਪੁਲਿਸ ਵਲੋਂ ਗ੍ਰਿਫਤਾਰ

ਅੰਬਾਲਾ, 13 ਜੁਲਾਈ- ਡੇਰਾ ਸਿਰਸਾ ਸੌਦਾ ਸਾਧ ਦੀ ਫੇਸਬੁੱਕ ਤੇ ਇੱਕ ਪ੍ਰਚਲਿਤ ਫੋਟੋ ਨੂੰ ਸ਼ੇਅਰ ਕਰਨ ਵਾਲੇ ਸ਼ਹਿਰ ਦੇ ਦੁਰਗਾ ਨਗਰ ਵਾਸੀ ਅਮਰਿੰਦਰ ਸਿੰਘ ਨੂੰ ਅੰਬਾਲਾ ਪੁਲੀਸ ਨੇ ਦੋ ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਅੰਬਾਲਾ ਦੇ ਪੁਲੀਸ ਡਿਪਟੀ ਕਮਿਸ਼ਨਰ ਸੁਰਿੰਦਰਪਾਲ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੰਬਾਲਾ ਬਲਾਕ ਦੇ ਪ੍ਰਧਾਨ ਪੁਨੀਤ ਇੰਸਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਅੰਬਾਲਾ ਵਾਸੀ ਅਮਰਿੰਦਰ ਸਿੰਘ ਖ਼ਾਲਸਾ ਨੇ ਫੇਸਬੁੱਕ ਤੇ ਸ਼ੇਅਰ ਕੀਤੀ ਇਸ ਫੋਟੋ ਵਿਚ ਸੋਦਾ ਸਾਧ ਦੀ ਫੋਟੋ ਨੂੰ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪੈਰਾਂ ਵਿੱਚ ਦਿਖਾਇਆ ਹੈ। ਪੁਲੀਸ ਨੇ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਅਮਰਿੰਦਰ ਸਿੰਘ ਖਾਲਸਾ ਨੂੰ ਗ੍ਰਿਫ਼ਤਾਰ ਕਰ ਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਭਲਕੇ 14 ਜੁਲਾਈ ਨੂੰ ਉਸ ਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਟਿੱਪਣੀ: ਹੈ ਨਾ ਬੇਇਨਸਾਫੀ, ਜਿਸ ਸੌਦਾ ਸਾਧ ਨੇ ਗੁਰੂ ਗੋਬਿੰਦ ਸਿੰਘ ਦੀ ਕਹੀ ਜਾਂਦੀ ਤਸਵੀਰ ਦੀ ਨਕਲ ਕੀਤੀ, ਉਹ ਖੁੱਲਾ ਘੁੰਮ ਰਿਹਾ ਹੈ, ਕੇਸ ਚਲਦਿਆਂ ਕਿੰਨੇ ਹੀ ਸਾਲ ਲੰਘ ਗਏ, ਤੇ ਇਸ ਕੇਸ ਵਿੱਚ ਸਿੰਘ ਵੀ ਗ੍ਰਿਫਤਾਰ, ਅਤੇ ਜੇਲ 'ਚ ਵੀ... ਇਹ ਹੈ ਹਿੰਦੋਸਤਾਨ ਦਾ ਅੰਨ੍ਹਾ ਕਾਨੂੰਨ... ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top